ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਵੱਖਰੇ ਅੰਦਾਜ਼ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਪੀਲੇ ਰੰਗ ਦੇ ਪਹਿਰਾਵੇ ਵਿਚ ਸਕੂਲ ਆਇਆ | ਇਸ ਮੌਕੇ ਵਿਦਿਆਰਥੀਆਂ ਲਈ ਦਸਤਾਰ ਮੁਕਾਬਲੇ ਅਤੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਪਤੰਗ ਉਡਾ ਕੇ ਪਤੰਗਬਾਜ਼ੀ ਦੇ ਮੁਕਾਬਲੇ ਸ਼ੁਰੂ ਕਰਵਾਏ | ਪਤੰਗਬਾਜ਼ੀ ਦੇ ਮੁਕਾਬਲਿਆਂ ਵਿਚ ਸੁਖਜਿੰਦਰ ਸਿੰਘ ਅਤੇ ਨੀਲਮ ਸ਼ਰਮਾ ਨੇ ਜੱਜ ਦੀ ਭੂਮਿਕਾ ਨਿਭਾਈ ਅਤੇ ਦਸਤਾਰ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੱਗਾਂ ਬੰਨ੍ਹ ਕੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ | ਸਕੂਲ ਦੇ ਅਧਿਆਪਕ ਪਰਮਿੰਦਰ ਸਿੰਘ ਸਤਵੰਤ ਸਿੰਘ ਅਤੇ ਜਗਮੀਤ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ | ਤੀਸਰੀ ਤੋਂ ਪੰਜਵੀਂ ਜਮਾਤ ਦੇ ਦਸਤਾਰ ਮੁਕਾਬਲਿਆਂ ਵਿਚ ਤੀਸਰੀ ਜਮਾਤ ਦੇ ਵਿਦਿਆਰਥੀ ਜਗਨ ਸਿੰਘ ਅਤੇ ਗੁਰਫ਼ਤਿਹ ਸਿੰਘ ਪਹਿਲੇ ਸਥਾਨ 'ਤੇ ਰਹੇ | ਛੇਵੀਂ ਤੋਂ ਅੱਠਵੀਂ ਜਮਾਤ ਦੇ ਦਸਤਾਰਬੰਦੀ ਮੁਕਾਬਲਿਆਂ ਵਿਚ ਗੁਰਜੋਤ ਸਿੰਘ ਨੇ ਪਹਿਲਾ, ਜਸ਼ਨਜੋਤ ਸਿੰਘ ਨੇ ਦੂਸਰਾ ਅਤੇ ਹਰਮੋਹਿਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਨੌਵੀਂ ਤੋਂ ਗਿਆਰ੍ਹਵੀਂ ਜਮਾਤ ਵਿਚ ਏਕਮਜੀਤ ਸਿੰਘ ਨੇ ਪਹਿਲਾ, ਧਰਮਪ੍ਰੀਤ ਸਿੰਘ ਨੇ ਦੂਸਰਾ ਅਤੇ ਜਸਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਦਿਨ ਵਿਦਿਆਰਥੀ ਆਪਣੇ ਟਿਫ਼ਨ ਵਿਚ ਪੀਲੇ ਰੰਗ ਦਾ ਭੋਜਨ ਲੈ ਕੇ ਆਏ | ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ | ਅੰਤ ਵਿਚ ਪਿ੍ੰਸੀਪਲ ਸਤਵਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |