07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਸਕੂਲ ਲੱਗਣ 'ਤੇ ਛੁੱਟੀ ਦੌਰਾਨ ਟਿੱਪਰਾਂ ਦੇ ਲੰਘਣ 'ਤੇ ਪਾਬੰਦੀ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਜਿਨ੍ਹਾਂ ਲਿੰਕ ਸੜਕਾਂ ਉੱਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਸਵੇਰੇ ਲੱਗਣ ਦੇ ਸਮੇਂ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਛੁੱਟੀ ਸਮੇਂ ਦੁਪਹਿਰ 1:30 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਟਿੱਪਰਾਂ ਦੇ ਲੰਘਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਸਾਗਰ ਸੇਤੀਆ ਨੇ ਦੱਸਿਆ ਕਿ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਸਕੂਲਾਂ ਦੀ ਛੁੱਟੀ ਦੇ ਸਮੇਂ ਟਿੱਪਰਾਂ ਦੇ ਨਾਲ ਕਿਸੇ ਅਣਸੁਖਾਵੀਂ ਘਟਨਾ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਇਹ ਪਾਬੰਦੀ ਲਗਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਲਹਿਰਾਇਆ ਕੌਮੀ ਝੰਡਾ <br/> ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਭਾਕਿਊ ਏਕਤਾ (ਉਗਰਾਹਾਂ) ਨੇ ਟਰੈਕਟਰ ਮਾਰਚ ਕੱਢਿਆ <br/>
Ad Position 24