24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਡਾ. ਕਾਲੇਕੇ ਬਣੇ ਆਮ ਆਦਮੀ ਪਾਰਟੀ ਦੇ ਬਲਾਕ ਯੂਥ ਇੰਚਾਰਜ <br/>

Ad Position 21
No active advertisement
ਅਜੀਤ ਡੈਸਕ 07-01-2026
ਬਾਘਾ ਪੁਰਾਣਾ, 6 ਜਨਵਰੀ (ਟਿੰਕੂ ਕਾਠਪਾਲ)-ਆਮ ਆਦਮੀ ਪਾਰਟੀ ਵਲੋਂ ਡਾ. ਜਗਦੇਵ ਸਿੰਘ ਕਾਲੇਕੇ ਨੂੰ ਬਲਾਕ ਯੂਥ ਦਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਹਲਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ, ਪ੍ਰਮੁੱਖ 'ਆਪ' ਆਗੂ ਗੁਰਪ੍ਰੀਤ ਸਿੰਘ ਗੋਂਦਾਰਾ ਅਤੇ ਟਰੱਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਅੰਤਰਜੀਤ ਸਿੰਘ ਟਿੱਕੂ ਮੱਲਕੇ ਵਲੋਂ ਡਾ. ਜਗਦੇਵ ਸਿੰਘ ਕਾਲੇਕੇ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ ਗਈ | ਇਸ ਦੌਰਾਨ ਪਾਰਟੀ ਆਗੂਆਂ ਨੇ ਕਿਹਾ ਕਿ ਡਾ. ਜਗਦੇਵ ਸਿੰਘ ਕਾਲੇਕੇ ਇਕ ਪੜ੍ਹੇ-ਲਿਖੇ, ਇਮਾਨਦਾਰ ਅਤੇ ਨੌਜਵਾਨਾਂ 'ਚ ਲੋਕਪਿ੍ਯ ਚਿਹਰਾ ਹਨ, ਜਿਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲਣਾ ਆਮ ਆਦਮੀ ਪਾਰਟੀ ਲਈ ਮਜ਼ਬੂਤੀ ਸਾਬਤ ਹੋਵੇਗਾ | ਵਧਾਈ ਸਮਾਰੋਹ ਦੌਰਾਨ ਡਾ. ਜਗਦੇਵ ਸਿੰਘ ਕਾਲੇਕੇ ਨੇ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਖਰਾ ਉੱਤਰਨ ਦੀ ਪੂਰੀ ਕੋਸ਼ਿਸ਼ ਕਰਨਗੇ | ਡਾ. ਕਾਲੇਕੇ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀਆਂ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਨੇ ਮਾਸਟਰ ਕੇਡਰ ਵਿਚ ਕੀਤੀਆਂ ਤਰੱਕੀਆਂ 'ਚ ਵਰਤੇ ਦੋਹਰੇ ਮਾਪਦੰਡ • ਟੈਟ ਪਾਸ ਨਾ ਕਰਨ ਵਾਲੇ ਐੱਚ.ਟੀ.ਅਤ... ਅਗਲੀ ਖ਼ਬਰ 40ਵਾਂ ਮੇਲਾ ਮਾਘੀ ਕਬੱਡੀ ਕੱਪ ਧਰਮਕੋਟ ਦਾ ਪੋਸਟਰ ਜਾਰੀ <br/>
Ad Position 24