ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | <br/> 26-01-2026
ਧਰਮਕੋਟ, 25 ਜਨਵਰੀ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਛਾਉਣੀ ਨਿਹੰਗ ਸਿੰਘਾਂ ਪੰਡੋਰੀ ਗੇਟ ਧਰਮਕੋਟ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਕਲਗ਼ੀਧਰ ਛਾਉਣੀ ਨਿਹੰਗ ਸਿੰਘਾਂ ਦੀ ਪੰਡੋਰੀ ਗੇਟ ਧਰਮਕੋਟ ਤੋਂ ਸਾਰੀਆਂ ਹੀ ਧਾਰਮਿਕ ਸਮਾਜਿਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਕਲਗ਼ੀਧਰ ਛਾਉਣੀ ਨਿਹੰਗ ਸਿੰਘਾਂ ਦੀ ਪੰਡੋਰੀ ਗੇਟ ਤੋਂ ਹੈੱਡ ਗ੍ਰੰਥੀ ਬਾਬਾ ਪਿਸ਼ੌਰਾ ਸਿੰਘ ਦੇ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਕੜਾਕੇ ਠੰਢ ਅਤੇ ਸੀਤ ਲਹਿਰ ਹੋਣ ਦੇ ਬਾਵਜੂਦ ਵੀ ਸੰਗਤਾਂ ਦੀ ਸ਼ਰਧਾ ਦੇਖਣਯੋਗ ਸੀ | ਸੁੰਦਰ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕੀਤੇ ਹੋਏ ਸਨ ਅਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ | ਨਗਰ ਕੀਰਤਨ ਵਿਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਵਿਚ ਪ੍ਰਸਿੱਧ ਕੀਰਤਨੀਏ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਗੁਰੂ ਜਸ ਸੁਣਾਇਆ | ਨਗਰ ਕੀਰਤਨ ਵਿਚ ਪੜਾਅ ਦਰ ਪੜਾਅ ਵਿਚ ਸੰਗਤਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਸਟੇਜ ਸੈਕਟਰੀ ਦੀ ਸੇਵਾ ਹਰਭਜਨ ਸਿੰਘ ਬਤਰਾ ਸਾਬਕਾ ਕੌਂਸਲਰ ਨੇ ਬਾਖ਼ੂਬੀ ਨਿਭਾਈ | ਅਖੀਰ ਵਿਚ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਕਲਗ਼ੀਧਰ ਛਾਉਣੀ ਨਿਹੰਗ ਸਿੰਘਾਂ ਦੀ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਸਮਾਪਤੀ ਕੀਤੀ ਗਈ | ਇਸ ਨਗਰ ਕੀਰਤਨ ਵਿਚ ਸਥਾਨਕ ਸ਼ਹਿਰ ਅਤੇ ਆਸ ਪਾਸ ਦੀਆਂ ਸਮਾਜਿਕ, ਧਾਰਮਿਕ ਰਾਜਨੀਤਕ, ਸ਼ਖ਼ਸੀਅਤਾਂ ਨਗਰ ਕੀਰਤਨ ਵਿਚ ਹਾਜ਼ਰੀ ਭਰ ਰਹੀਆਂ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਗਾਰੰਟੀ ਫ਼ਾਰ ਰੁਜ਼ਗਾਰ ਮਿਸ਼ਨ ਗ੍ਰਾਮੀਣ ਯੋਜਨਾ ਮਜ਼ਦੂਰ ਹਿਤੈਸ਼ੀ <br/> ਅਗਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਕਨਵੈਨਸ਼ਨ ਮੋਗਾ ਵਿਖੇ ਹੋਈ
Ad Position 24
No active advertisement