ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਵਿਰੋਧ ਵਿਚ ਸਿੱਖਾਂ ਚ ਫੈਲਣ ਲੱਗਿਆ ਰੋਹ <br/>

Ad Position 21
No active advertisement
ਅਜੀਤ ਡੈਸਕ 26-01-2026
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)-ਸਿੱਖਾਂ ਦੇ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਦੇਸ਼-ਵਿਦੇਸ਼ ਵਿਚ ਸਿੱਖ ਭਾਈਚਾਰੇ ਵਲੋਂ ਤੇਜ਼ ਵਿਰੋਧ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸੀਨੀਅਰ ਆਗੂ ਕੁਲਦੀਪ ਸਿੰਘ ਬਰਾੜ ਸਾਹੋਕੇ ਕੈਨੇਡਾ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ ਅਤੇ ਸੀਨੀਅਰ ਆਗੂ ਬਲੌਰ ਸਿੰਘ ਗਿੱਲ ਮਾੜੀ ਮੁਸਤਫ਼ਾ ਨੇ ਸਾਂਝੇ ਬਿਆਨ ਰਾਹੀਂ ਇਸ ਫ਼ੈਸਲੇ ਨੂੰ ਨਿਆਂ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਨ ਵਾਲਾ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਅਜੇ ਤੱਕ ਇਨਸਾਫ਼ ਲਈ ਭਟਕ ਰਹੇ ਹਨ ਅਤੇ ਅਜਿਹੇ ਫ਼ੈਸਲੇ ਉਨ੍ਹਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਬਰਾਬਰ ਹਨ | ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਭਾਵਸ਼ਾਲੀ ਲੋਕਾਂ ਨੂੰ ਬਚਾਉਣ ਲਈ ਜਾਣਬੁੱਝ ਕੇ ਕੇਸਾਂ ਨੂੰ ਕਮਜ਼ੋਰ ਕੀਤਾ ਜਾਂਦਾ ਹੈ, ਜੋ ਲੋਕਤੰਤਰ ਅਤੇ ਸੰਵਿਧਾਨ ਦੀ ਰੂਹ ਦੇ ਖ਼ਿਲਾਫ਼ ਹੈ | ਕੁਲਦੀਪ ਸਿੰਘ ਬਰਾੜ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਵੀ ਇਸ ਫ਼ੈਸਲੇ ਨਾਲ ਆਹਤ ਹੈ ਅਤੇ ਜਦ ਤੱਕ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਨਹੀਂ ਮਿਲਦੀ, ਵਿਰੋਧ ਜਾਰੀ ਰਹੇਗਾ | ਜਤਿੰਦਰ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਸਮੀਖਿਆ ਕਰਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ | ਬਲੌਰ ਸਿੰਘ ਗਿੱਲ ਨੇ ਕਿਹਾ ਕਿ ਸਿੱਖ ਕਤਲੇਆਮ ਮਨੁੱਖਤਾ 'ਤੇ ਧੱਬਾ ਹੈ ਅਤੇ ਇਸ ਵਿਚ ਸ਼ਾਮਲ ਹਰ ਦੋਸ਼ੀ ਨੂੰ ਸਜ਼ਾ ਮਿਲਣਾ ਲਾਜ਼ਮੀ ਹੈ | ਆਗੂਆਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਇਕਜੁੱਟ ਹੋ ਕੇ ਨਿਆਂ ਲਈ ਆਵਾਜ਼ ਬੁਲੰਦ ਕੀਤੀ ਜਾਵੇ ਤਾਂ ਜੋ

Ad Position 22
No active advertisement
ਪਿਛਲੀ ਖ਼ਬਰ ਨਿਊ ਗਰੀਨ ਗਰੋਵ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>
Ad Position 24
No active advertisement