ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨੰਗਲ ਸਕੂਲ ਦੀ ਗੋਲਡ ਮੈਡਲ ਜੇਤੂ ਖਿਡਾਰਨ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 26-01-2026
ਨਿਹਾਲ ਸਿੰਘ ਵਾਲਾ, 25 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)- ਗੁਜਰਾਤ ਦੇ ਸ਼ਹਿਰ ਸੂਰਤ ਵਿਖੇ ਹੋਏ ਨੈਸ਼ਨਲ ਪੱਧਰ ਦੇ ਸਬ ਜੂਨੀਅਰ ਖੋ-ਖੋ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਨੰਗਲ ਦੀ ਹੋਣਹਾਰ ਖਿਡਾਰਨ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ | ਸਕੂਲ ਮੁਖੀ ਮੈਡਮ ਰੁਪਿੰਦਰਜੀਤ ਕੌਰ ਨੇ ਦੱਸਿਆ ਕਿ ਮਹਿਕਪ੍ਰੀਤ ਕੌਰ ਨੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਦਰਜ ਕਰਕੇ ਪੰਜਾਬ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਪਿੰਡ ਨੰਗਲ ਪਹੁੰਚਣ 'ਤੇ ਇਸ ਪ੍ਰਤਿਭਾਵਾਨ ਖਿਡਾਰਨ ਦਾ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਰਵਾਂ ਸਵਾਗਤ ਕਰਨ ਉਪਰੰਤ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਖਿਡਾਰੀ ਨਵਜੋਤ ਸਿੰਘ ਤੇ ਰਾਮ ਸਿੰਘ ਸਮੇਤ ਜਸਵਿੰਦਰ ਸਿੰਘ ਡੀ.ਪੀ.ਈ. ਅਤੇ ਕੋਚ ਜਸਵਿੰਦਰ ਸਿੰਘ ਭੋਡੀਪੁਰਾ ਦਾ ਸਨਮਾਨ ਵੀ ਕੀਤਾ ਗਿਆ | ਸਰਪੰਚ ਪਰਮਜੀਤ ਸਿੰਘ ਨੰਗਲ ਸਾਬਕਾ ਚੇਅਰਮੈਨ ਨੇ ਕਿਹਾ ਕਿ ਇਲਾਕੇ ਨੂੰ ਮਾਣ ਹੈ ਕਿ ਸਾਡੇ ਪਿੰਡ ਦੇ ਹੋਣਹਾਰ ਖਿਡਾਰੀਆਂ ਨੇ ਰਾਸ਼ਟਰ ਪੱਧਰ ਤੱਕ ਮਾਣ-ਮੱਤੀਆਂ ਪ੍ਰਾਪਤੀਆਂ ਕਰਕੇ ਸਕੂਲ ਤੇ ਮਾਪਿਆਂ ਦੇ ਨਾਲ ਜ਼ਿਲ੍ਹਾ ਮੋਗਾ ਦਾ ਨਾਂਅ ਵੀ ਚਮਕਾਇਆ ਹੈ | ਉਨ੍ਹਾਂ ਨੇ ਸਕੂਲ ਦੇ ਬੱਚਿਆਂ ਨੂੰ ਸਿੱਖਿਆ, ਖੇਡਾਂ ਅਤੇ ਸਹਿ ਪਾਠੀ ਵਿੱਦਿਅਕ ਗਤੀਵਿਧੀਆਂ 'ਚ ਹੋਰ ਮਿਹਨਤ ਕਰਕੇ ਅੱਗੇ ਵਧਣ ਦੀ ਸਲਾਹ ਦਿੱਤੀ | ਮੁਖ ਅਧਿਆਪਕਾ ਮੈਡਮ ਰੁਪਿੰਦਰਜੀਤ ਕੌਰ ਨੇ ਜੇਤੂ ਖਿਡਾਰੀਆਂ, ਮਾਪਿਆਂ ਅਤੇ ਸਮਰਪਿਤ ਭਾਵਨਾ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੀ ਸੰਸਥਾ ਦੇ ਕਾਬਲ ਤੇ ਮਿਹਨਤੀ ਅਧਿਆਪਕ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ | ਇਸ ਮੌਕੇ ਜਗਜੀਤ ਸਿੰਘ ਮਾਛੀਕੇ, ਗੁਰਪ੍ਰੀਤ ਸਿੰਘ ਤਖ਼ਤੂਪੁਰਾ, ਸਾਗਰ ਕਸ਼ਰੀਜਾ, ਗੁਰਮਿੰਦਰ ਸਿੰਘ ਰਾਮਾ, ਮੈਡਮ ਪਰਮਪ੍ਰੀਤ ਕੌਰ ਸਮੇਤ ਸਕੂਲ ਸਟਾਫ਼ ਤੇ ਪਤਵੰਤੇ ਵੱਡੀ ਗਿਣਤੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਤਲਵੰਡੀ ਭਾਈ ਵਿਖੇ ਵੋਟਰ ਦਿਵਸ ਮਨਾਇਆ <br/> ਅਗਲੀ ਖ਼ਬਰ ਨਿਰਵੈਰ ਸਿੰਘ ਸਰਪੰਚ ਨੇ ਸਿਹਤ ਬੀਮਾ ਕਾਰਡ ਬਣਨੇ ਸ਼ੁਰੂ ਕਰਵਾਏ <br/>
Ad Position 24
No active advertisement