ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਹੋਲੀ ਹਾਰਟ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਬਸੰਤ ਪੰਚਮੀ ਦੇ ਤਿਉਹਾਰ ਮਨਾਉਂਦੇ ਹੋਏ ਬੱਚੇ ਤੇ ਅਧਿਆਪਕ | ਅਜੀਤ ਤਸਵੀਰ <br/> 25-01-2026
ਅਜੀਤਵਾਲ, 24 ਜਨਵਰੀ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਉਂਦਿਆਂ ਸਕੂਲ ਨੂੰ ਪੀਲੇ ਰੰਗ ਦੇ ਗੁਬਾਰਿਆਂ, ਫੁਲਾਂ ਨਾਲ ਸਜਾਇਆ ਗਿਆ | ਸਵੇਰੇ ਸਮਾਗਮ ਦੀ ਸ਼ੁਰੂਆਤ ਮਾਤਾ ਸਰਸਵਤੀ ਦੀ ਪੂਜਾ-ਅਰਚਨਾ ਨਾਲ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮੱਥਾ ਟੇਕ ਕੇ ਗਿਆਨ ਅਤੇ ਸਦਬੁੱਧੀ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਬੱਚਿਆਂ ਨੂੰ ਬਸੰਤ ਪੰਚਮੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਪੀਲੇ ਰੰਗ ਦੇ ਕੱਪੜਿਆਂ ਵਿਚ ਨੰਨੇ-ਮੁੰਨੇ ਬੱਚਿਆਂ ਵਲੋਂ ਮਾਤਾ ਸਰਸਵਤੀ ਦੇ ਭਜਨ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਵੱਡੇ ਵਿਦਿਆਰਥੀਆਂ ਨੇ ਬਸੰਤ ਰੁੱਤ 'ਤੇ ਆਧਾਰਿਤ ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ | ਸਕੂਲ ਅਧਿਆਪਕਾਂ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੈਆ ਪਲਤਾ ਅਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਕਿਹਾ ਕਿ ਅਜਿਹੇ ਤਿਉਹਾਰਾਂ ਦਾ ਆਯੋਜਨ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਸਮੂਹਿਕ ਅਨੰਦ ਕਾਰਜ ਸਮਾਗਮ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਜੀਂਦੜਾ ਸਕੂਲ ਵਿਚ ਮਨਾਇਆ ਗਣਤੰਤਰ ਦਿਵਸ <br/>
Ad Position 24
No active advertisement