23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬਾਬਾ ਖੇਤਰਪਾਲ ਦੇ 12ਵੇਂ ਭੰਡਾਰੇ ਅਤੇ ਮੇਲੇ ਦਾ ਪੋਸਟਰ ਜਾਰੀ <br/>

Ad Position 21
No active advertisement
ਅਜੀਤ ਡੈਸਕ 24-01-2026
ਫ਼ਤਿਹਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਧੰਨ ਧੰਨ ਬਾਬਾ ਖੇਤਰਪਾਲ ਦਾ 12ਵਾਂ ਸਾਲਾਨਾ ਵਿਸ਼ਾਲ ਭੰਡਾਰਾ ਅਤੇ ਮੇਲਾ 1 ਫਰਵਰੀ ਨੂੰ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਮਾਰੋਹ ਦਾ ਪੋਸਟਰ ਰਸਮੀ ਤੌਰ 'ਤੇ ਜਾਰੀ ਕੀਤਾ ਗਿਆ | ਇਸ ਮੌਕੇ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਸਵੇਰੇ ਧਾਰਮਿਕ ਰਸਮਾਂ ਉਪਰੰਤ ਅਟੁੱਟ ਲੰਗਰ ਵਰਤਾਇਆ ਜਾਵੇਗਾ | ਉਨ੍ਹਾਂ ਨੇ ਦੱਸਿਆ ਕਿ ਮੇਲੇ ਦੌਰਾਨ ਪੰਜਾਬ ਦੇ ਮੰਨੇ-ਪ੍ਰਮੰਨੇ ਕਲਾਕਾਰ ਆਪਣੇ ਫਨ ਰਾਹੀਂ ਸੰਗਤਾਂ ਦਾ ਮਨੋਰੰਜਨ ਕਰਨਗੇ | ਕਮੇਟੀ ਵਲੋਂ ਮੇਲੇ ਨੂੰ ਸਫਲ ਬਣਾਉਣ ਲਈ ਸੁਰੱਖਿਆ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਆਵਾਜਾਈ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ | ਪੋਸਟਰ ਜਾਰੀ ਕਰਨ ਸਮੇਂ ਕਮੇਟੀ ਦੇ ਪ੍ਰਧਾਨ, ਸਕੱਤਰ, ਖ਼ਜ਼ਾਨਚੀ ਤੋਂ ਇਲਾਵਾ ਧਾਰਮਿਕ, ਸਮਾਜਿਕ ਅਤੇ ਪੰਚਾਇਤੀ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕਾ ਵਾਸੀਆਂ ਨੂੰ ਪਰਿਵਾਰ ਸਮੇਤ ਮੇਲੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ | ਅੰਤ ਵਿਚ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਲਈ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਬਾਬਾ ਖੇਤਰਪਾਲ ਦੀ ਕਿ੍ਪਾ ਨਾਲ ਇਹ ਧਾਰਮਿਕ ਸਮਾਗਮ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰੇਗਾ | ਇਸ ਮੌਕੇ ਸੇਵਾਦਾਰ ਜਸਵੀਰ ਸਿੰਘ, ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਨਦੀਪ ਸਿੰਘ ਗਿੱਲ, ਨੰਬਰਦਾਰ ਜਗਮੋਹਨ ਸਿੰਘ ਜੱਗਾ, ਡਾ. ਅਵਤਾਰ ਸਿੰਘ ਪੱਪੀ, ਕੁਲਦੀਪ ਗਰੋਵਰ, ਲੇਖਕ ਨਸੀਬ ਦੀਵਾਨਾ, ਜੋਤੀ ਕਾਠਪਾਲ, ਟੀਟੂ ਅਲਾਬਾਦ, ਜੋਗਾ ਸਿੰਘ, ਹਰਚਰਨ ਚੰਨਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਧਰਮਕੋਟ ਦੇ ਵਿਦਿਆਰਥੀਆਂ ਨੂੰ ਪੰਜਾਬ ਪੱਧਰ 'ਤੇ ਪੁਜ਼ੀਸ਼ਨਾਂ ਪ੍ਰਾਪਤ ਕਰਨ 'ਤੇ ਮ... ਅਗਲੀ ਖ਼ਬਰ ਖੱਤਰੀ ਸਭਾ ਨੇ ਬਸੰਤ ਪੰਚਮੀ ਮੌਕੇ ਵੀਰ ਹਕੀਕਤ ਰਾਏ ਦਾ ਬਲੀਦਾਨ ਦਿਵਸ ਮਨਾਇਆ
Ad Position 24