23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੈਰ ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਜਸਵੀਰ ਸਿੰਘ ਸੰਧੂ <br/>

Ad Position 21
No active advertisement
ਅਜੀਤ ਡੈਸਕ 07-01-2026
ਠੱਠੀ ਭਾਈ, 6 ਜਨਵਰੀ (ਜਗਰੂਪ ਸਿੰਘ ਮਠਾੜੂ)-ਥਾਣਾ ਸਮਾਲਸਰ ਵਿਖੇ ਆਏ ਸਬ ਇੰਸਪੈਕਟਰ ਜਸਵੀਰ ਸਿੰਘ ਸੰਧੂ ਨੇ ਬਤੌਰ ਐਸ. ਐਚ. ਓ. ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸਮਾਜ ਵਿਰੋਧੀ ਤੱਤਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਮਾੜੀਆਂ ਗਤੀਵਿਧੀਆਂ ਤੋਂ ਬਾਜ ਆ ਕੇ ਮੁੱਖਧਾਰਾ 'ਚ ਸ਼ਾਮਿਲ ਹੋਣ | ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਇਕਸਾਰ ਹੈ ਅਤੇ ਕਿਸੇ ਵੀ ਰਾਜਨੀਤਕ ਪਾਰਟੀ ਜਾਂ ਪ੍ਰਭਾਵਸ਼ਾਲੀ ਵਿਅਕਤੀ ਨਾਲ ਸੰਬੰਧਿਤ ਹੋਣ ਦੇ ਬਾਵਜੂਦ ਕਿਸੇ ਨੂੰ ਵੀ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਜੇਕਰ ਕੋਈ ਵਿਅਕਤੀ ਅਮਨ ਕਾਨੂੰਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ | ਐਸ. ਐਚ. ਓ. ਜਸਵੀਰ ਸਿੰਘ ਸੰਧੂ ਨੇ ਕਿਹਾ ਕਿ ਥਾਣਾ ਸਮਾਲਸਰ ਅਧੀਨ ਆਉਂਦੇ ਖੇਤਰ ਵਿਚ ਅਮਨ ਕਾਨੂੰਨ ਦੀ ਰਾਖੀ ਕਰਨਾ ਪੁਲਿਸ ਦੀ ਪਹਿਲੀ ਤਰਜੀਹ ਹੈ | ਨਸ਼ਾ ਤਸਕਰੀ, ਗੁੰਡਾਗਰਦੀ, ਚੋਰੀ-ਚਕਾਰੀ ਅਤੇ ਹੋਰ ਗੈਰ ਕਾਨੰੂਨੀ ਗਤੀਵਿਧੀਆਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏ. ਆਈ. ਟੀ. ਯੂ.ਸੀ. ਯੂਨਿਟ ਮੋਗਾ ਦੀ ਮੀਟਿੰਗ <br/> ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਆਸ਼ਰਮ 'ਚ ਪ੍ਰਕਾਸ਼ ਪੁਰਬ ਮਨਾਇਆ <br/>
Ad Position 24