ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸੱਜਣ ਕੁਮਾਰ ਨੂੰ ਦੋ ਮਾਮਲਿਆਂ 'ਚ ਬਰੀ ਕਰਨਾ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਸਨੀ ਗਿੱਲ <br/>

Ad Position 21
No active advertisement
ਅਜੀਤ ਡੈਸਕ 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-1984 ਵਿਚ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੇ ਜਨਕਪੁਰੀ ਦੇ ਦੋ ਮਾਮਲਿਆਂ ਵਿਚ ਅਦਾਲਤ ਵਲੋਂ ਬਰੀ ਹੋ ਜਾਣ ਨਾਲ ਇਨਸਾਫ਼ ਪਸੰਦ ਲੋਕਾਂ ਅਤੇ ਸਮੁੱਚੀ ਸਿੱਖ ਕੌਮ ਨੂੰ ਝੰਜੋੜਨ ਵਾਲੀ ਗੱਲ ਹੈ ਅਤੇ ਇਸ ਫ਼ੈਸਲੇ ਨਾਲ 1984 ਦੀ ਨਸਲਕੁਸ਼ੀ ਦਾ ਸ਼ਿਕਾਰ ਹੋਏ ਨਿਰਦੋਸ਼ ਸਿੱਖਾਂ ਦੇ ਪਰਿਵਾਰਾਂ ਦੇ ਰਿਸਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੈ ਅਤੇ ਇਸ ਫ਼ੈਸਲੇ ਨਾਲ ਜਾਂਚ ਏਜੰਸੀਆਂ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ ਕਿ ਸਿੱਖਾਂ ਦਾ ਕਾਤਲ ਮਨੁੱਖ ਆਖ਼ਰ ਬਰੀ ਕਿਵੇਂ ਹੋ ਗਿਆ ਜਦ ਕਿ ਉਸ ਦੇ ਕਤਲੇਆਮ ਕਰਵਾਉਣ ਦੇ ਪੁਖ਼ਤਾ ਸਬੂਤ ਅਦਾਲਤਾਂ ਵਿਚ ਮੌਜੂਦ ਹਨ ਤੇ ਇਸ ਵਿਚ ਕੇਂਦਰ ਸਰਕਾਰ ਨੂੰ ਵੀ ਦਖ਼ਲ ਦੇਣ ਦੀ ਲੋੜ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਸਿੱਖਾਂ ਦੀ ਸ਼ੁਰੂ ਤੋਂ ਹੀ ਦੁਸ਼ਮਣ ਜਮਾਤ ਹੈ ਜਿਸ ਨੇ ਬਲਿਊ ਸਟਾਰ ਅਪਰੇਸ਼ਨ ਦੌਰਾਨ ਸ੍ਰੀ ਅਕਾਲ ਤਖ਼ਤ 'ਤੇ ਹਮਲਾ ਕਰਵਾ ਕੇ ਉਸ ਨੂੰ ਢਹਿ ਢੇਰੀ ਕੀਤਾ ਅਤੇ ਹੁਣ ਵੀ ਉਹ ਸਿੱਖਾਂ ਖ਼ਿਲਾਫ਼ ਕੋਈ ਨਾ ਕੋਈ ਸਾਜ਼ਿਸ਼ਾਂ ਰਚਦੇ ਰਹਿੰਦੇ ਹਨ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ 1984 ਦੇ ਸਿੱਖ ਦੰਗਾ ਪੀੜਤ ਲੋਕਾਂ ਲਈ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਲੜਾਈ ਲੜ ਰਿਹਾ ਹੈ ਅਤੇ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਸੰਸਦ ਵਿਚ ਜ਼ੋਰਦਾਰ ਆਵਾਜ਼ ਉਠਾਉਂਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਮੋਗਾ-ਕੋਟ ਈਸੇ ਖਾਂ ਮੁੱਖ ਮਾਰਗ 'ਤੇ ਬੱਸ ਦਾ ਸੰਤੁਲਨ ਵਿਗੜਿਆ <br/> ਅਗਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਦੇ ਵਿਕਾਸ ਕਾਰਜਾਂ ਸੰਬੰਧੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ <br/>
Ad Position 24
No active advertisement