29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਾਤਾ ਜਸਵੀਰ ਕੌਰ ਗਿੱਲ ਢਿਲਵਾਂ ਵਾਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 29-01-2026
ਠੱਠੀ ਭਾਈ, 28 ਜਨਵਰੀ (ਜਗਰੂਪ ਸਿੰਘ ਮਠਾੜੂ)-ਪਿੰਡ ਢਿਲਵਾਂ ਵਾਲਾ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦ ਪੱਤਰਕਾਰ ਹਰਜੀਤ ਸਿੰਘ ਗਿੱਲ ਦੇ ਸਤਿਕਾਰਯੋਗ ਮਾਤਾ ਜਸਵੀਰ ਕੌਰ ਗਿੱਲ ਧਰਮ-ਪਤਨੀ ਗੁਰਮੇਲ ਸਿੰਘ ਗਿੱਲ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ 'ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਇਕੱਤਰ ਸਿੰਘ ਥਰਾਜ ਸਰਕਲ ਪ੍ਰਧਾਨ, ਚੇਅਰਮੈਨ ਦਰਸ਼ਨ ਸਿੰਘ ਥਰਾਜ, ਗੁਰਪਾਲ ਸਿੰਘ ਢਿੱਲੋਂ ਪ੍ਰਧਾਨ ਢਿਲਵਾਂ ਵਾਲਾ, ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਸਮੇਤ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਦੁੱਖ ਪ੍ਰਗਟ ਕੀਤਾ | ਮਾਤਾ ਜਸਵੀਰ ਕੌਰ ਗਿੱਲ ਨਮਿਤ ਅੰਤਿਮ ਅਰਦਾਸ 1 ਫਰਵਰੀ 2026 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਢਿਲਵਾਂ ਵਾਲਾ ਜ਼ਿਲ੍ਹਾ ਮੋਗਾ ਵਿਖੇ ਦੁਪਹਿਰ 12:30 ਵਜੇ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਧਰਮਕੋਟ ਦੀ ਨਵੀਂ ਬਰਾਂਚ ਖੁੱਲ੍ਹਣ ਦੀ ਖ਼ੁਸ਼ੀ 'ਚ ਕਰਵਾਇਆ ਕਾਰਨੀਵਾਲ <br/> ਅਗਲੀ ਖ਼ਬਰ ਨਛੱਤਰ ਯਾਦਗਾਰੀ ਭਵਨ ਵਿਖੇ 'ਬੰਦੇ ਬਣੋ ਬੰਦੇ' ਦੀ ਸਫਲ ਪੇਸ਼ਕਾਰੀ
Ad Position 24