23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਲੋਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ

Ad Position 21
No active advertisement
ਅਜੀਤ ਡੈਸਕ 07-01-2026
ਮਾਨਸਾ, 6 ਜਨਵਰੀ (ਪ. ਪ.)- ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਵਲੋਂ 1 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਰੰਭੇ ਜਾ ਰਹੇ ਹਨ | ਇਹ ਪ੍ਰਗਟਾਵਾ ਰਿਜਨਲ ਟਰਾਂਸਪੋਰਟ ਅਫ਼ਸਰ ਗਗਨਦੀਪ ਸਿੰਘ ਨੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਲੋਗਨ, ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਪਰਮਜੀਤ ਸਿੰਘ ਭੋਗਲ, ਏ. ਟੀ. ਓ. ਅੰਕੁਸ਼ ਗੋਇਲ, ਟਰੈਫ਼ਿਕ ਇੰਚਾਰਜ ਐਸ. ਆਈ. ਬਲਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਤਕਾ ਕੋਚ ਹੁਸਨਪ੍ਰੀਤ ਕੌਰ ਮਾਨਸਾ ਦਾ ਚੰਡੀਗੜ੍ਹ ਵਿਖੇ ਸਨਮਾਨ ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ ਹੋਈ
Ad Position 24