ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬੇਅਦਬੀ ਕੇਸਾਂ ਨੂੰ ਚੰਡੀਗੜ੍ਹ ਟਰਾਂਸਫ਼ਰ ਕਰਨ ਖ਼ਿਲਾਫ਼ ਦਾਇਰ ਅਰਜ਼ੀਆਂ ਖ਼ਾਰਜ ਹੋਣ 'ਤੇ ਸਰਕਾਰ ਦੀ ਨਿਖੇਧੀ- ਪੀਰ ਮੁਹੰਮਦ <br/>

Ad Position 21
No active advertisement
ਅਜੀਤ ਡੈਸਕ 26-01-2026
ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ 2015 ਦੇ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਕੇਸਾਂ ਨੂੰ ਪੰਜਾਬ ਦੇ ਜ਼ਿਲਿ੍ਹਆਂ (ਮੋਗਾ, ਫ਼ਰੀਦਕੋਟ ਅਤੇ ਬਠਿੰਡਾ) ਤੋਂ ਚੰਡੀਗੜ੍ਹ ਤਬਦੀਲ ਕਰਨ ਵਿਰੁੱਧ ਪਾਈਆਂ ਗਈਆਂ ਚਾਰ ਅਰਜ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਖ਼ਾਰਜ ਕੀਤੇ ਜਾਣ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਟਹਿਰੇ ਵਿਚ ਖੜ੍ਹੇ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਬੇਅਦਬੀ ਦੇ ਪੀੜਤ ਖ਼ੁਦ ਇਨਸਾਫ਼ ਲਈ ਉੱਚ ਅਦਾਲਤਾਂ ਦੇ ਦਰਵਾਜ਼ੇ ਖੜਕਾ ਰਹੇ ਹਨ, ਪਰ ਪੰਜਾਬ ਸਰਕਾਰ ਨੇ ਹਾਈਕੋਰਟ ਦੇ ਇਸ ਟਰਾਂਸਫ਼ਰ ਹੁਕਮ ਨੂੰ ਚੁਣੌਤੀ ਦੇਣ ਦੀ ਲੋੜ ਤੱਕ ਮਹਿਸੂਸ ਨਹੀਂ ਕੀਤੀ | ਉਨ੍ਹਾਂ ਸਵਾਲ ਕੀਤਾ ਕਿ ਕੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਅੰਦਰਖਾਤੇ ਮਿਲੀਭੁਗਤ ਕਰ ਚੁੱਕੀ ਹੈ | ਜੇਕਰ ਸਰਕਾਰ ਗੰਭੀਰ ਹੁੰਦੀ ਤਾਂ ਸੁਪਰੀਮ ਕੋਰਟ ਵਿਚ ਪੀੜਤਾਂ ਦਾ ਸਾਥ ਦਿੰਦੀ, ਨਾ ਕਿ ਚੁੱਪ ਧਾਰ ਕੇ ਬੈਠਦੀ | ਪੀਰ ਮੁਹੰਮਦ ਨੇ ਕਿਹਾ ਕਿ ਜੋ ਪਾਰਟੀ 24 ਘੰਟਿਆਂ ਵਿਚ ਇਨਸਾਫ਼ ਦੇਣ ਦੇ ਦਮਗਜੇ ਮਾਰ ਕੇ ਸੱਤਾ ਵਿਚ ਆਈ ਸੀ, ਅੱਜ ਉਸ ਨੂੰ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪਰ ਇਨਸਾਫ਼ ਦੇਣ ਦੀ ਬਜਾਏ ਕੇਸਾਂ ਨੂੰ ਪੰਜਾਬ ਤੋਂ ਬਾਹਰ ਭੇਜ ਕੇ ਕਮਜ਼ੋਰ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ <br/> ਅਗਲੀ ਖ਼ਬਰ ਪਿੰਡ ਮਹਿਣਾ ਦੇ ਮੁਸਲਿਮ ਭਾਈਚਾਰੇ ਨੂੰ ਨਹੀਂ ਹੋਇਆ ਨਸੀਬ ਕਬਰਸਤਾਨ <br/>
Ad Position 24
No active advertisement