ਨਿਹਾਲ ਸਿੰਘ ਵਾਲਾ, 6 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਤੇ ਹੋਰ ਗਤੀਵਿਧੀਆਂ ਵਿਚ ਪ੍ਰਾਪਤੀਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਇਸ ਸਮੇਂ ਦੱਸਿਆ ਕਿ ਸਾਡਾ ਮਿਸ਼ਨ ਤੇ ਵਿਜ਼ਨ ਵਾਜਬ ਫੀਸਾਂ 'ਤੇ ਅੰਗਰੇਜ਼ੀ ਮੀਡੀਅਮ ਵਿਚ ਮਿਆਰੀ ਸਿੱਖਿਆ ਦੇਣਾ ਹੈ | ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕਰਨਾ ਸਾਡੀ ਪਹਿਲੀ ਤਰਜੀਹ ਹੈ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫਸਰ ਗੁਰਚਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਸ਼੍ਰੇਣੀ ਇੰਚਾਰਜਾਂ ਅਤੇ ਵਿਸ਼ਾ ਮਾਹਿਰਾਂ ਨੇ ਮਾਪਿਆਂ ਨੂੰ ਅਕਾਦਮਿਕ ਪ੍ਰਾਪਤੀਆਂ ਦੇ ਵੇਰਵੇ ਦੱਸੇ |