23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

40ਵਾਂ ਮੇਲਾ ਮਾਘੀ ਕਬੱਡੀ ਕੱਪ ਧਰਮਕੋਟ ਦਾ ਪੋਸਟਰ ਜਾਰੀ <br/>

Ad Position 21
No active advertisement
ਅਜੀਤ ਡੈਸਕ 07-01-2026
ਧਰਮਕੋਟ, 6 ਜਨਵਰੀ (ਪਰਮਜੀਤ ਸਿੰਘ)- ਧਰਮਕੋਟ 'ਚ ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੇਲਾ ਮਾਘੀ ਕਬੱਡੀ ਕੱਪ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ | ਮੇਲਾ ਮਾਘੀ ਸਪੋਰਟਸ ਐਂਡ ਵੈੱਲਫੇਅਰ ਕਲੱਬ (ਰਜਿ.) ਧਰਮਕੋਟ ਵਲੋਂ 40ਵੇਂ ਮੇਲਾ ਮਾਘੀ ਕਬੱਡੀ ਕੱਪ 2026 ਸਬੰਧੀ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਖੇਡ ਪ੍ਰੇਮੀਆਂ ਅਤੇ ਕਲੱਬ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੀਟਿੰਗ ਦੌਰਾਨ 2026 ਦੇ ਕਬੱਡੀ ਕੱਪ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੀਟਿੰਗ ਦੌਰਾਨ ਡਾ. ਹਰਮੀਤ ਸਿੰਘ ਮੱਪੀ, ਇਕਬਾਲਦੀਪ ਸਿੰਘ ਹੈਰੀ ਅਤੇ ਕਲੱਬ ਦੇ ਸਮੂਹ ਮੈਂਬਰਾਂ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਬੱਡੀ ਟੂਰਨਾਮੈਂਟ 14 ਜਨਵਰੀ ਨੂੰ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਮੇਲਾ ਨਾ ਸਿਰਫ ਖੇਡਾਂ ਨੂੰ ਉਤਸ਼ਾਹਿਤ ਕਰਦਾ ਹੈ, ਸਗੋਂ ਨੌਜਵਾਨ ਪੀੜ੍ਹੀ ਨੂੰ ਸਿਹਤਮੰਦ ਜੀਵਨ ਅਤੇ ਪੰਜਾਬੀ ਵਿਰਾਸਤ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ | 14 ਜਨਵਰੀ ਨੂੰ ਕਬੱਡੀ ਓਪਨ (3 ਬਾਹਰੋਂ) ਦੇ ਰੋਮਾਂਚਕ ਮੁਕਾਬਲੇ ਹੋਣਗੇ | ਪਹਿਲਾ ਇਨਾਮ ਇਕ ਲੱਖ ਰੁਪਏ ਅਤੇ ਦੂਸਰਾ ਇਨਾਮ 75,000 ਰੁਪਏ ਹੈ | ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਡਾ. ਰਾਜਵੰਤ ਸਿੰਘ, ਗੁਰਜੰਟ ਸਿੰਘ ਹੰਸ, ਰਸ਼ਪਾਲ ਸਿੰਘ, ਮਸਤਾਨ ਸਿੰਘ, ਪ੍ਰਵੀਨ ਕੁਮਾਰ, ਅਮਰ ਸਿੰਘ, ਸੇਬੀ ਦਾਤਾ ਅਤੇ ਅੰਮਿ੍ਤਪਾਲ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਕਾਲੇਕੇ ਬਣੇ ਆਮ ਆਦਮੀ ਪਾਰਟੀ ਦੇ ਬਲਾਕ ਯੂਥ ਇੰਚਾਰਜ <br/> ਅਗਲੀ ਖ਼ਬਰ ਸਿਹਤ ਕਾਰਡ ਹਰ ਨਾਗਰਿਕ ਨੂੰ ਬਿਨਾਂ ਸ਼ਰਤ ਡਾਕਟਰੀ ਸੁਰੱਖਿਆ ਪ੍ਰਦਾਨ ਕਰੇਗਾ-ਵਿਧਾਇਕਾ ਡਾ. ਅਰੋੜਾ <br/>
Ad Position 24