29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਤ ਬਾਬਾ ਭਾਗ ਸਿੰਘ ਗਰਲਜ਼ ਸੀ.ਸਕੂਲ ਸੁਖਾਨੰਦ ਵਿਖੇ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਠੱਠੀ ਭਾਈ, 28 ਜਨਵਰੀ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਕੀਤੀ ਗਈ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ | ਇਸ ਮੌਕੇ ਆਰਟਸ ਵਿਭਾਗ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ ਬੜੇ ਹੀ ਸੋਹਣੇ ਸ਼ਬਦਾਂ ਵਿਚ 'ਗਣਤੰਤਰ ਦਿਵਸ' ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਲੰਟੀਅਰਜ਼ ਵਲੋਂ ਪੂਰੇ ਸਕੂਲ ਨੂੰ ਤਿਰੰਗਿਆਂ ਨਾਲ ਸਜਾਇਆ ਗਿਆ | ਸਕੂਲ ਪਿ੍ੰਸੀਪਲ ਡਾ. ਗੁਰਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰ ਦੀ ਸ਼ਕਤੀ ਅਤੇ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਅੰਤ ਵਿਚ ਡੇਰਾ ਭੋਰਾ ਵਾਲੇ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਸਿੱਧੂ, ਚਰਨਜੀਤ ਸਿੰਘ ਗੱਬੀ, ਜੱਸਾ ਸਿੰਘ ਬਰਾੜ, ਸੁਖਦੇਵ ਸਿੰਘ, ਦਿਆ ਸਿੰਘ, ਅਜਮੇਰ ਸਿੰਘ ਅਤੇ ਪਿ੍ੰਸੀਪਲ ਮੈਡਮ ਵਲੋਂ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਐਸ. ਯੂਨਿਟ ਵਲੋਂ ਪੋਸਟਰ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਧਾਰਮਿਕ ਕੱਟੜਵਾਦਤਾ ਫੈਲਾਉਣ ਵਾਲੇ ਦੇਸ਼ ਦੇ ਸਭ ਤੋਂ ਵੱਡੇ ਦੁਸ਼ਮਣ- ਡਾ. ਮਾਲਤੀ ਥਾਪਰ <br/>
Ad Position 24