ਕੋਟ ਈਸੇ ਖਾਂ, 24 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਡਿਜਾਸਟਰ ਮੈਨੇਜਮੈਂਟ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਨਾਲ ਸਬੰਧਿਤ ਪਾਥਵੇਜ਼ ਵਿਖੇ ਇਕ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ | ਪ੍ਰੋਗਰਾਮ ਦੀ ਯੋਗ ਅਗਵਾਈ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਡੀ.ਸੀ. ਆਫ਼ਿਸ ਮੋਗਾ ਦੇ ਮੁੱਖ ਅਧਿਕਾਰੀ ਰਾਮ ਚੰਦਰ ਨੇ ਕੀਤੀ | ਉਨ੍ਹਾਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਅਚਾਨਕ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਬਾਰੇ ਚਾਨਣਾ ਪਾਇਆ | ਇਨ੍ਹਾਂ ਆਫ਼ਤਾਂ ਨਾਲ ਨਜਿੱਠਣ ਲਈ ਪਾਥਵੇਜ਼ ਦੇ ਵਿਦਿਆਰਥੀਆਂ ਤੋਂ ਸਵਾਲ ਜਵਾਬ ਕੀਤੇ ਗਏ ਅਤੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਇਸ ਪ੍ਰੋਗਰਾਮ ਵਿਚ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ | ਰਾਮ ਚੰਦਰ ਨੇ ਪਾਥਵੇਜ਼ ਦੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਹਰ ਸਮੇਂ ਤਤਪਰ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦੇ ਕਮੇਟੀ ਮੈਂਬਰ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਂਸਲਰ, ਜੋਗਿੰਦਰ ਸਿੰਘ ਸਰਪੰਚ, ਜਸਵਿੰਦਰ ਸਿੰਘ ਸਿੱਧੂ ਅਤੇ ਪਿ੍ੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਇਸ ਵਿਸ਼ੇਸ਼ ਪ੍ਰੋਗਰਾਮ ਲਈ ਡੀ.ਸੀ. ਦਫ਼ਤਰ ਮੋਗਾ ਅਤੇ ਰਾਮ ਚੰਦਰ ਦਾ ਧੰਨਵਾਦ ਕੀਤਾ |