29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਆਈਲਟਸ 'ਚੋਂ ਹਾਸਿਲ ਕੀਤੇ ਮਨਚਾਹੇ ਬੈਂਡ <br/>

Ad Position 21
No active advertisement
ਅਜੀਤ ਡੈਸਕ 29-01-2026
ਮੋਗਾ, 28 ਜਨਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਮੁਫ਼ਤ ਸੈਸ਼ਨ ਦਿੰਦੀ ਹੈ | ਸੰਸਥਾ ਦੀ ਆਫ਼ਲਾਈਨ ਕਲਾਸ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਨੇ ਟਰੇਨਰਾਂ ਦੀ ਮਿਹਨਤ ਨਾਲ ਮਨ ਚਾਹੇ ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥਣ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਕੱਟੜਵਾਦਤਾ ਫੈਲਾਉਣ ਵਾਲੇ ਦੇਸ਼ ਦੇ ਸਭ ਤੋਂ ਵੱਡੇ ਦੁਸ਼ਮਣ- ਡਾ. ਮਾਲਤੀ ਥਾਪਰ <br/> ਅਗਲੀ ਖ਼ਬਰ ਚਾਈਨਾ ਡੋਰ 'ਤੇ ਮੁਕੰਮਲ ਪਾਬੰਦੀ ਲਗਾਏ ਸਰਕਾਰ-ਐਡਵੋਕੇਟ ਧਾਲੀਵਾਲ <br/>
Ad Position 24