ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਕਨਵੈਨਸ਼ਨ ਮੋਗਾ ਵਿਖੇ ਹੋਈ

Ad Position 21
No active advertisement
ਅਜੀਤ ਡੈਸਕ 26-01-2026
ਮੋਗਾ, 25 ਜਨਵਰੀ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਕਨਵੈੱਨਸ਼ਨ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਜ਼ਿਲ੍ਹਾ ਕਮੇਟੀਆਂ ਦੇ ਮੈਂਬਰਾਂ ਨੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਲਗਾਤਾਰ ਟਾਲ ਮਟੋਲ ਨੀਤੀ ਨਾਲ ਅਪਣਾਈ ਜਾ ਰਹੀ ਹੈ | ਹਾਜ਼ਰ ਆਗੂਆਂ ਨੇ ਆਪਣੀ ਆਵਾਜ਼ ਬੁਲੰਦ ਕਰਕੇ ਇਕਜੁੱਟਤਾ ਦਰਸਾਈ ਕਿ ਜਦੋਂ ਤੱਕ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਸਰਕਾਰ ਨੂੰ ਆਉਂਦੇ ਦਿਨਾਂ ਵਿਚ ਹਰ ਫ਼ਰੰਟ 'ਤੇ ਘੇਰਿਆ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਤੇ ਛੇਵਾਂ ਪੇ ਕਮਿਸ਼ਨ ਬਣਦੀ ਮਿਤੀ ਤੋਂ ਲਾਗੂ ਕਰੇ ਅਤੇ ਨਿਯੁਕਤੀ ਪੱਤਰ ਵਿੱਚ ਦਰਜ ਸੀ.ਐਸ.ਆਰ. ਦੀ ਸ਼ਰਤ ਅਨੁਸਾਰ ਸਾਰੇ ਬਣਦੇ ਵਿੱਤੀ ਲਾਭ ਦਿੱਤੇ ਜਾਣ ਜਦੋਂ ਤੱਕ ਕੰਪਿਊਟਰ ਅਧਿਆਪਕਾਂ ਤੇ ਛੇਵਾਂ ਪੇ ਕਮਿਸ਼ਨ ਦਾ ਪੋ੍ਰਸੈੱਸ ਪੂਰਾ ਨਹੀਂ ਹੁੰਦਾ ਤੱਕ ਨਿਯਮਾਂ ਅਨੁਸਾਰ ਬਣਦਾ ਅਨਰਵਾਈਜਡ ਡੀ.ਏ. ਤੁਰੰਤ ਲਾਗੂ ਕੀਤਾ ਜਾਵੇ | ਇਸ ਮੌਕੇ ਕਨਵੈੱਨਸ਼ਨ ਵਿਚ ਪ੍ਰਧਾਨਗੀ ਮੰਡਲ ਵਲੋਂ ਸਰਬ ਸੰਮਤੀ ਨਾਲ ਇੱਕ ਜੁੱਟਣਾ ਦਾ ਪ੍ਰਗਟਾਵਾ ਕਰਦੇ ਹੋਏ ਸਰਕਾਰ ਨੂੰ ਘੇਰਨ ਲਈ ਸੰਘਰਸ਼ ਦਾ ਐਲਾਨ ਕੀਤਾ ਗਿਆ ਜਿਸ ਤਹਿਤ ਬਲਾਕ ਪੱਧਰੀ ਮੀਟਿੰਗਾਂ ਅਤੇ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਕਾਡਰ ਨੂੰ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ ਅਤੇ ਮਿਤੀ 14 ਫਰਵਰੀ 2026 ਨੂੰ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੇ ਸੰਗਰੂਰ ਵਿਖੇ ਰਿਹਾਇਸ਼ ਦਾ ਘਿਰਾਓ ਕਰਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਆਉਂਦੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਕਨਵੈੱਨਸ਼ਨ ਮੌਕੇ ਹਰਜੀਤ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਪੰਜਾਬ, ਸਿਕੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਰਾਖੀ ਮੰਨਣ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਅਨਿਲ ਐਰੀ ਮੀਤ ਪ੍ਰਧਾਨ ਪੰਜਾਬ, ਹਨੀ ਗਰਗ ਮੀਤ ਪ੍ਰਧਾਨ ਪੰਜਾਬ, ਹਰਜੀਤ ਸਿੰਘ ਬਰਕੰਦੀ ਸੂਬਾ ਵਿੱਤ ਸਕੱਤਰ, ਹਰਭਗਵਾਨ ਸਿੰਘ ਸੂਬਾ ਸਟੇਜ ਸਕੱਤਰ, ਰਾਜਵਿੰਦਰ ਲਾਖਾ ਸਟੇਟ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਸੰਦੀਪ ਵਾਲੀਆ ਲੁਧਿਆਣਾ, ਪ੍ਰਦੀਪ ਕੁਮਾਰ ਬਰਨਾਲਾ, ਹਰਮਨਪ੍ਰੀਤ ਕੌਰ ਪਟਿਆਲਾ, ਰਕੇਸ਼ ਸਿੰਘ ਖ਼ਾਲਸਾ ਮੋਗਾ, ਗਗਨਪ੍ਰੀਤ ਸਿੰਘ ਅੰਮਿ੍ਤਸਰ, ਰਮਨ ਕੁਮਾਰ ਜਲੰਧਰ,, ਜਸਵਿੰਦਰ ਸਿੰਘ ਸਿੱਧੂ ਫ਼ਰੀਦਕੋਟ, ਹਰਜਿੰਦਰ ਸਿੰਘ ਨਵਾਂ ਸ਼ਹਿਰ, ਰੌਬਿਨ ਕੁਮਾਰ ਮਲੇਰਕੋਟਲਾ, ਜਗਜੀਤ ਸਿੰਘ ਥਿੰਦ ਕਪੂਰਥਲਾ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਪੱਤੋ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24
No active advertisement