ਬਾਘਾ ਪੁਰਾਣਾ, 23 ਜਨਵਰੀ (ਟਿੰਕੂ ਕਾਠਪਾਲ)-ਇਲਾਕੇ ਦੀ ਨਾਮਵਰ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ (ਬਾਘਾ ਪੁਰਾਣਾ) ਵਿਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਿਚ ਪਤੰਗਬਾਜ਼ੀ ਦੇ ਮੁਕਾਬਲੇ ਐਕਟੀਵਿਟੀ ਇੰਚਾਰਜ ਮੈਡਮ ਕਰਮਜੀਤ ਕੌਰ ਬਰਾੜ ਦੀ ਦੇਖ ਰੇਖ ਹੇਠ ਕਰਵਾਏ ਗਏ ਅਤੇ ਹੋਰ ਵੀ ਕਈ ਤਰ੍ਹਾਂ ਦੇ ਹੋਰ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਸੁਧਾ ਕੇ ਆਰ ਨੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋ ਨਾ ਕਰਨ ਲਈ ਕਿਹਾ | ਉਨ੍ਹਾਂ ਨੇ ਬੱਚਿਆਂ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਚਾਈਨਾ ਡੋਰ ਸਾਡੇ ਇਨਸਾਨ ਦੇ ਜੀਵਨ ਲਈ ਨਹੀਂ ਪਸ਼ੂ ਪੰਛੀਆਂ ਦੇ ਜੀਵਨ ਲਈ ਵੀ ਖ਼ਤਰਨਾਕ ਹੈ | ਚਾਈਨਾ ਡੋਰ ਪ੍ਰਸ਼ਾਸਨ ਵਲੋਂ ਬੈਨ ਕੀਤਾ ਹੋਇਆ ਹੈ, ਇਸ ਦੀ ਵਰਤੋਂ ਕਰਨਾ ਇਕ ਕਾਨੂੰਨੀ ਅਪਰਾਧ ਹੈ, ਸੋ ਅੰਤ ਦੇ ਵਿਚ ਚੇਅਰਮੈਨ ਜਸਪਾਲ ਸਿੰਘ ਸਰਾਂ ਅਤੇ ਪਿ੍ੰਸੀਪਲ ਮੈਡਮ ਸੁਧਾ ਕੇ.ਆਰ. ਨੇ ਸਾਰੇ ਬੱਚਿਆਂ ਅਤੇ ਸਮੂਹ ਸਟਾਫ਼ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ |