ਮੋਗਾ, 27 ਜਨਵਰੀ (ਸੁਰਿੰਦਰਪਾਲ ਸਿੰਘ)- ਸਥਾਨਕ ਦਾਣਾ ਮੰਡੀ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਐਸ.ਐਸ.ਪੀ. ਮੋਗਾ ਅਜੈ ਗਾਂਧੀ ਵੀ ਹਾਜ਼ਰ ਸਨ | ਕੈਬਨਿਟ ਮੰਤਰੀ ਖੁੱਡੀਆਂ ਨੇ ਸੂਬੇ ਦੇ ਸਮੂਹ ਪੰਜਾਬੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਕਾਰੀ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾ ਕੇ ਇਤਿਹਾਸਕ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ ਇਕ ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਕੈਬਨਿਟ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੀ ਉਸਾਰੀ ਕਰਵਾਈ ਗਈ | ਪੰਜਾਬ ਸਰਕਾਰ ਨੇ ਲੋਕਾਂ ਨੂੰ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਪ੍ਰਦਾਨ ਕਰਵਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ | ਸੂਬੇ ਵਿਚ 881 ਆਮ ਆਦਮੀ ਕਲੀਨਿਕਾਂ ਵਿਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ | ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ 'ਤੇ ਆਧਾਰਿਤ ਖ਼ੂਬਸੂਰਤ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਫਰੀਡਮ ਫਾਈਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਪਰੇਡ, ਸਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਗੁਰਮੀਤ ਸਿੰਘ ਖੁੱਡੀਆਂ ਸਮੇਤ ਵਿਧਾਇਕ ਸਾਹਿਬਾਨ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਦਵਿੰਦਰਜੀਤ ਸਿੰਘ ਲਾਡੀ ਢੋਸ, ਡਾ. ਅਮਨਦੀਪ ਕੌਰ ਅਰੋੜਾ ਅਤੇ ਮਨਜੀਤ ਸਿੰਘ ਬਿਲਾਸਪੁਰ (ਤਿੰਨੋਂ ਵਿਧਾਇਕ), ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਨੀਲਮ ਅਰੋੜਾ, ਡਾ. ਪਵਨ ਥਾਪਰ, ਦਵਿੰਦਰਪਾਲ ਸਿੰਘ ਰਿੰਪੀ ਚੇਅਰਮੈਨ, ਪਰਮਜੀਤ ਸਿੰਘ ਪੰਮੀ, ਰਵਿੰਦਰ ਗੋਇਲ ਸੀ.ਏ., ਜਸਵਿੰਦਰ ਸਿੰਘ ਸਿੱਧੂ ਡਾਇਰੈਕਟਰ ਗਮਾਡਾ, ਡੀ.ਈ.ਓ. ਮੰਜੂ ਭਾਰਦਵਾਜ, ਡਿਪਟੀ ਗੁਰਦਿਆਲ ਸਿੰਘ, ਪਿ੍ੰਸੀਪਲ ਮਨਜੀਤ ਕੌਰ, ਡਾ. ਜਸਵਿੰਦਰ ਸਿੰਘ ਬਰਾੜ ਸਟੇਟ ਅਵਾਰਡੀ, ਹੈੱਡਮਾਸਟਰ ਰਿਸੀ ਮਨਚੰਦਾ, ਡਾ. ਗੁਰਪ੍ਰੀਤ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ, ਬਰਿੰਦਰਜੀਤ ਸਿੰਘ ਬਿੱਟੂ, ਵਿਕਾਸ ਚੋਪੜਾ, ਪ੍ਰਵੀਨ ਗਰਗ ਚੇਅਰਮੈਨ ਆਈ.ਐਸ.ਐਫ. ਕਾਲਜ, ਪ੍ਰੇਮ ਚੰਦ ਚੱਕੀ ਵਾਲੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਲਵਲੀ ਸਿੰਗਲਾ, ਦਰਸ਼ਨ ਕੌਰ ਬਰਾੜ ਸਾਬਕਾ ਕੌਂਸਲਰ ਆਦਿ ਹਾਜ਼ਰ ਸਨ |
ਦਸਮੇਸ਼ ਹਾਕੀ ਕਲੱਬ ਵਲੋਂ ਵੱਖਰੇ ਅੰਦਾਜ਼ 'ਚ ਗਣਤੰਤਰ ਦਿਵਸ ਮਨਾਇਆ
ਬੱਧਨੀ ਕਲਾਂ, 27 ਜਨਵਰੀ (ਸੰਜੀਵ ਕੋਛੜ)-ਦਸਮੇਸ਼ ਹਾਕੀ ਕਲੱਬ ਬੱਧਨੀ ਕਲਾਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪਿ੍ੰਸੀਪਲ ਹਰਭਗਵਾਨ ਸਿੰਘ ਦੀ ਅਗਵਾਈ 'ਚ ਗਣਤੰਤਰ ਦਿਵਸ ਵੱਖਰੇ ਅੰਦਾਜ਼ 'ਚ ਮਨਾਇਆ ਗਿਆ, ਫ਼ੌਜ ਦੀ ਵਰਦੀ ਪਾ ਖੁੱਲ੍ਹੀ ਜੀਪ 'ਚ ਸਵਾਰ ਹੋ ਕੇ ਦੇਸ਼ ਭਗਤੀ ਦੇ ਗੀਤਾਂ ਨਾਲ ਪਿ੍ੰਸੀਪਲ ਹਰਭਗਵਾਨ ਸਿੰਘ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ, ਉੱਥੇ ਹੀ ਆਉਦੇ ਜਾਂਦੇ ਰਾਹੀਆਂ ਅਤੇ ਬਾਜ਼ਾਰਾਂ ਦੇ ਦੁਕਾਨਦਾਰਾਂ ਨੂੰ ਤਿਰੰਗੇ ਝੰਡੇ ਵੰਡ ਕੇ ਸਾਰੇ ਸ਼ਹਿਰ ਨੂੰ ਤਿਰੰਗੇ ਦੇ ਰੰਗਾਂ 'ਚ ਰੰਗ ਦਿੱਤਾ | ਵੱਡੀ ਗਿਣਤੀ 'ਚ ਇਕੱਤਰ ਹੋਏ ਬੇਦੀ ਮਾਰਕੀਟ ਦੇ ਦੁਕਾਨਦਾਰਾਂ ਅਤੇ ਨਗਰ ਨਿਵਾਸੀਆਂ ਨੇ ਰਾਸ਼ਟਰੀ ਗੀਤ ਗਾਉਂਦਿਆਂ ਦੇਸ਼ ਦੇ ਮਾਣ ਅਤੇ ਸ਼ਾਨ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਇਸ ਸਮੇਂ ਹਰਭਗਵਾਨ ਸਿੰਘ ਨੇ ਗਣਤੰਤਰ ਦਿਵਸ ਦਾ ਮਹੱਤਵ ਦੱਸਿਆ | ਇਸ ਮੌਕੇ ਰੋਬਿੰਨ ਸਿੰਗਲਾ, ਰਾਕੇਸ਼ ਕੁਮਾਰ ਗੋਲਡੀ ਟੱਕਰ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਰਾਕੇਸ਼ ਕੁਮਾਰ ਹੈਪੀ ਸਦਿਓੜਾ, ਮਿੰਟੂ ਫੋਟੋਗ੍ਰਾਫਰ, ਮੁਨੀਸ਼ ਮਿੱਤਲ, ਪਿੰ੍ਰਸ ਕੋਛੜ, ਮਧੂ ਜਿਊਲਰਜ਼, ਦੀਪ ਜਿਊਲਰਜ਼, ਤਰਸੇਮ ਸਿੰਘ, ਬਿੰਦਰ ਜੋਸ਼ੀ, ਕਮਲ ਸਿੰਘ, ਮੋਹਿਤ ਮਲਹੋਤਰਾ, ਸੋਨੂੰ, ਟਿੰਕੂ ਜਿੰਦਲ, ਦਿਨੇਸ਼ ਮਿੱਤਲ, ਜੱਗਾ ਸਿੰਘ, ਸ਼ਰਮਾ ਰੈਡੀਮੇਡ ਵਾਲੇ ਸਮੇਤ ਹੋਰ ਵੀ ਦੁਕਾਨਦਾਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ |
26 ਜਨਵਰੀ ਮੌਕੇ ਪਿੰਡ ਜਨੇਰ ਵਿਖੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ
ਕੋਟ ਈਸੇ ਖਾਂ, (ਗੁਰਮੀਤ ਸਿੰਘ ਖ਼ਾਲਸਾ)-ਗਣਤੰਤਰ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਜਨੇਰ ਵਿਖੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਵਸਨੀਕਾਂ ਵਲੋਂ 26 ਜਨਵਰੀ ਦਾ ਦਿਨ ਮਨਾਇਆ ਗਿਆ | ਇਸ ਮੌਕੇ ਸੀਨੀਅਰ ਆਪ ਆਗੂ ਦਰਸ਼ਨ ਸਿੰਘ ਜਨੇਰ ਨੇ ਕਿਹਾ ਕਿ ਸ਼ਹੀਦ ਕਮਾਂਡੋ ਨਾਇਬ ਸੂਬੇਦਾਰ ਜੋਰਾ ਸਿੰਘ ਸਿੱਧੂ ਅਤੇ ਸ਼ਹੀਦ ਫ਼ੌਜੀ ਕਰਮਜੀਤ ਸਿੰਘ ਸੇਖੋਂ ਤੇ ਜਨੇਰ ਵਾਸੀਆਂ ਨੂੰ ਹਮੇਸ਼ਾ ਮਾਣ ਰਹੇਗਾ ਕਿ ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ 'ਤੇ ਰਾਖੀ ਕਰਕੇ ਆਪਣਾ ਆਪਾ ਤੱਕ ਵਾਰ ਦਿੱਤਾ | ਉਨ੍ਹਾਂ ਕਿਹਾ ਕਿ ਪਿੰਡ ਵਾਸੀ ਹਮੇਸ਼ਾ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਡਟ ਕੇ ਖੜੇ ਹਨ | ਇਸ ਮੌਕੇ ਆਪ ਆਗੂ ਦਰਸ਼ਨ ਸਿੰਘ ਜਨੇਰ, ਨਿਰਮਲ ਸਿੰਘ, ਰੇਸ਼ਮ ਸਿੰਘ, ਸੁਖਦੇਵ ਸਿੰਘ, ਰਾਮ ਸਿੰਘ, ਅਜੀਤ ਸਿੰਘ, ਸੇਵਾ ਸਿੰਘ, ਸਵਰਨਜੀਤ ਸਿੰਘ, ਮੱਘਰ ਸਿੰਘ, ਮਨਪ੍ਰੀਤ ਸਿੰਘ, ਜਸ਼ਨਦੀਪ ਸਿੰਘ, ਕੁਲਵਿੰਦਰ ਸਿੰਘ ਸੋਨੂੰ, ਸੁਖਵਿੰਦਰ ਸਿੰਘ ਸਹਾਈ, ਬਲਵੰਤ ਸਿੰਘ ਪੰਚ ਆਦਿ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ | ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ 'ਚ 'ਵੋਟਰ ਦਿਵਸ' ਮਨਾਇਆ
ਠੱਠੀ ਭਾਈ, (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਅਤੇ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਵੋਟਰ ਦਿਵਸ' ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਅਫ਼ਸਰ ਮੈਡਮ ਸਪਨਦੀਪ ਕੌਰ ਵਲੋਂ ਦੱਸਿਆ ਗਿਆ 25 ਜਨਵਰੀ ਦਾ ਦਿਨ 'ਕੌਮੀ ਵੋਟਰ ਦਿਵਸ' ਵਜੋਂ ਮਨਾਇਆ ਜਾਂਦਾ ਹੈ | ਇਹ ਦਿਨ ਭਾਰਤ ਦੇ ਸਮੂਹ ਨਾਗਰਿਕਾਂ ਤੇ ਵਿਸ਼ੇਸ਼ ਕਰਕੇ ਸਾਰੇ ਹੀ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਹੱਕ ਪ੍ਰਤੀ ਚੇਤੰਨ ਕਰਾਉਣ ਦਾ ਸੁਭਾਗਾ ਦਿਨ ਹੈ | ਇਹ ਦਿਵਸ ਉਨ੍ਹਾਂ ਨੂੰ ਯਾਦ ਦਿਵਾਉਂਦਾ ਹੈ ਕਿ ਭਾਰਤੀ ਸੰਵਿਧਾਨ ਦੇ ਆਰਟੀਕਲ 326 ਦੇ ਤਹਿਤ ਹਰ ਭਾਰਤੀ ਨਾਗਰਿਕ ਨੂੰ ਇਹ ਤਾਕਤਵਰ ਹੱਕ ਦਿੱਤਾ ਗਿਆ ਹੈ | ਜਿਸ ਨਾਲ ਉਹ ਨਾਗਰਿਕ ਕਿਸੇ ਵੀ ਸੱਤਾਧਾਰੀ ਸਰਕਾਰ ਦਾ ਤਖ਼ਤਾ ਵੀ ਪਲਟ ਸਕਦਾ ਹੈ ਤੇ ਆਪਣੀ ਮਨ ਪਸੰਦ ਸਰਕਾਰ ਨੂੰ ਤਖਤ 'ਤੇ ਬਿਠਾ ਸਕਦਾ ਹੈ | ਇਸ ਦਿਵਸ ਮੌਕੇ ਕਾਮਰਸ ਵਿਭਾਗ ਦੀ ਵਿਦਿਆਰਥਣ ਗੁਰਸਿਮਰਨ ਕੌਰ ਵਲੋਂ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਰੱਖਣ ਵਾਲਾ ਸਾਡੇ ਦੇਸ਼ ਦਾ 'ਕੌਮੀ ਵੋਟਰ ਦਿਵਸ' ਹੈ | ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪੋਸਟਰ ਮੁਕਾਬਲੇ, ਭਾਸ਼ਣ ਮੁਕਾਬਲੇ ਵਿਚ ਭਾਗ ਲਿਆ | ਪਿ੍ੰਸੀਪਲ ਡਾ. ਗੁਰਜੀਤ ਕੌਰ ਵਲੋਂ ਵੀ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਵੋਟ ਪਾਉਣਾ ਹਰ ਇਕ ਨਾਗਰਿਕ ਦਾ ਮੁੱਢਲਾ ਅਧਿਕਾਰ ਅਤੇ ਫ਼ਰਜ਼ ਹੈ | ਇਸ ਮੌਕੇ ਡੇਰਾ ਭੋਰਾ ਵਾਲੇ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਚਰਨਜੀਤ ਸਿੰਘ ਗੱਬੀ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ, ਜੱਸਾ ਸਿੰਘ ਬਰਾੜ, ਦਿਆ ਸਿੰਘ, ਸੁਖਦੇਵ ਸਿੰਘ ਅਤੇ ਸਮੂਹ ਸਟਾਫ਼ ਵਲੋਂ ਵੀ ਸ਼ਮੂਲੀਅਤ ਕੀਤੀ ਗਈ |
ਹੇਮਕੁੰਟ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ
ਕੋਟ ਈਸੇ ਖਾਂ, (ਗੁਰਮੀਤ ਸਿੰਘ ਖ਼ਾਲਸਾ)-ਹੇਮਕੁੰਟ ਸਕੂਲ, ਜੋ ਸਿੱਖਿਆਂ ਦੇ ਉੱਚ ਮਿਆਰਾਂ ਦੇ ਨਾਲ-ਨਾਲ ਵਿਦਿਆਰਥੀਆਂ ਵਿਚ ਅਨੁਸ਼ਾਸਨ, ਚਰਿੱਤਰ ਨਿਰਮਾਣ ਅਤੇ ਦੇਸ਼ ਭਗਤੀ ਦੀ ਭਾਵਨਾ ਵਿਕਸਿਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ, ਵਿਖੇ ਦੇਸ਼ ਦਾ ਮਹਾਨ ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਗੌਰਵ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਚੇਅਰਮੈਨ ਕੁਲਵੰਤ ਸਿੰਘ ਸੰਧੂ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ | ਇਸ ਮੌਕੇ ਗਾਏ ਰਾਸ਼ਟਰੀ ਗੀਤ ਨਾਲ ਪੂਰਾ ਸਕੂਲ ਦੇਸ਼ ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ | ਵਿਦਿਆਰਥੀਆਂ ਨੇ ਦੇਸ਼ ਭਗਤੀ ਗੀਤ, ਕਵਿਤਾਵਾਂ, ਭਾਸ਼ਣ ਤੇ ਹੋਰ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਵਿਚ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀ ਆਪਣੇ ਹੱਥਾਂ ਵਿਚ ਤਿਰੰਗੇ ਲੈ ਕੇ ਲਹਿਰਾਉਂਦੇ ਹੋਏ ਬਹੁਤ ਹੀ ਖ਼ੁਸ਼ ਪ੍ਰਤੀਤ ਹੋ ਰਹੇ ਸਨ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ 26 ਜਨਵਰੀ 1950 ਨੂੰ ਲਾਗੂ ਹੋਏ ਸਾਡੇ ਦੇਸ਼ ਦਾ ਸੰਵਿਧਾਨ ਤੇ ਗਣਤੰਤਰ ਦਿਵਸ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਚਾਈ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਸਾਰੇ ਸਟਾਫ਼, ਮਾਤਾ-ਪਿਤਾ, ਵਿਦਿਆਰਥੀਆਂ ਅਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਰ੍ਹੇਗੰਢ ਦੀ ਮੁਬਾਰਕਬਾਦ ਦਿੱਤੀ | ਅੰਤ 'ਚ ਬੱਚਿਆਂ ਨੇ ਝੰਡੇ ਹੱਥ ਵਿਚ ਫੜ੍ਹ ਕੇ ਪ੍ਰਣ ਲਿਆ ਕਿ ਉਹ ਦੇਸ਼ ਭਗਤਾਂ ਵਲੋਂ ਮਿਲੀ ਆਜ਼ਾਦੀ ਅਤੇ ਆਪਣੇ ਦੇਸ਼ ਦੇ ਲਾਗੂ ਹੋਏ ਸੰਵਿਧਾਨ ਦੇ ਆਦਰ ਸਤਿਕਾਰ ਨੂੰ ਹਮੇਸ਼ਾ ਯਾਦ ਰੱਖਣਗੇ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨਗੇ ਤਾਂ ਜੋ ਦੁਨੀਆਂ ਵਿਚ ਭਾਰਤ ਦਾ ਨਾਮ ਹੋਰ ਰੌਸ਼ਨ ਹੋਵੇ |
ਅਜੀਤਵਾਲ ਕਾਲਜਵ 'ਚ ਗਣਤੰਤਰ ਦਿਵਸ ਮਨਾਇਆ
ਅਜੀਤਵਾਲ, (ਹਰਦੇਵ ਸਿੰਘ ਮਾਨ)-19 ਪੰਜਾਬ ਬਟਾਲੀਅਨ ਐਨ.ਸੀ.ਸੀ. ਕਮਾਂਡਿੰਗ ਅਫ਼ਸਰ ਫੈਜਨ ਜਹੂਰ ਅਤੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ, ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ 77ਵਾਂ ਗਣਤੰਤਰ ਦਿਵਸ ਮਨਾਉਂਦਿਆਂ ਐਨ.ਸੀ.ਸੀ. ਕੈਂਡਿਟਸ ਨੇ ਕੌਮੀ ਝੰਡੇ ਨੂੰ ਸਲਿਉਟ ਕਰਨ ਉਪਰੰਤ ਰਾਸ਼ਟਰੀ ਗੀਤ ਦਾ ਗਾਇਨ ਕੀਤਾ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਦੋ ਅਜਿਹੀਆਂ ਤਰੀਕਾਂ 26 ਜਨਵਰੀ ਅਤੇ 15 ਅਗਸਤ ਹਨ ਜੋ ਸਾਡੇ ਦੇਸ਼ ਦੇ ਇਤਿਹਾਸ 'ਚ ਸੁਨਹਿਰੀ ਅੱਖਰਾਂ 'ਚ ਲਿਖੀਆਂ ਹੋਈਆਂ ਹਨ ਅਤੇ ਜਿਨ੍ਹਾਂ ਨੂੰ ਉਸ ਦਿਨ ਤੱਕ ਯਾਦ ਰੱਖਿਆ ਜਾਵੇਗਾ ਜਦੋਂ ਤੱਕ ਭਾਰਤ ਦੀ ਹੋਂਦ ਹੈ | ਪ੍ਰੋਜੈਕਟ ਇੰਚਾਰਜ ਸੁਖਜਿੰਦਰ ਸਿੰਘ ਗਿੱਲ ਅਤੇ ਹਰਮੇਲ ਸਿੰਘ ਨੇ ਸਾਰਿਆਂ ਨੂੰ ਇਸ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਭਾਰਤ ਦੇ ਸੰਵਿਧਾਨ ਅਨੁਸਾਰ ਹਰ ਵਰਗ, ਹਰ ਧਰਮ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਸਾਰਿਆ ਨੂੰ ਬਰਾਬਰ ਅਧਿਕਾਰ ਦਿੱਤੇ ਗਏ ਹਨ ਤੇ ਸਾਨੂੰ ਸਾਰਿਆਂ ਨੂੰ ਦੇਸ਼ ਦੀ ਖ਼ੁਸ਼ਹਾਲੀ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ, ਖ਼ੁਸ਼ੀ ਨੂੰ ਸਾਂਝਾ ਕਰਦਿਆਂ ਸਭ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ |
ਹੋਲੀ ਹਾਰਟ ਸਕੂਲ
ਅਜੀਤਵਾਲ, 27 ਜਨਵਰੀ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਲੋਂ ਗਣਤੰਤਰ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਨੂੰ ਤਿਰੰਗੇ ਝੰਡਿਆਂ, ਫੁੱਲਾਂ ਅਤੇ ਰੰਗ-ਬਿਰੰਗੀ ਸਜਾਵਟ ਨਾਲ ਸਜਾਇਆ ਗਿਆ, ਸਮਾਰੋਹ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ ਗਈ | ਉਪਰੰਤ ਰਾਸ਼ਟਰੀ ਗੀਤ ਦੌਰਾਨ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨੇ ਖੜ੍ਹੇ ਹੋ ਕੇ ਦੇਸ਼ ਨੂੰ ਸਲਾਮ ਕੀਤਾ ਅਤੇ ਬੱਚਿਆਂ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਦੇਸ਼-ਭਗਤੀ ਗੀਤ, ਨਾਟਕ, ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਦੇਸ਼ ਨਾਲ ਆਪਣੇ ਪਿਆਰ ਅਤੇ ਸਨਮਾਨ ਦਾ ਪ੍ਰਗਟਾਵਾ ਕੀਤਾ | ਨੰਨੇ-ਮੁੰਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ | ਸਮਾਰੋਹ ਦੌਰਾਨ ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਦੀ ਮਹੱਤਤਾ, ਗਣਤੰਤਰ ਬਣਨ ਦੀ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਾਜ਼ਰ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ ਅਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਵਲੋਂ ਸਭ ਨੂੰ ਮੁਬਾਰਕਾਂ ਦਿੱਤੀਆਂ ਗਈਆਂ |
ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ
ਮੋਗਾ, (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸੰਸਥਾ 'ਚ ਗਣਤੰਤਰ ਦਿਵਸ ਅਤੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੀ 150ਵੀਂ ਵਰ੍ਹੇਗੰਢ ਮਨਾਈ ਗਈ | ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਗਣਤੰਤਰ ਦਿਵਸ ਨੂੰ ਮਨਾਉਂਦਿਆਂ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਬੀ.ਬੀ.ਐਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ, ਵਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਵਲੋਂ ਕ੍ਰਮਵਾਰ ਤਿਰੰਗਾ ਅਤੇ ਸਕੂਲ ਦਾ ਝੰਡਾ ਲਹਿਰਾ ਕੇ ਕੀਤੀ ਗਈ | ਇਸ ਦੇ ਨਾਲ ਹੀ ਸਕੂਲ ਦੇ ਕੁਆਇਰ ਵਲੋਂ ਰਾਸ਼ਟਰੀ ਗਾਇਣ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵਲੋਂ ਹੱਥ ਵਿਚ ਤਿਰੰਗੇ ਝੰਡੇ ਫੜ੍ਹ ਕੇ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਅਗਵਾਈ ਸਕੂਲ ਦੇ ਕਪਤਾਨਾਂ, ਬੈਗਪਾਈਪਰ ਬੈਂਡ ਤੇ ਐਨ.ਸੀ.ਸੀ. ਦੀ ਟੁਕੜੀ ਨੇ ਕੀਤੀ ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਸਮਾਗਮ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਸਾਂਝੇ ਤੌਰ 'ਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ | ਵਿਦਿਆਰਥੀਆਂ ਦੀ ਜਾਣਕਾਰੀ ਵਿਚ ਹੋਰ ਵਾਧਾ ਕਰਦੇ ਹੋਏ ਚੇਅਰਪਰਸਨ ਕਮਲ ਸੈਣੀ ਨੇ ਦੱਸਿਆ ਕਿ ਇਸ ਸਾਲ ਇਹ ਗਣਤੰਤਰ ਦਿਵਸ 'ਸੁਤੰਤਰਤਾ ਦਾ ਮੰਤਰ, ਵੰਦੇ ਮਾਤਰਮ-ਸਮਿ੍ਧੀ ਦਾ ਮੰਤਰ ਆਤਮ ਨਿਰਭਰ ਭਾਰਤ' ਥੀਮ ਅਧੀਨ ਮਨਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੰਦੇ ਮਾਤਰਮ ਗੀਤ ਨੇ ਆਜ਼ਾਦੀ ਦੇ ਲੜਾਕਿਆਂ ਵਿਚ ਜੋਸ਼ ਫ਼ੂਕ ਦਿੱਤਾ ਸੀ | ਉਸੇ ਤਰ੍ਹਾਂ ਹੀ ਜੇਕਰ ਭਾਰਤ ਇਕ ਸਮਿ੍ਧ ਦੇਸ਼ ਬਣਨਾ ਚਾਹੁੰਦਾ ਹੈ ਤਾਂ ਉਸ ਨੂੰ ਹਰ ਖੇਤਰ ਵਿਚ ਆਤਮ ਨਿਰਭਰਤਾ ਹਾਸਲ ਕਰਨ ਦੀ ਲੋੜ ਹੈ | ਇਸ ਮੌਕੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਵਲੋਂ ਵੀ ਸਾਰੇ ਭਾਰਤ ਵਾਸੀਆਂ ਨੂੰ 77ਵੇਂ ਗਣਤੰਤਰ ਦਿਵਸ ਅਤੇ ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੀ 150ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ ਗਈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਇਸ ਦਿਨ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਮੌਕੇ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਵਲੋਂ ਕਵਿਤਾਵਾਂ ਸੁਣਾਈਆਂ ਗਈਆਂ | ਸੀਨੀਅਰ ਬੱਚਿਆਂ ਵਲੋਂ 'ਨਿਊ ਜੈਨਰੇਸ਼ਨ-ਓਲਡ ਜੈਨਰੇਸ਼ਨ' ਥੀਮ ਉੱਪਰ ਕੋਰੀਉਗਰਾਫ਼ੀ ਪੇਸ਼ ਕੀਤੀ |
ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਸਮਾਗਮ
ਮੋਗਾ-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਰਾਸ਼ਟਰੀ ਝੰਡਾ ਅਤੇ ਬੀ.ਬੀ.ਐਸ. ਸਕੂਲ ਫਲੈਗ ਲਹਿਰਾਉਣ ਦੀ ਰਸਮ ਕ੍ਰਮਵਾਰ ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਦੁਆਰਾ ਅਦਾ ਕੀਤੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ 'ਤੇ ਬਹੁਤ ਹੀ ਵਧੀਆ ਢੰਗ ਨਾਲ ਕੋਰੀਉਗਰਾਫ਼ੀ ਪੇਸ਼ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਵਲੋਂ ਦੱਸਿਆ ਗਿਆ ਕਿ 26 ਜਨਵਰੀ ਦਾ ਇਤਿਹਾਸਕ ਸਮਾਰੋਹਾਂ ਵਿਚ ਵਿਸ਼ੇਸ਼ ਮਹੱਤਵ ਹੈ | ਸੁਤੰਤਰਤਾ ਦੇ ਬਾਅਦ 26 ਜਨਵਰੀ 1950 ਨੂੰ ਭਾਰਤ ਇਕ ਗਣਤੰਤਰਵਾਦੀ ਦੇਸ਼ ਬਣ ਗਿਆ ਸੀ | ਭਾਰਤ ਦੀ ਸਾਰੀ ਸੱਤਾ ਦੇਸ਼ ਵਾਸੀਆਂ ਦੇ ਹੱਥ ਵਿਚ ਦੇ ਦਿੱਤੀ ਗਈ ਸੀ | ਸਾਰੀ ਜਨਤਾ ਇਸ ਸ਼ਕਤੀ ਨੂੰ ਪ੍ਰਾਪਤ ਕਰ ਕੇ ਦੇਸ਼ ਦੀ ਅਸਲੀ ਸ਼ਾਸਕ ਬਣ ਗਈ | ਛੋਟੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ |
ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਂਸਰੀ ਸਕੂਲ
ਮੋਗਾ- ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਏ.ਬੀ.ਸੀ ਮੋਨਟੈਂਸਰੀ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਸੰਸਥਾ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਖ਼ੂਬਸੂਰਤ ਚਾਰਟ ਬਣਾਏ ਗਏ | ਇਸ ਸਮਾਗਮ ਵਿਚ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਕੌਮੀ ਝੰਡਾ ਲਹਿਰਾ ਕੇ ਕੀਤੀ ਗਈ | ਸਾਰੇ ਵਿਦਿਆਰਥੀਆਂ ਨੇ ਹੱਥ ਵਿਚ ਤਿਰੰਗੇ ਝੰਡੇ ਫੜ੍ਹ ਕੇ ਸਲਾਮੀ ਦਿੱਤੀ ਤੇ ਰਾਸ਼ਟਰੀ ਗੀਤ ਗਾਇਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਤੇ ਇਸ ਦਿਨ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਦੱਸਿਆ ਕਿ ਪਹਿਲਾ ਗਣਤੰਤਰ ਦਿਵਸ ਆਜ਼ਾਦੀ ਮਿਲਣ ਦੇ ਤਿੰਨ ਸਾਲ ਬਾਅਦ 26 ਜਨਵਰੀ 1950 ਨੂੰ ਮਨਾਇਆ ਗਿਆ ਸੀ | ਸੰਵਿਧਾਨ ਨੂੰ ਭਾਰਤੀ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਅਪਣਾਇਆ ਗਿਆ ਸੀ, ਜਿਸ ਦੀ ਅਗਵਾਈ ਡਾ. ਬੀ.ਆਰ. ਅੰਬੇਡਕਰ ਨੇ ਕੀਤੀ ਸੀ | ਇਹ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ | ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਗਾਣੇ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ |
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਲਹਿਰਾਇਆ ਕੌਮੀ ਝੰਡਾ <br/>
ਅਜੀਤ ਡੈਸਕ
28-01-2026