ਧਰਮਕੋਟ, 6 ਜਨਵਰੀ (ਪਰਮਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਸਰੂਪ ਸੁੰਦਰ ਪਾਲਕੀ ਵਿਚ ਸਜਾਇਆ ਗਿਆ ਸੀ | ਨਗਰ ਕੀਰਤਨ ਅੱਗੇ ਬੈਂਡ, ਗਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਨੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ | ਇਸ ਮੌਕੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਭਾਈ ਜਸਵਿੰਦਰ ਸਿੰਘ ਬਾਗੀ ਅਤੇ ਹੋਰ ਢਾਡੀ ਜਥਿਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਜੀਵਨੀ ਨੂੰ ਪੇਸ਼ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਲੰਗਰ ਲਾਏ ਗਏ ਅਤੇ ਸੁੰਦਰ ਗੇਟ ਸਜਾਏ ਗਏ | ਇਸ ਨਗਰ ਕੀਰਤਨ ਦੀ ਸਟੇਜ ਸੇਵਾ ਹਰਭਜਨ ਸਿੰਘ ਬਤਰਾ ਵਲੋਂ ਨਿਭਾਈ ਗਈ | ਇਸ ਨਗਰ ਕੀਰਤਨ ਨਾਲ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ, ਬਰਜਿੰਦਰ ਸਿੰਘ ਬਰਾੜ ਪੁਨਰ ਸੁਰਜੀਤ ਅਕਾਲੀ ਦਲ, ਇਕਬਾਲ ਸਿੰਘ ਹੈਰੀ, ਅਵਤਾਰ ਸਿੰਘ ਮੈਦਾਨ, ਬਾਬਾ ਅੰਗਰੇਜ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |