ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕਾਂਗਰਸ ਪਾਰਟੀ ਵਲੋਂ ਧਰਮਕੋਟ ਦੇ ਵੱਖ-ਵੱਖ ਪਿੰਡਾਂ 'ਚ ਨਰੇਗਾ ਮਜ਼ਦੂਰਾਂ ਨਾਲ ਵਿਸ਼ੇਸ਼ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 26-01-2026
ਧਰਮਕੋਟ, 25 ਜਨਵਰੀ (ਪਰਮਜੀਤ ਸਿੰਘ)-ਮਨਰੇਗਾ ਬਚਾਓ ਸੰਘਰਸ਼ ਦੇ ਤਹਿਤ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾ ਵਿਚ ਮਜ਼ਦੂਰਾਂ ਨਾਲ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ | ਇਸੇ ਤਹਿਤ ਪਿੰਡ ਰੇੜ੍ਹਵਾਂ ਵਿਚ ਬਲਵਿੰਦਰ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਅਤੇ ਪਿੰਡ ਇੰਦਰਗੜ੍ਹ ਵਿਚ ਵੀ ਸਾਬਕਾ ਚੇਅਰਮੈਨ ਰਜਿੰਦਰਪਾਲ ਸਿੰਘ ਭੰਬਾ ਦੇ ਗ੍ਰਹਿ ਵਿਖੇ ਮੀਟਿੰਗਾਂ ਹੋਈਆਂ | ਇਸ ਮੌਕੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ | ਮੀਟਿੰਗ ਦੌਰਾਨ ਕਾਕਾ ਲੋਹਗੜ੍ਹ ਨੇ ਕਾਂਗਰਸ ਸਰਕਾਰ ਦੇ ਸਮੇਂ ਮਨਰੇਗਾ ਤਹਿਤ ਕੀਤੇ ਗਏ ਲੋਕ-ਹਿਤ ਕੰਮਾਂ ਬਾਰੇ ਮਜ਼ਦੂਰਾਂ ਨੂੰ ਜਾਣੂੰ ਕਰਵਾਇਆ ਅਤੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗਰੀਬ ਤੇ ਮਜ਼ਦੂਰ ਵਰਗ ਦੇ ਹੱਕਾਂ ਦੀ ਰਾਖੀ ਕਰਦੀ ਆਈ ਹੈ | ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਮ ਬਦਲਣ ਨੂੰ ਰਾਜਨੀਤਿਕ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸਕੀਮ ਦੀ ਆਤਮਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਆਪ (ਆਮ ਆਦਮੀ ਪਾਰਟੀ) ਸਰਕਾਰ ਨੂੰ ਵੀ ਘੇਰਦੇ ਹੋਏ ਕਿਹਾ ਕਿ ਇਸ ਸਰਕਾਰ ਦੇ ਨੁਮਾਇੰਦੇ ਨਰੇਗਾ ਦੇ ਫ਼ੰਡਾਂ ਨੂੰ ਵੱਡੇ ਪੱਧਰ 'ਤੇ ਗਲਤ ਢੰਗ ਨਾਲ ਵਰਤ ਰਹੇ ਹਨ | ਉਨ੍ਹਾਂ ਦਾ ਦੋਸ਼ ਹੈ ਕਿ ਕਈ ਥਾਵਾਂ 'ਤੇ ਹਾਜ਼ਰੀਆਂ ਵਿਚ ਗੜਬੜੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਫ਼ਰਜ਼ੀ ਐਂਟਰੀਆਂ ਰਾਹੀਂ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਕਾਕਾ ਲੋਹਗੜ੍ਹ ਨੇ ਮਨਰੇਗਾ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਵਲੋਂ ਮਜ਼ਦੂਰ ਵਰਗ ਨਾਲ ਕੀਤੇ ਜਾ ਰਹੇ ਵਤੀਰੇ ਬਾਰੇ ਵੀ ਚਾਨਣਾ ਪਾਇਆ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ ਅਤੇ ਜੇ ਲੋੜ ਪਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਯੂਥ ਪ੍ਰਧਾਨ ਮੋਗਾ ਸੋਹਣ ਸਿੰਘ ਖੇਲਾ ਜਲਾਲਾਬਾਦ, ਗੁਰਬੀਰ ਸਿੰਘ ਗੋਗਾ ਚੇਅਰਮੈਨ, ਭੁਪਿੰਦਰ ਸਿੰਘ, ਅਮਰੀਕ ਸਿੰਘ, ਸੋਨੂੰ ਰੇੜ੍ਹਵਾਂ, ਗੁਰਪ੍ਰੀਤ ਮੈਂਬਰ ਰੇੜ੍ਹਵਾਂ, ਸਵਰਨ ਸਿੰਘ, ਗੁਰਮੁਖ ਸਿੰਘ ਅਤੇ ਸਾਬਕਾ ਸਰਪੰਚ ਗੁਰਪ੍ਰੀਤ ਕੌਰ ਅਤੇ ਪਿੰਡ ਇੰਦਰਗੜ੍ਹ ਤੋਂ ਗੁਰਜਿੰਦਰ ਸਿੰਘ ਸੋਨੀ, ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਲਾਟੀਆ, ਰੇਸ਼ਮ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਕਾਕਾ ਸਿੰਘ ਬਲਾਕ ਸੰਮਤੀ, ਪ੍ਰਦੀਪ ਸਿੰਘ, ਜਥੇਦਾਰ ਗੁਰਮੇਲ ਸਿੰਘ, ਮੰਗਲ ਸਿੰਘ, ਗੁਰਦਾਸ ਸਿੰਘ ਅਤੇ ਸੁਖਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਵਲੋਂ ਚਾਈਨਾ ਡੋਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਅਗਲੀ ਖ਼ਬਰ ਨਿਊ ਗਰੀਨ ਗਰੋਵ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>
Ad Position 24
No active advertisement