ਮੋਗਾ, 6 ਜਨਵਰੀ (ਜਸਪਾਲ ਸਿੰਘ ਬੱਬੀ)-ਪਾਵਰਕਾਮ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏ.ਆਈ.ਟੀ.ਯੂ.ਸੀ. ਯੂਨਿਟ ਮੋਗਾ ਦੀ ਮੀਟਿੰਗ ਗੁਰਮੇਲ ਸਿੰਘ ਨਾਹਰ ਅਤੇ ਗੁਰਨਾਮ ਸਿੰਘ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ ਅਮਰੀਕ ਸਿੰਘ ਮਸੀਤਾਂ, ਗੁਰਮੇਲ ਸਿੰਘ ਨਾਹਰ, ਗੁਰਨਾਮ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਪੈਨਸ਼ਨਰਜ਼ ਦਿਵਸ 8 ਜਨਵਰੀ ਵੀਰਵਾਰ ਨੂੰ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਬੱਸ ਸਟੈਂਡ ਮੋਗਾ ਵਿਖੇ ਮਨਾਇਆ ਜਾਵੇਗਾ | ਇਸ ਸਮਾਗਮ ਵਿਚ 70 ਸਾਲ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਸੂਬਾ ਅਤੇ ਸਥਾਨਕ ਆਗੂ ਕੇਂਦਰ, ਰਾਜ ਸਰਕਾਰਾਂ ਅਤੇ ਪਾਵਰ ਕਾਮ ਟਰਾਂਸਕੋ ਪ੍ਰਬੰਧਨ ਦੁਆਰਾ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਚੱਲ ਰਹੇ ਸੰਘਰਸ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਜਿਸ ਵਿਚ ਛੇਵੇਂ ਤਨਖਾਹ ਕਮਿਸ਼ਨ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਤੇ 16 ਪ੍ਰਤੀਸ਼ਤ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨਾ ਸ਼ਾਮਿਲ ਹੈ | ਬੀਜ ਬਿੱਲ, ਚਾਰ ਕਿਰਤ ਕੋਡ ਬਿੱਲਾਂ ਨੂੰ ਪਾਸ ਕਰਨਾ, ਬਿਜਲੀ ਬੋਰਡ ਦੀਆਂ ਜਾਇਦਾਦਾਂ ਨੂੰ ਵੇਚਣਾ ਅਤੇ ਬਿਜਲੀ ਸੋਧ ਐਕਟ 2025 ਦੇ ਲਾਗੂ ਹੋਣ ਤੋਂ ਬਾਅਦ ਬਿਜਲੀ ਸਪਲਾਈ ਨੂੰ ਪੂਰੀ ਤਰ੍ਹਾਂ ਨਿੱਜੀਕਰਨ ਕਰਨ ਲਈ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨਾ ਹੈ | ਇਸ ਮੌਕੇ ਪਿ੍ਆ ਵਰਤ ਗੁਪਤਾ, ਤੇਜਾ ਸਿੰਘ ਬਰਾੜ, ਗੁਰਨਾਮ ਸਿੰਘ, ਸਵਰਨ ਸਿੰਘ ਅਵਤਾਰ ਸਿੰਘ, ਹਰਬੰਸ ਸਿੰਘ ਹਾਜ਼ਰ ਸਨ |