ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਰੁਕੇ ਹੋਏ ਸੜਕਾਂ ਦੇ ਕੰਮ ਨੂੰ ਪੂਰਾ ਕਰਵਾ ਰਹੇ ਵਿਧਾਇਕ ਢੋਸ-ਸੀਨੀਅਰ ਆਗੂ ਮਾਨ <br/>

Ad Position 21
No active advertisement
ਅਜੀਤ ਡੈਸਕ 26-01-2026
ਕਿਸ਼ਨਪੁਰਾ ਕਲਾਂ, 25 ਜਨਵਰੀ (ਅਮੋਲਕ ਸਿੰਘ ਕਲਸੀ)-ਹਲਕਾ ਧਰਮਕੋਟ ਅੰਦਰ ਕਾਫ਼ੀ ਲੰਮੇ ਸਮੇਂ ਤੋਂ ਰੁਕੇ ਹੋਏ ਸੜਕਾਂ ਦਾ ਨਵੀਨੀਕਰਨ ਵਿਕਾਸ ਦੇ ਝੰਡਾਬਰਦਾਰ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਰਹਿਨੁਮਾਈ 'ਚ ਕਰਵਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਬਲਾਕ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਕੈਨੇਡਾ, ਨਿਧੜਕ ਆਗੂ ਹਰਮਨਜੀਤ ਸਿੰਘ ਮਾਨ ਆਸਟ੍ਰੇਲੀਆ ਵਲੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਸੀਨੀਅਰ ਆਗੂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਵਿਧਾਇਕ ਢੋਸ ਹਲਕੇ ਦੇ ਹਰ ਪੱਖੋਂ ਵਿਕਾਸ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਆ ਰਹੀਆਂ ਮੁਢਲੀਆਂ ਸਮੱਸਿਆਵਾਂ, ਖ਼ਾਸ ਕਰਕੇ ਖ਼ਰਾਬ ਸੜਕਾਂ ਕਾਰਨ ਹੋ ਰਹੀ ਪ੍ਰੇਸ਼ਾਨੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ | ਨਿਧੜਕ ਨੌਜਵਾਨ ਆਗੂ ਹਰਮਨਜੀਤ ਸਿੰਘ ਆਸਟ੍ਰੇਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਸੜਕਾਂ ਦੇ ਨਵੀਨੀਕਰਨ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ | ਸੀਨੀਅਰ ਆਗੂ ਤੇ ਸਾਬਕਾ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਦੀ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਚੱਜੀ ਹੋਵੇਗੀ, ਸਗੋਂ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕਾ ਵਾਸੀਆਂ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਪਿੰਡਾਂ ਅੰਦਰ ਅਧੂਰੇ ਪਏ ਵਿਕਾਸ ਕਾਰਜ ਨੇਪਰੇ ਚੜ੍ਹ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸੁਖਾਨੰਦ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਨੁਮਾਇੰਦਗੀ ਲਈ ਪੱਬਾਂ ਭਾਰ ਹੋਏ ਆਗੂ ਅਗਲੀ ਖ਼ਬਰ ਮਾਤਾ ਦਮੋਦਰੀ ਸਕੂਲ ਤਲਵੰਡੀ ਭਾਈ ਵਿਖੇ ਵੋਟਰ ਦਿਵਸ ਮਨਾਇਆ <br/>
Ad Position 24
No active advertisement