ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

Ad Position 21
No active advertisement
ਅਜੀਤ ਡੈਸਕ 25-01-2026
ਫ਼ਤਿਹਗੜ੍ਹ ਪੰਜਤੂਰ, 24 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਵਲੋਂ ਮਾਤਾ ਸਰਸਵਤੀ ਦੀ ਅਰਾਧਨਾ ਕੀਤੀ ਗਈ ਅਤੇ ਬਸੰਤ ਪੰਚਮੀ ਦੇ ਤਿਉਹਾਰ ਨਾਲ ਸਬੰਧਿਤ ਆਰਟੀਕਲ, ਸੁੰਦਰ ਚਾਰਟ ਆਦਿ ਬਣਾ ਕੇ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਬਸੰਤ ਪੰਚਮੀ ਦੇ ਤਿਉਹਾਰ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਤਿਉਹਾਰ ਨੂੰ ਰੁੱਤਾਂ ਦੇ ਰਾਜਾ ਦਾ ਤਿਉਹਾਰ ਮੰਨਿਆ ਜਾਂਦਾ ਹੈ | ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ | ਇਸ ਦਿਨ ਪੀਲਾ ਰੰਗ ਆਕਰਸ਼ਨ ਦਾ ਕੇਂਦਰ ਹੁੰਦਾ ਹੈ | ਲੋਕ ਪੀਲੇ ਰੰਗ ਦੇ ਕੱਪੜੇ ਪਾਉਂਦੇ ਹਨ | ਇਸ ਉਪਰੰਤ ਵਿਦਿਆਰਥੀਆਂ ਨੇ ਰੰਗ ਬਰੰਗੀਆਂ ਪਤੰਗਾਂ ਉਡਾਈਆਂ | ਸਾਰੇ ਵਿਦਿਆਰਥੀਆਂ ਨੇ ਪਤੰਗਾਂ ਉਡਾਉਣ ਤੋਂ ਪਹਿਲਾਂ ਚਾਈਨਾ ਡੋਰ ਨਾ ਵਰਤਣ ਦੀ ਸਹੁੰ ਚੁੱਕੀ ਅਤੇ ਸਾਰਿਆਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਅਪੀਲ ਕੀਤੀ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਅਤੇ ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਨੇ ਉਚੇਚੇ ਤੌਰ 'ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵਿਚ ਹਰ ਤਿਉਹਾਰ ਬੜੇ ਚਾਅ, ਪੇ੍ਰਮ ਭਾਵਨਾ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤਾਂ ਜੋ ਬੱਚਿਆਂ ਵਿਚ ਰਾਸ਼ਟਰੀ ਏਕਤਾ ਦੀ ਭਾਵਨਾ ਪੈਦਾ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਹੁਨਰ ਮੁਕਾਬਲੇ 'ਚ ਸਰਕਾਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ ਨੇ ਦੂਜਾ ਸਥਾਨ ਮੱਲਿਆ <br/> ਅਗਲੀ ਖ਼ਬਰ ਠੱਠੀ ਭਾਈ ਖੇਤਰ ਅਧੀਨ ਆਉਂਦੀਆਂ ਟੁੱਟੀਆਂ ਹੋਈਆਂ ਸੜਕਾਂ ਦੇ ਨਵੀਨੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਪ੍ਰਧਾਨ...
Ad Position 24
No active advertisement