ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪੰਜਾਬ ਕੋ-ਐਜੂਕੇਸ਼ਨ ਸਕੂਲ ਬਾਘਾ ਪੁਰਾਣਾ ਨੇ ਮਨਾਇਆ ਗਣਤੰਤਰ ਦਿਵਸ <br/>

Ad Position 21
No active advertisement
ਲੈਕਚਰਾਰ ਹਰਿੰਦਰਪਾਲ ਸਿੰਘ ਗਣਤੰਤਰ ਦਿਵਸ ਦੀ ਜਾਣਕਾਰੀ ਦਿੰਦੇ ਹੋਏ ਅਤੇ ਦੇਸ਼ ਭਗਤੀ ਨਾਲ ਸਬੰਧਿਤ ਗੀਤ ਪੇਸ਼ ਕਰਦੇ ਵਿਦਿਆਰਥੀ | ਤਸਵੀਰ: ਕਾਠਪਾਲ <br/> 25-01-2026
ਬਾਘਾ ਪੁਰਾਣਾ, 24 ਜਨਵਰੀ (ਟਿੰਕੂ ਕਾਠਪਾਲ)-ਮੋਗਾ ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਅੱਜ 77ਵਾਂ ਗਣਤੰਤਰ ਦਿਵਸ ਬੜੇ ਹੀ ਸਨਮਾਨ ਸਹਿਤ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਇਣ ਨਾਲ ਕੀਤੀ ਗਈ | ਇਸ ਤੋਂ ਪਿੱਛੋਂ ਲੈਕਚਰਾਰ ਹਰਜਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹਾਨਤਾ ਬਾਰੇ ਵਿਸਥਾਰ ਵਿਚ ਦੱਸਦਿਆਂ ਵਧਾਈ ਦਿੱਤੀ | ਇਸ ਤੋਂ ਬਾਅਦ ਸੱਤਵੀਂ ਸ਼੍ਰੇਣੀ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਕਵਿਤਾ ਗਣਤੰਤਰ ਦਿਵਸ ਆਇਆ ਪੜ੍ਹੀ, ਅੱਠਵੀਂ ਸ਼੍ਰੇਣੀ ਦੀ ਵਿਦਿਆਰਥਣ ਕਿਰਨਦੀਪ ਅਤੇ ਦਸਵੀਂ ਦੀ ਵਿਦਿਆਰਥਣ ਦਲਜੀਤ ਕੌਰ ਨੇ ਜਾਣਕਾਰੀ ਭਰਪੂਰ ਭਾਸ਼ਣ ਅਤੇ ਦੇਸ਼ ਭਗਤੀ ਦਾ ਗੀਤ ਗਾਇਆ | ਇਸ ਮੌਕੇ ਸੰਸਥਾ ਦੇ ਕੋਆਰਡੀਨੇਟਰ ਮੁਕੇਸ਼ ਅਰੋੜਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਆਜ਼ਾਦੀ ਘੁਲਾਟੀਆਂ ਵਲੋਂ ਕੀਤੀ ਗਈ ਮਿਹਨਤ ਦੀ ਉਦਾਹਰਨ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਸੰਸਥਾ ਦੇ ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵਿਚ ਭਾਗ ਲੈ ਕੇ ਦੇਸ਼ ਭਗਤੀ, ਮਿਹਨਤ ਵਰਗੇ ਗੁਣ ਪੈਦਾ ਕਰਨ ਅਤੇ ਚੰਗੇ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ, ਮੈਡਮ ਖੁਸ਼ਪ੍ਰੀਤ ਕੌਰ, ਕੋਆਰਡੀਨੇਟਰ ਮੈਡਮ ਰੀਚਾ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਬਸੰਤ ਦਾ ਤਿਉਹਾਰ <br/> ਅਗਲੀ ਖ਼ਬਰ ਐਸ.ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਆਨਲਾਈਨ ਅਲੂਮਨੀ ਮੀਟ ਹੋਈ <br/>
Ad Position 24
No active advertisement