23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਿ੍ਤਕ ਅਧਿਆਪਕ ਜੋੜੇ ਦੇ ਬੱਚਿਆਂ ਨੂੰ 2-2 ਕਰੋੜ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ- ਸੁਰਿੰਦਰ ਕੁਮਾਰ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 07-01-2026
ਮੋਗਾ, 6 ਜਨਵਰੀ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਗੁਰਮੁਖ ਸਿੰਘ ਤੂਰ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ | ਮਿ੍ਤਕ ਅਧਿਆਪਕ ਜੋੜੇ ਦੇ ਦਿਹਾਂਤ ਨਾਲ ਪਰਿਵਾਰ ਦੀ ਨੀਂਹ ਹੀ ਹਿੱਲ ਗਈ ਹੈ ਅਤੇ ਉਨ੍ਹਾਂ ਦੇ ਮਾਸੂਮ ਬੱਚੇ ਅਚਾਨਕ ਅਨਾਥ ਹੋ ਕੇ ਰਹਿ ਗਏ ਹਨ | ਮਾਪਿਆਂ ਦੀ ਛਾਂ ਸਿਰ ਤੋਂ ਉੱਠ ਜਾਣ ਕਾਰਨ ਬੱਚਿਆਂ ਦਾ ਭਵਿੱਖ ਅੰਧਕਾਰ ਵਿਚ ਦਿਖਾਈ ਦੇ ਰਿਹਾ ਹੈ, ਜਿਸ ਨੇ ਸਮਾਜਕ ਅਤੇ ਪ੍ਰਸ਼ਾਸਨਿਕ ਤੰਤਰ ਲਈ ਵੀ ਗੰਭੀਰ ਚੁਨੌਤੀ ਖੜੀ ਕਰ ਦਿੱਤੀ ਹੈ | ਸਥਾਨਕ ਲੋਕਾਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਸਰਕਾਰ ਕੋਲ ਮੰਗ ਕੀਤੀ ਜਾ ਰਹੀ ਹੈ ਕਿ ਪੀੜਤ ਪਰਿਵਾਰ ਨੂੰ ਤੁਰੰਤ ਆਰਥਿਕ ਸਹਾਇਤਾ ਦਿੱਤੀ ਜਾਵੇ, ਤਾਂ ਜੋ ਬੱਚਿਆਂ ਦੀ ਪਰਵਰਿਸ਼, ਪੜ੍ਹਾਈ ਅਤੇ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ | ਮੁਆਵਜ਼ੇ ਦੀ ਰਕਮ ਜਾਰੀ ਕਰਨ ਵਿਚ ਕਿਸੇ ਵੀ ਕਿਸਮ ਦੀ ਪ੍ਰਸ਼ਾਸਨਿਕ ਦੇਰੀ ਨਾ ਕੀਤੀ ਜਾਵੇ | ਇਸ ਤੋਂ ਇਲਾਵਾ, ਸਮਾਜਕ ਵਰਗਾਂ ਨੇ ਇਹ ਵੀ ਮੰਗ ਰੱਖੀ ਹੈ ਕਿ ਸਰਕਾਰ ਵਲੋਂ ਬੱਚਿਆਂ ਲਈ ਮੁਫ਼ਤ ਸਿੱਖਿਆ, ਸਿਹਤ ਸਹੂਲਤਾਂ ਅਤੇ ਭਵਿੱਖ ਵਿਚ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਏ ਜਾਣ | ਨਾਲ ਹੀ, ਦੋਵੇਂ ਬੱਚਿਆਂ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਬਾਰੇ ਵੀ ਗੰਭੀਰਤਾ ਨਾਲ ਲਿਖਤੀ ਗਰੰਟੀ ਦਿੱਤੀ ਜਾਵੇ | ਇਸ ਸਮੇਂ ਸਰਬਜੀਤ ਕੌਰ, ਕਿਰਨਲਤਾ, ਰਣਜੀਤ ਕੌਰ, ਗੀਤਾ ਰਾਣੀ, ਸੁਖਮੰਦਰ ਕੌਰ, ਨਿਰਮਲ ਜੀਤ ਕੌਰ, ਕੁਲਵੰਤ ਕੌਰ, ਲਖਵੀਰ ਕੌਰ, ਰੀਟਾ ਰਾਣੀ, ਸੋਰਣ ਸਿੰਘ ਧਰਮਕੋਟ, ਦਿਲਬਾਗ ਸਿੰਘ ਬੌਡੇ, ਰਿਆਜ਼ ਮੁਹੰਮਦ, ਬਲਤੇਜ ਸਿੰਘ, ਮਨਮੋਹਨ ਸਿੰਘ, ਜਸਬੀਰ ਸਿੰਘ, ਸੁਰਜੀਤ ਸਿੰਘ ਸਮਰਾਟ, ਦਰਸ਼ਨ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ ਬਲਜੀਤ ਸਿੰਘ, ਜਸਵੀਰ ਸਿੰਘ, ਬਲਦੇਵ ਰਾਮ, ਕੁਲਦੀਪ ਸਿੰਘ, ਅੰਗਰੇਜ਼ ਸਿੰਘ, ਜੀਵਨ ਸਿੰਘ ਅਤੇ ਕਈ ਹੋਰ ਅਧਿਆਪਕ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੀਡੀਆ ਦੀ ਆਵਾਜ਼ ਦਬਾਉਣਾ ਲੋਕਤੰਤਰ ਦਾ ਘਾਣ- ਭੱਟੀ <br/> ਅਗਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਹੋਈ ਮਾਪੇ-ਅਧਿਆਪਕ ਮਿਲਣੀ <br/>
Ad Position 24