16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਮੋਗਾ ਪੁਲਿਸ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-01-2026
ਮੋਗਾ, 24 ਜਨਵਰੀ (ਗੁਰਤੇਜ ਸਿੰਘ ਬੱਬੀ)-ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ ਉੱਥੇ ਹੁਣ ਪੰਜਾਬ ਨੂੰ ਗੈਂਗਸਟਰ ਅਤੇ ਹੋਰ ਅਪਰਾਧਿਕ ਤੱਤਾਂ ਤੋਂ ਮੁਕਤ ਕਰਵਾਉਣ ਲਈ ਮੁਹਿੰਮ ਅਪਰੇਸ਼ਨ ਪ੍ਰਹਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆਉਣ ਲੱਗੇ ਹਨ | ਅੱਜ ਦੋਵਾਂ ਹੀ ਮੁਹਿੰਮਾਂ ਦੀ ਕੜੀ ਤਹਿਤ ਮੋਗਾ ਪੁਲਿਸ ਵਲੋਂ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ਸਪੈਸ਼ਲ ਅਪਰੇਸ਼ਨ ਵਿਸ਼ੇਸ਼ ਚੈਕਿੰਗ ਡਰਾਈਵ ਮੁਹਿੰਮ ਚਲਾਈ ਗਈ, ਜਿਸ ਦੌਰਾਨ ਹੋਟਲਾਂ, ਰੈਸਟੋਰੈਂਟਾਂ, ਸਰਾਂਵਾਂ ਅਤੇ ਧਰਮਸ਼ਾਲਾਵਾਂ ਦੀ ਚੈਕਿੰਗ ਕੀਤੀ ਗਈ ਤਾਂ ਕਿ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਅਪਰਾਧੀ ਇਨ੍ਹਾਂ ਵਿਚ ਰਹਿ ਕੇ ਸਮਾਜ ਵਿਰੋਧੀ ਗਤੀਵਿਧੀ ਨੂੰ ਅੰਜਾਮ ਨਾ ਦਿੰਦਾ ਹੋਵੇ | ਇਸ ਸਬੰਧੀ ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਚ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਂਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਹੀ ਸਪੈਸ਼ਲ ਅਪਰੇਸ਼ਨ ਚਲਾਇਆ ਗਿਆ ਅਤੇ ਹੋਟਲਾਂ, ਰੈਸਟੋਰੈਂਟਾਂ, ਸਰਾਂਵਾਂ ਤੇ ਧਰਮਸ਼ਾਲਾਵਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਅਤੇ ਇਨ੍ਹਾਂ ਥਾਵਾਂ 'ਤੇ ਰਹਿ ਰਹੇ ਕਿਰਾਏਦਾਰ, ਟੈਨੇਂਟਸ ਮਹਿਮਾਨਾਂ ਅਤੇ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਨਾਲ ਹੀ ਹੋਟਲ ਮਾਲਕਾਂ ਨੂੰ ਸਖ਼ਤੀ ਨਾਲ ਚਿਤਾਵਨੀ ਦਿੱਤੀ ਗਈ ਕਿ ਪੁਲਿਸ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਉਨ੍ਹਾਂ ਦਾ ਸਾਰਾ ਰਿਕਾਰਡ ਰੱਖਿਆ ਜਾਵੇ ਤਾਂ ਕਿ ਲੋੜ ਪੈਣ 'ਤੇ ਕਿਸੇ ਸਮੇਂ ਕਿਸੇ ਵੀ ਵਿਅਕਤੀ ਦੀ ਜਾਂਚ ਆਸਾਨੀ ਨਾਲ ਕੀਤੀ ਜਾ ਸਕੇ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੋਈ ਵੀ ਵਿਅਕਤੀ ਕਿਸੇ ਗ਼ੈਰ-ਕਾਨੂੰਨੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਤਾਂ ਨਹੀਂ ਕਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਦੋ ਦੇਸੀ ਪਿਸਟਲ 32 ਬੋਰ ਸਮੇਤ 4 ਜ਼ਿੰਦਾ ਰੌਂਦ 32 ਬੋਰ ਬਰਾਮਦ, ਇਕ ਗਿ੍ਫਤਾਰ <br/> ਅਗਲੀ ਖ਼ਬਰ ਮੋਗਾ-ਕੋਟ ਈਸੇ ਖਾਂ ਮੁੱਖ ਮਾਰਗ 'ਤੇ ਬੱਸ ਦਾ ਸੰਤੁਲਨ ਵਿਗੜਿਆ <br/>
Ad Position 24