ਧਰਮਕੋਟ, 24 ਜਨਵਰੀ (ਪਰਮਜੀਤ ਸਿੰਘ)-ਯੂ. ਕੇ. ਇੰਟਰਨੈਸ਼ਨਲ ਸਕੂਲ 'ਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਸਕੂਲ ਦੇ ਪਿ੍ੰਸੀਪਲ ਮੈਡਮ ਪਵਨਦੀਪ ਕੌਰ ਵਲੋਂ ਬਸੰਤ ਪੰਚਮੀ ਦੇ ਤਿਉਹਾਰ ਦੀ ਸ਼ੁਰੂਆਤ ਸਰਸਵਤੀ ਮਾਤਾ ਦੀ ਪੂਜਾ ਦੁਆਰਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਪਵਨਦੀਪ ਕੌਰ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਅਤੇ ਇਸ ਨੂੰ ਮਨਾਉਣ ਦੇ ਕਾਰਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ, ਨੀਰਜ ਖੋਸਲਾ ਤੇ ਅਧਿਆਪਕ ਮੌਜੂਦ ਸਨ |