16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੂਰੀ ਤਰ੍ਹਾਂ ਧੋਖਾਧੜੀ-ਅਨਿਲ ਸਰੀਨ

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 26-01-2026
ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੋਈ ਲੋਕ ਭਲਾਈ ਯੋਜਨਾ ਨਹੀਂ ਹੈ, ਸਗੋਂ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤਾ ਜਾ ਰਿਹਾ ਇਕ ਹੋਰ ਧੋਖਾ ਹੈ | ਇਹ ਦੋਸ਼ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਮੋਗਾ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਲਗਾਇਆ | ਉਨ੍ਹਾਂ ਕਿਹਾ ਕਿ ਸਿਹਤ ਦੇ ਨਾਂਅ 'ਤੇ ਰਾਜਨੀਤੀ ਕਰ ਕੇ ਜਨਤਾ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਅਤੇ ਇਹ ਯੋਜਨਾ ਅਸਲ ਵਿਚ ਪੂਰੀ ਤਰ੍ਹਾਂ ਧੋਖਾਧੜੀ ਹੈ | ਅਨਿਲ ਸਰੀਨ ਨੇ ਕਿਹਾ ਕਿ 'ਆਪ' ਸਰਕਾਰ 6.5 ਮਿਲੀਅਨ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਦੇਣ ਦਾ ਦਾਅਵਾ ਕਰਦੀ ਹੈ, ਪਰ ਸਚਾਈ ਇਹ ਹੈ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਿਰਫ਼ ਇਕ ਲੱਖ ਰੁਪਏ ਤੱਕ ਦਾ ਹੈ | ਉਨ੍ਹਾਂ ਸਵਾਲ ਕੀਤਾ ਕਿ ਬਾਕੀ 9 ਲੱਖ ਰੁਪਏ ਕੌਣ ਦੇਵੇਗਾ ਅਤੇ ਇਹ ਪੈਸਾ ਕਿੱਥੋਂ ਆਵੇਗਾ, ਸਰਕਾਰ ਇਸ ਬਾਰੇ ਸਪੱਸ਼ਟ ਜਵਾਬ ਕਿਉਂ ਨਹੀਂ ਦੇ ਰਹੀ ਹੈ | ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲਗਪਗ 4.17 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬੀ ਹੋਈ ਹੈ ਅਤੇ ਜਨਵਰੀ ਤੋਂ ਮਾਰਚ ਤੱਕ ਹਜ਼ਾਰਾਂ ਕਰੋੜ ਰੁਪਏ ਹੋਰ ਉਧਾਰ ਲੈਣ ਦੀ ਤਿਆਰੀ ਕਰ ਰਹੀ ਹੈ | ਜਦੋਂ ਸਰਕਾਰ ਕੋਲ ਕਰਮਚਾਰੀਆਂ ਦੀਆਂ ਤਨਖ਼ਾਹਾਂ, ਡੀ.ਏ., ਗਰਾਂਟਾਂ ਅਤੇ ਬਕਾਇਆ ਭੁਗਤਾਨਾਂ ਲਈ ਪੈਸੇ ਨਹੀਂ ਹਨ, ਤਾਂ ਉਹ ਪ੍ਰਤੀ ਪਰਿਵਾਰ 9 ਲੱਖ ਰੁਪਏ ਦੇ ਖ਼ਰਚੇ ਨੂੰ ਕਿਵੇਂ ਪੂਰਾ ਕਰੇਗੀ | ਉਨ੍ਹਾਂ ਦੱਸਿਆ ਕਿ ਰਾਜ ਦਾ ਕੁੱਲ ਸਿਹਤ ਬਜਟ ਲਗਪਗ 5500 ਕਰੋੜ ਹੈ | ਜੇਕਰ 6.5 ਮਿਲੀਅਨ ਪਰਿਵਾਰਾਂ ਵਿਚੋਂ ਸਿਰਫ਼ 25-30 ਪ੍ਰਤੀਸ਼ਤ ਨੂੰ ਹੀ ਇਲਾਜ ਦੀ ਲੋੜ ਪਵੇ, ਤਾਂ ਇਹ ਰਕਮ ਬਜਟ ਤੋਂ ਪੂਰੀ ਤਰ੍ਹਾਂ ਬਾਹਰ ਹੋਵੇਗੀ | ਅਨਿਲ ਸਰੀਨ ਨੇ ਕਿਹਾ ਕਿ ਇਹ ਅੰਕੜੇ ਸਪਸ਼ਟ ਤੌਰ 'ਤੇ ਸਾਬਤ ਕਰਦੇ ਹਨ ਕਿ ਇਹ ਯੋਜਨਾ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹੈ ਅਤੇ ਸਿਰਫ਼ ਕਾਗ਼ਜ਼ੀ ਦਾਅਵਾ ਹੈ | ਸਰਕਾਰ ਦੀ ਵਿੱਤੀ ਸਥਿਤੀ 'ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਹਸਪਤਾਲਾਂ ਵੱਲ ਲਗਪਗ 600 ਕਰੋੜ ਰੁਪਏ ਅਜੇ ਵੀ ਬਕਾਇਆ ਹਨ | ਅਨਿਲ ਸਰੀਨ ਨੇ ਦੋਸ਼ ਲਗਾਇਆ ਕਿ ਯੋਜਨਾ ਲਈ ਕਾਰਡ ਬਣਾਉਣ ਲਈ ਆਪ ਵਲੰਟੀਅਰਾਂ ਅਤੇ ਯੂਥ ਕਲੱਬਾਂ ਦੀ ਵਰਤੋਂ ਕਰ ਕੇ ਲੋਕਾਂ ਦੇ ਨਿੱਜੀ ਡਾਟੇ ਨਾਲ ਛੇੜਛਾੜ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਇਕ ਗੰਭੀਰ ਮੁੱਦਾ ਹੈ ਅਤੇ ਭਾਜਪਾ ਨੇ ਸਪਸ਼ਟੀਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਡਾਟਾ ਕਿਸੇ ਵੀ ਨਿੱਜੀ ਵਿਅਕਤੀ ਜਾਂ ਵਲੰਟੀਅਰਾਂ ਨਾਲ ਸਾਂਝਾ ਨਾ ਕਰਨ ਅਤੇ ਸਿਰਫ਼ ਸਰਕਾਰੀ ਸੇਵਾ ਕੇਂਦਰਾਂ ਰਾਹੀਂ ਹੀ ਰਜਿਸਟਰ ਕਰਨ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲਿਸ ਫੋਰਸ ਨੇ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਕਿਸੇ ਵੀ ਹਾਲਤ 'ਚ ਚਾਈਨਾ ਡੋਰ ਨਹੀਂ ਵਿਕਣ ਦੇਵਾਂਗੇ- ਚੌਂਕੀ ਇੰਚਾਰਜ ਗੁਰਵਿੰਦਰ ਸਿੰਘ
Ad Position 24