08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸਵ: ਸਾਬਕਾ ਐਸ.ਡੀ.ਓ. ਦਵਿੰਦਰ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ <br/>

Ad Position 21
repet_subhas-goyals [Copy P29]
ਸਵ: ਸਾਬਕਾ ਐਸ.ਡੀ.ਓ. ਦਵਿੰਦਰ ਸਿੰਘ ਸੰਧੂ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਕਰਦਾ ਹੋਇਆ ਰਾਗੀ ਜਥਾ, ਸੰਬੋਧਨ ਕਰਦੇ ਹੋਏ ਸਰਪੰਚ ਪਰਮਜੀਤ ਸਿੰਘ ਨੰਗਲ (ਅਤੇ) ਹਾਜ਼ਰੀਨ ਸੰਗਤਾਂ | ਤਸਵੀਰਾਂ : ਪਲਵਿੰਦਰ ਸਿੰਘ ਟਿਵਾਣਾ <br/> 28-01-2026
ਨਿਹਾਲ ਸਿੰਘ ਵਾਲਾ, 24 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਤਾਰ ਸਿੰਘ ਸੰਧੂ ਦੇ ਭਰਾ ਅਤੇ ਡਾ. ਰਮਨਪ੍ਰੀਤ ਕੌਰ ਦੇ ਸਤਿਕਾਰਯੋਗ ਪਿਤਾ ਸਵ: ਸਾਬਕਾ ਐਸ.ਡੀ.ਓ. ਦਵਿੰਦਰ ਸਿੰਘ ਸੰਧੂ ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੰਦਰਲਾ ਗੁਰਦੁਆਰਾ ਸਾਹਿਬ (ਬਾਬਾ ਬੁੱਢਾ ਜੀ) ਪਿੰਡ ਧੂੜਕੋਟ ਰਣਸੀਂਹ ਵਿਖੇ ਹੋਇਆ | ਇਸ ਮੌਕੇ ਭਾਈ ਸਤਨਾਮ ਸਿੰਘ ਘੋਲੀਆ ਖ਼ੁਰਦ ਦੇ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਕੀਰਤਨ ਕੀਤਾ ਗਿਆ | ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਪੰਚ ਪਰਮਜੀਤ ਸਿੰਘ ਨੰਗਲ (ਸਾਬਕਾ ਚੇਅਰਮੈਨ) ਨੇ ਐਸ.ਡੀ.ਓ. ਦਵਿੰਦਰ ਸਿੰਘ ਸੰਧੂ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਉਹ ਬਹੁਤ ਹੀ ਨਿਮਰ ਸੁਭਾਅ ਅਤੇ ਮਿਹਨਤੀ ਵਿਅਕਤੀ ਹੋਣ ਕਾਰਨ ਜਿੱਥੇ ਉਨ੍ਹਾਂ ਨੇ ਆਪਣੇ ਵਿਭਾਗ 'ਚ ਚੰਗਾ ਰੁਤਬਾ ਬਣਾਇਆ ਉੱਥੇ ਪੰਚਾਇਤੀ ਵਿਭਾਗ 'ਚ ਹੁੰਦਿਆਂ ਪਿੰਡਾਂ ਦੇ ਸਰਪੰਚਾਂ-ਪੰਚਾਂ ਦੇ ਕੰਮਾਂ ਨੂੰ ਪੂਰੀ ਸ਼ਿੱਦਤ ਅਤੇ ਆਪਣੀ ਲਿਆਕਤ ਨਾਲ ਨਿਭਾਇਆ | ਇਸ ਮੌਕੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਚੀਫ਼ ਇੰਜੀਨੀਅਰ ਤੇਜਪਾਲ ਸਿੰਘ ਸੈਣੀ, ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸਾਬਕਾ ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ, ਸਾਬਕਾ ਚੇਅਰਮੈਨ ਭਜਨ ਸਿੰਘ ਜੈਦ, ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੌਲੀ, ਡਾ. ਦਵਿੰਦਰ ਸਿੰਘ ਗਿੱਲ, ਸਰਪੰਚ ਹਰਦੀਪ ਸਿੰਘ ਤਖ਼ਤੂਪੁਰਾ, ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਸਾਬਕਾ ਸਰਪੰਚ ਗੁਰਸੇਵਕ ਸਿੰਘ ਰੌਂਤਾ, ਸਾਬਕਾ ਸਰਪੰਚ ਕੈਪਟਨ ਸੁਖਦੇਵ ਸਿੰਘ ਤਖ਼ਤੂਪੁਰਾ, ਸਾਬਕਾ ਸਰਪੰਚ ਬਲਜੀਤ ਸਿੰਘ ਦੀਨਾ, ਬੀ.ਡੀ.ਪੀ.ਓ. ਮਨਜੀਤ ਕੌਰ, ਬੀ.ਡੀ.ਪੀ.ਓ. ਭੂਸ਼ਨ ਕੁਮਾਰ, ਸਾਬਕਾ ਬੀ.ਡੀ.ਪੀ.ਓ. ਕ੍ਰਿਪਾਲ ਸਿੰਘ, ਜੰਗੀਰ ਸਿੰਘ ਖਾਈ, ਸਰਪੰਚ ਗੁਰਤੇਜ ਸਿੰਘ ਮਾੜੀ, ਸਾਬਕਾ ਸਰਪੰਚ ਸ਼ਿੰਦਰਪਾਲ ਸਿੰਘ ਰਣਸੀਂਹ, ਸੰਮਤੀ ਮੈਂਬਰ ਕੁਲਵੰਤ ਸਿੰਘ ਪੱਤੋ, ਸਾਬਕਾ ਵਾਈਸ ਚੇਅਰਮੈਨ ਸੇਵਕ ਸਿੰਘ ਸੈਦੋਕੇ, ਅਜਮੇਰ ਸਿੰਘ ਭਾਗੀਕੇ, ਸੰਮਤੀ ਮੈਂਬਰ ਜਤਿੰਦਰ ਸਿੰਘ ਧੂੜਕੋਟ, ਸਾਬਕਾ ਸਰਪੰਚ ਦਲਜੀਤ ਸਿੰਘ ਧੂੜਕੋਟ, ਸਾਬਕਾ ਸਰਪੰਚ ਨਰਿੰਦਰ ਸਿੰਘ ਸੰਧੂ ਧੂੜਕੋਟ, ਡਾਕਟਰ ਗੁਰਸ਼ਰਨ ਸਿੰਘ, ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇ ਵਾਲਾ, ਸਾਬਕਾ ਵਾਈਸ ਚੇਅਰਮੈਨ ਦਰਸ਼ਨ ਸਿੰਘ, ਹਰਚੰਦ ਸਿੰਘ ਯੂ.ਐਸ.ਏ. ਵਿਕਰਾਜ ਪੈਲੇਸ ਵਾਲੇ, ਮੈਨੇਜਰ ਜਗਜੀਤ ਸਿੰਘ ਮਾਣੰੂਕੇ, ਸਰਪੰਚ ਬਲਵੀਰ ਸਿੰਘ ਮਾਛੀਕੇ, ਦਵਿੰਦਰ ਸਿੰਘ ਨੰਗਲ, ਐਮ.ਸੀ. ਰਮੇਸ਼ ਕੁਮਾਰ, ਸੈਕਟਰੀ ਨੈਬ ਸਿੰਘ, ਸਾਬਕਾ ਚੇਅਰਮੈਨ ਲਛਮਣ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ ਰਾਮਾ, ਸਾਬਕਾ ਸਰਪੰਚ ਸੁਖਦੇਵ ਸਿੰਘ ਹਿੰਮਤਪੁਰਾ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਸਰਪੰਚ ਗੁਰਤੇਜ ਸਿੰਘ ਬਾਰੇਵਾਲਾ, ਸਰਪੰਚ ਪਾਲ ਸਿੰਘ ਭਲੂਰ, ਕਾਮਰੇਡ ਜਗਜੀਤ ਸਿੰਘ, ਕਾਮਰੇਡ ਗੁਰਦਿੱਤ ਸਿੰਘ ਦੀਨਾ, ਇੰਦਰਜੀਤ ਸਿੰਘ ਭਾਗੀਕੇ, ਬੂਟਾ ਸਿੰਘ, ਡਾਕਟਰ ਸਤਵਿੰਦਰ ਸੋਢੀ, ਡਾ. ਹਰੀ ਚੰਦ ਨੰਗਲ ਵਾਲੇ, ਕਾਮਰੇਡ ਮਹਿੰਦਰ ਸਿੰਘ ਧੂੜਕੋਟ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓ. ਸਟਾਫ਼ ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ, ਮੋਗਾ, ਧਰਮਕੋਟ ਆਦਿ ਦੇ ਮੁਲਾਜ਼ਮਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਰਾਹਗੀਰਾਂ ਨੂੰ ਘੇਰ ਕੇ ਲੁੱਟ-ਖੋਹ ਕਰਨ ਵਾਲੇ 5 ਜਣਿਆਂ ਨੂੰ ਲਹਿਰਾਗਾਗਾ ਪੁਲਿਸ ਨੇ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਕੱਢਿਆ ਟਰੈਕਟਰ ਮਾਰਚ <br/>
Ad Position 24