23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫ਼ੈਸਲਾ ਬੇਹੱਦ ਮੰਦਭਾਗਾ-ਮਾਹਲਾ, ਛਿੰਦਾ, ਮੌੜ <br/>

Ad Position 21
No active advertisement
ਅਜੀਤ ਡੈਸਕ 24-01-2026
ਠੱਠੀ ਭਾਈ, 23 ਜਨਵਰੀ (ਜਗਰੂਪ ਸਿੰਘ ਮਠਾੜੂ)-ਸਿੱਖਾਂ ਦੇ ਕਤਲੇਆਮ ਦੇ ਮੁੱਖ ਦੋਸ਼ੀਆਂ ਵਿਚ ਸ਼ਾਮਿਲ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ, ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਅਤੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ ਨੇ ਬੇਹੱਦ ਮੰਦਭਾਗਾ ਅਤੇ ਇਨਸਾਫ਼ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਨ ਵਾਲਾ ਕਰਾਰ ਦਿੱਤਾ ਹੈ | ਆਪਣੇ ਸਾਂਝੇ ਬਿਆਨ ਵਿਚ ਆਗੂਆਂ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਨੇ ਸਿੱਖ ਕੌਮ ਦੇ ਜ਼ਖ਼ਮਾਂ ਨੂੰ ਅਜੇ ਤੱਕ ਨਹੀਂ ਭਰਿਆ ਅਤੇ ਅਜਿਹੇ ਫ਼ੈਸਲੇ ਜ਼ਖ਼ਮਾਂ 'ਤੇ ਨਮਕ ਛਿੜਕਣ ਦੇ ਬਰਾਬਰ ਹਨ | ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਦੀਆਂ ਉਮੀਦਾਂ ਨੂੰ ਇਸ ਫ਼ੈਸਲੇ ਨਾਲ ਭਾਰੀ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਕੋਈ ਆਮ ਘਟਨਾ ਨਹੀਂ ਸੀ, ਸਗੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਦੀ ਘਟਨਾ ਸੀ, ਜਿਸ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਬਰੀ ਕਰਨਾ ਲੋਕਤੰਤਰ ਅਤੇ ਸੰਵਿਧਾਨਿਕ ਮੁੱਲਾਂ ਦਾ ਮਜ਼ਾਕ ਬਣਾਉਣ ਦੇ ਸਮਾਨ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ ਪਰ ਅਜਿਹੇ ਫ਼ੈਸਲੇ ਇਸ ਗੱਲ ਨੂੰ ਝੁਠਲਾ ਰਹੇ ਹਨ | ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਇਨਸਾਫ਼ ਲਈ ਇਕਜੁੱਟ ਹੋ ਕੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਖੱਤਰੀ ਸਭਾ ਨੇ ਬਸੰਤ ਪੰਚਮੀ ਮੌਕੇ ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਮਨਾਇਆ ਅਗਲੀ ਖ਼ਬਰ ਮਜ਼ਦੂਰ ਜਥੇਬੰਦੀਆਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 129ਵਾਂ ਜਨਮ ਦਿਨ ਮਨਾਇਆ <br/>
Ad Position 24