ਬਾਘਾ ਪੁਰਾਣਾ, 28 ਜਨਵਰੀ (ਟਿੰਕੂ ਕਾਠਪਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਹਰ ਇੱਕ ਨਿਵਾਸੀ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਸਿਹਤ ਯੋਜਨਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਦੇ ਪ੍ਰਧਾਨ ਪਵਨ ਗੁਪਤਾ ਵਲੋਂ ਭਰਪੂਰ ਸ਼ਲਾਘਾ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਇਤਿਹਾਸ ਵਿਚ ਇਕ ਇਨਕਲਾਬੀ ਅਤੇ ਲੋਕ-ਹਿਤ ਵਿਚ ਲਿਆ ਗਿਆ ਫ਼ੈਸਲਾ ਹੈ, ਜਿਸ ਨਾਲ ਖ਼ਾਸ ਕਰਕੇ ਗਰੀਬ, ਮੱਧ ਵਰਗ ਅਤੇ ਮਜ਼ਦੂਰ ਵਰਗ ਨੂੰ ਵੱਡੀ ਰਾਹਤ ਮਿਲੇਗੀ | ਪਵਨ ਗੁਪਤਾ ਨੇ ਕਿਹਾ ਕਿ ਮਹਿੰਗੇ ਇਲਾਜ ਕਾਰਨ ਅਕਸਰ ਲੋਕ ਆਪਣੀਆਂ ਜਾਇਦਾਦਾਂ ਵੇਚਣ ਜਾਂ ਕਰਜ਼ੇ ਲੈਣ ਲਈ ਮਜਬੂਰ ਹੋ ਜਾਂਦੇ ਸਨ, ਪਰ ਹੁਣ ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰ ਪੰਜਾਬੀ ਨਿਸ਼ਚਿੰਤ ਹੋ ਕੇ ਬਿਹਤਰ ਇਲਾਜ ਕਰਵਾ ਸਕੇਗਾ | ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਦੇ ਨਾਲ-ਨਾਲ ਚੁਣੇ ਹੋਏ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਉਪਲਬਧ ਹੋਵੇਗਾ, ਜੋ ਕਿ ਆਮ ਲੋਕਾਂ ਲਈ ਵੱਡੀ ਸੁਵਿਧਾ ਹੈ |