23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮੀਡੀਆ ਦੀ ਆਵਾਜ਼ ਦਬਾਉਣਾ ਲੋਕਤੰਤਰ ਦਾ ਘਾਣ- ਭੱਟੀ <br/>

Ad Position 21
No active advertisement
ਅਜੀਤ ਡੈਸਕ 07-01-2026
ਠੱਠੀ ਭਾਈ, 6 ਜਨਵਰੀ (ਜਗਰੂਪ ਸਿੰਘ ਮਠਾੜੂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੇ ਉਦੇਸ਼ ਨਾਲ ਪੱਤਰਕਾਰਾਂ 'ਤੇ ਨਜਾਇਜ਼ ਪਰਚੇ ਦਰਜ ਕਰਨ ਦੀ ਕਾਰਵਾਈ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ | ਇਹ ਵਿਚਾਰ ਬਜ਼ੁਰਗ ਕਾਂਗਰਸੀ ਆਗੂ ਪ੍ਰੀਤਮ ਸਿੰਘ ਭੱਟੀ ਮਾੜੀ ਮੁਸਤਫਾ ਨੇ ਪ੍ਰਗਟ ਕਰਦਿਆਂ ਕਿਹਾ ਕਿ ਪੱਤਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਸਰਕਾਰਾਂ ਨੂੰ ਜਵਾਬਦੇਹ ਬਣਾਉਂਦੇ ਹਨ ਪਰ ਮੌਜੂਦਾ ਸਰਕਾਰ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਪ੍ਰੀਤਮ ਸਿੰਘ ਭੱਟੀ ਨੇ ਦੋਸ਼ ਲਗਾਇਆ ਕਿ ਜਦੋਂ ਪੱਤਰਕਾਰ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰਦੇ ਹਨ ਤਾਂ ਉਨ੍ਹਾਂ ਨੂੰ ਪਰਚਿਆਂ ਵਿਚ ਫਸਾ ਕੇ ਖਾਮੋਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜੋ ਕਿਸੇ ਵੀ ਤਰ੍ਹਾਂ ਸਹਿਣਯੋਗ ਨਹੀਂ |

Ad Position 22
No active advertisement
ਪਿਛਲੀ ਖ਼ਬਰ ਜਣੇਪਾ ਸਿਵਲ ਹਸਪਤਾਲ 'ਚ ਕਰਵਾਉਣ ਨੂੰ ਹੀ ਪਹਿਲ ਦਿੱਤੀ ਜਾਵੇ-ਸਿਵਲ ਸਰਜਨ ਅਗਲੀ ਖ਼ਬਰ ਮਿ੍ਤਕ ਅਧਿਆਪਕ ਜੋੜੇ ਦੇ ਬੱਚਿਆਂ ਨੂੰ 2-2 ਕਰੋੜ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ- ਸੁਰਿੰਦਰ ਕੁਮਾਰ ਸ਼ਰਮਾ <br/>
Ad Position 24