ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

1984 ਸਿੱਖ ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰਨਾ ਬੇਹੱਦ ਮੰਦਭਾਗਾ-ਡੱਲਾ <br/>

Ad Position 21
No active advertisement
ਅਜੀਤ ਡੈਸਕ 25-01-2026
ਕਿਸ਼ਨਪੁਰਾ ਕਲਾਂ, 24 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ ਮਾਮਲੇ 'ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਕੋਰਟ ਵਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਨੇ ਕਿਸ਼ਨਪੁਰਾ ਕਲਾਂ ਵਿਖੇ ਧਾਰਮਿਕ ਸਮਾਗਮ ਦੌਰਾਨ ਆਪਣੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸਿੱਖ ਭਾਈਚਾਰੇ ਵਿਚ ਗਹਿਰਾ ਰੋਸ ਪੈਦਾ ਹੋ ਗਿਆ ਹੈ ਅਤੇ ਉਨ੍ਹਾਂ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕਰਨ ਵਾਲਾ ਹੈ, ਜੋ ਪਿਛਲੇ ਕਰੀਬ 40 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਅਜੇ ਤੱਕ ਪੂਰੀ ਤਰ੍ਹਾਂ ਸਜ਼ਾ ਨਾ ਮਿਲਣਾ ਭਾਰਤੀ ਨਿਆਂ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦਾ ਹੈ ਅਤੇ ਸੱਜਣ ਕੁਮਾਰ ਦਾ ਬਰੀ ਹੋਣਾ ਦਰਸਾਉਂਦਾ ਹੈ ਕਿ ਦੰਗਾ ਪੀੜਤ ਪਰਿਵਾਰਾਂ ਨੂੰ ਅਜੇ ਵੀ ਇਨਸਾਫ਼ ਲਈ ਲੰਬੀ ਲੜਾਈ ਲੜਨੀ ਪਵੇਗੀ | ਇਸ ਮੌਕੇ ਰਾਧੇ ਕਿ੍ਸ਼ਨਾ ਗਊਸ਼ਾਲਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ, ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਪੰਚ ਜਗਦੀਪ ਸਿੰਘ ਢਿੱਲੋਂ, ਗੁਰਜੰਟ ਸਿੰਘ ਰਾਮੂਵਾਲੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਥਵੇਜ਼ ਸਕੂਲ ਨੇ ਕਰਵਾਇਆ ਡਿਜ਼ਾਸਟਰ ਮੈਨੇਜਮੈਂਟ ਪ੍ਰੋਗਰਾਮ <br/> ਅਗਲੀ ਖ਼ਬਰ 26 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਲ ਖ਼ਾਲਸਾ ਵੱਡੀ ਸ਼ਮੂਲੀਅਤ ਕਰੇਗਾ-ਆਗੂ <br/>
Ad Position 24
No active advertisement