24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ : ਜ਼ਿਲ੍ਹਾ ਤੇ ਸੈਸ਼ਨ ਜੱਜ 'ਯੂਥ ਅਗੇਨਸਟ ਡਰੱਗਜ਼' ਮੁਹਿੰਮ ਦੀ ਸਮਾਪਤੀ ਮੌਕੇ ਪੈਰਾ ਲੀਗਲ ਵਲੰਟੀਅਰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-01-2026
ਬਠਿੰਡਾ, 6 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਬਠਿੰਡਾ ਵਲੋਂ ਨਸ਼ਿਆਂ ਖਿਲਾਫ਼ 6 ਜਨਵਰੀ 2026 ਤੱਕ ਇਕ ਮਹੀਨੇ ਲਈ ਵਿੱਢੀ ਗਈ 'ਯੂਥ ਅਗੇਨਸਟ ਡਰੱਗਰਜ' ਮੁਹਿੰਮ ਦੇ ਅਖੀਰਲੇ ਦਿਨ ਸਥਾਨਕ ਕੋਰਟ ਕੰਪਲੈਕਸ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਰੁਨੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸ਼੍ਰੀ ਕਰੁਨੇਸ਼ ਕੁਮਾਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕਿਹਾ ਕਿ ਨਸ਼ਾ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਦੇ ਨਾਲ-ਨਾਲ ਪਰਿਵਾਰ ਅਤੇ ਸਮਾਜਕ ਢਾਂਚੇ ਨੂੰ ਵੀ ਕਮਜ਼ੋਰ ਕਰਦਾ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਣਾਉਣ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਕਾਨੂੰਨੀ, ਸਮਾਜਕ ਅਤੇ ਸਿਹਤ ਸੰਬੰਧੀ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਪੈਰਾ ਲੀਗਲ ਵਲੰਟੀਅਰਾਂ ਨੂੰ ਮੁਹਿੰਮ ਵਿਚ ਹਿੱਸਾ ਲੈਣ ਹਿੱਤ ਸਨਮਾਨਿਤ ਕੀਤਾ | ਉਨ੍ਹਾਂ ਦੱਸਿਆ ਕਿ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੇ ਤਹਿਤ ਇੱਕ ਮਹੀਨੇ ਦੌਰਾਨ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਬੱਚਿਆਂ ਦੇ ਪੇਂਟਿੰਗ ਮੁਕਾਬਲੇ, ਸੈਮੀਨਾਰ, ਨੁੱਕੜ ਨਾਟਕ, ਖੂਨਦਾਨ ਕੈਂਪ ਆਦਿ ਕਰਵਾਈਆਂ ਗਈਆਂ | ਇਸ ਤੋਂ ਪਹਿਲਾਂ ਪੈਰਾਲੀਗਲ ਵਲੰਟੀਅਰ ਦੇ ਨੁਮਾਇੰਦੇ ਅਮਰਜੋਤ ਸ਼ਰਮਾ ਅਤੇ ਸੱਸੀ ਸਿੱਕਾ ਨੇ ਜਿੱਥੇ ਨਸ਼ਿਆਂ ਖਿਲਾਫ਼ ਕਵਿਤਾਵਾਂ ਦਾ ਉਚਾਰਨ ਕੀਤਾ ਉੱਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵ ਨੂੰ ਦਰਸਾਉਂਦਾ ਹੋਇਆ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਮਾਨ, ਪੈਰਾ ਲੀਗਲ ਵਲੰਟੀਅਰ ਦੇ ਨੁਮਾਇੰਦੇ, ਵਕੀਲ ਸਾਹਿਬਾਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਆਯੁਰਵੈਦਿਕ ਪ੍ਰਣਾਲੀ ਤੋਂ ਉਠਿਆ ਵਿਸ਼ਵਾਸ ਡਾਕਟਰਾਂ ਦੀ ਘਾਟ ਕਾਰਨ ਪੰਜਾਬ ਵਿਚ ਕਈ ਆਯੁਰਵੈਦਿਕ ਡਿਸਪੈ... ਅਗਲੀ ਖ਼ਬਰ ਇਕ ਸਾਲ ਪਹਿਲਾਂ ਤੋਂ ਲਟਕਦੀ ਸੰਗਤ-ਗੁਰਥੜੀ ਿਲੰਕ ਸੜਕ ਨਾ ਬਣਨ ਤੋਂ ਪਿੰਡ ਵਾਸੀ ਤੇ ਰਾਹਗੀਰ ਔਖੇ
Ad Position 24