ਬੱਧਨੀ ਕਲਾਂ, 25 ਜਨਵਰੀ (ਸੰਜੀਵ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਪ੍ਰਬੰਧਕੀ ਸੁਸਾਇਟੀ, ਸਮੂਹ ਕਲੱਬਾਂ, ਨਗਰ ਪੰਚਾਇਤ ਬੱਧਨੀ ਕਲਾਂ, ਪ੍ਰਵਾਸੀ ਭਾਰਤੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰਾਂ ਸੰਤ ਰਾਮਪਾਲ ਸਿੰਘ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ (ਲੁਧਿਆਣਾ) ਵਾਲਿਆਂ ਵਲੋਂ ਸਥਾਨਕ ਕਸਬਾ ਬੱਧਨੀ ਕਲਾਂ ਦੀ ਨਵੀਂ ਅਨਾਜ ਮੰਡੀ 'ਚ ਸਜਾਏ ਜਾ ਰਹੇ 18ਵੇਂ ਰੂਹਾਨੀ ਦੀਵਾਨ ਸਬੰਧੀ ਕਾਰਡ ਜਾਰੀ ਕਰਦਿਆਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ 18ਵਾਂ ਧਾਰਮਿਕ ਰੂਹਾਨੀ ਦੀਵਾਨ ਨਵੀਂ ਅਨਾਜ ਮੰਡੀ ਕਸਬਾ ਬੱਧਨੀ ਕਲਾਂ ਵਿਖੇ 15 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਤੋਂ 1 ਵਜੇ ਤੱਕ ਸਜਾਇਆ ਜਾ ਰਿਹਾ ਹੈ, ਸਵਰੇ 6 ਤੋਂ 7 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਹੋਵੇਗਾ ਉਪਰੰਤ ਪ੍ਰਸਿੱਧ ਕਵੀਸ਼ਰੀ ਜਥੇ ਕਵੀਸ਼ਰੀ ਰਾਹੀਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ, ਸੰਤ ਰਾਮਪਾਲ ਸਿੰਘ ਝਾਂਡੇ (ਲੁਧਿਆਣਾ) ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਥਾ ਸੁਣਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ ਅਤੇ ਬਾਬਾ ਰਾਮ ਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਇਲਾਕੇ ਦੀਆਂ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਰਣਧੀਰ ਸਿੰਘ, ਭੁਪਿੰਦਰ ਸਿੰਘ, ਦਮਨਪ੍ਰੀਤ ਸਿੰਘ, ਮਾਸਟਰ ਬਲਦੇਵ ਸਿੰਘ, ਜਗਸੀਰ ਸਿੰਘ, ਸਤਨਾਮ ਸਿੰਘ, ਸਤਵੰਤ ਸਿੰਘ, ਭੂਸ਼ਨ ਮਲਹੋਤਰਾ ਆਦਿ ਹਾਜ਼ਰ ਸਨ |