ਮੋਗਾ, 24 ਜਨਵਰੀ (ਜਸਪਾਲ ਸਿੰਘ ਬੱਬੀ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੌਲਤਪੁਰਾ ਨੀਵਾਂ (ਮੋਗਾ) ਵਿਖੇ 150 ਬੱਚਿਆਂ ਨੂੰ ਗਰਮ ਕੱਪੜੇ ਵੰਡੇ | ਸਮਾਜ ਸੇਵੀ ਬਲਵਿੰਦਰ ਸਿੰਘ ਦੌਲਤਪੁਰਾ ਨੇ ਕਲੱਬ ਦੇ ਮੈਂਬਰਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਕਲੱਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੱਸਲ ਨੇ ਕਿਹਾ ਕਿ ਲਾਇਨਜ਼ ਕਲੱਬ ਧਾਰਮਿਕ ਤੇ ਸਮਾਜਿਕ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦਾ ਹੈ ਅਤੇ ਸਮਾਜ ਦੇ ਗਰੀਬ ਵਰਗ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਯਤਨਾਂ ਨਾਲ ਜਿਥੇ ਬੱਚਿਆਂ ਨੂੰ ਰਾਹਤ ਮਿਲਦੀ ਹੈ | ਕਲੱਬ ਦੇ ਸਕੱਤਰ ਵਿਕਾਸ ਸਿੰਗਲ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਦੱਸਿਆ | ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੇ ਕਿਹਾ ਕਿ ਬੱਚਿਆਂ ਦੀ ਸ਼ਖ਼ਸੀਅਤ ਨਿਰਮਾਣ 'ਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੁੰਦਾ ਹੈ | ਮਾਸਟਰ ਬਲਕਰਨ ਸਿੰਘ ਨੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਵਿਕਾਸ ਸਿੰਗਲ, ਖੁਸ਼ੀਲ ਬਾਂਸਲ, ਰਾਜ ਅਹੂਜਾ, ਰਵਿੰਦਰ ਗੋਇਲ, ਦਵਿੰਦਰਪਾਲ ਸਿੰਘ ਰਿੰਪੀ, ਦਰਸ਼ਨ ਲਾਲ ਗਰਗ, ਸੰਜੀਵ ਸਿੰਗਲਾ, ਬੰਤ ਸਿੰਘ, ਵਿੱਕੀ, ਜਸਵਿੰਦਰ ਕੌਰ, ਹੈੱਡ ਟੀਚਰ ਹਰਿੰਦਰ ਸਿੰਘ, ਰਵਿੰਦਰ ਕੌਰ, ਰਾਜਵਿੰਦਰ ਸਿੰਘ, ਸੁਖਦੀਪ ਕੌਰ, ਕਮਲਜੀਤ ਕੌਰ, ਸੌਰਵ ਮਹਿਤਾ, ਪਲਵਿੰਦਰਪਾਲ ਕੌਰ ਹਾਜ਼ਰ ਸਨ |