ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਵੱਖ-ਵੱਖ ਥਾਈਾ ਲਹਿਰਾਇਆ ਕੌਮੀ ਝੰਡਾ <br/>
ਅਜੀਤ ਡੈਸਕ
29-01-2026
ਮੋਗਾ, 28 ਜਨਵਰੀ-(ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-26 ਜਨਵਰੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਸਾਡੇ ਸੰਵਿਧਾਨ ਵਿਚ ਦਰਸਾਏ ਗਏ ਅਨਮੋਲ ਸਿਧਾਂਤਾਂ ਨੂੰ ਯਾਦ ਕਰਨ ਦਾ ਦਿਨ ਹੈ | ਧਰਮ ਨਿਰਪੱਖਤਾ ਇਸ ਦਾ ਕੇਂਦਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਮੋਗਾ ਦੀ ਪੁਰਾਣੀ ਦਾਣਾ ਮੰਡੀ ਵਿਚ ਭਾਜਪਾ ਦਫ਼ਤਰ ਵਿਖੇ 77ਵੇਂ ਗਣਤੰਤਰ ਦਿਵਸ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਦੇ ਮੌਕੇ ਕੀਤਾ | ਇਸ ਮੌਕੇ ਜਨਰਲ ਸਕੱਤਰ ਵਿੱਕੀ ਸਿਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਰਾਕੇਸ਼ ਭੱਲਾ, ਜ਼ਿਲ੍ਹਾ ਮੀਤ ਪ੍ਰਧਾਨ ਸੋਨੀ ਮੰਗਲਾ, ਸੁਮਨ ਮਲਹੋਤਰਾ, ਭੁਪਿੰਦਰ ਹੈਪੀ, ਸ਼ਸ਼ੀਕਾਂਤ, ਉਮਾਕਾਂਤ, ਗੀਤਾ ਆਰੀਆ, ਮੰਡਲ ਪ੍ਰਧਾਨ ਅਮਿਤ ਗੁਪਤਾ, ਹੇਮੰਤ ਸੂਦ, ਜਤਿੰਦਰ ਚੱਢਾ, ਰਾਜਿੰਦਰ ਗਾਬਾ, ਕੈਸ਼ੀਅਰ ਸਨੇਹ ਗਰਗ, ਇੰਚਾਰਜ ਮੁਕੇਸ਼ ਸ਼ਰਮਾ, ਸੁਖਵਿੰਦਰ ਸੁਖੀ, ਸੁੱਖਾ ਸਿੰਘ, ਕਸ਼ਿਸ਼ ਧਮੀਜਾ, ਸੁਕੇਸ਼ ਸੂਦ, ਤਰਸੇਮ ਜੰਡ, ਵਿਜੇ ਮਿਸ਼ਰਾ, ਸੁਮਨ ਮਲਹੋਤਰਾ, ਗੋਲਡੀ ਕੌਰ, ਗੁਰਚਰਨ ਸਿੱਧੂ, ਨਿਰੰਜਨ ਸਿੰਘ, ਮਿੰਟੂ ਕੁਮਾਰ, ਕਮਲ ਘਾਰੂ, ਡਿੰਪੀ ਸੂਦ, ਅਸ਼ੀਸ਼ ਸਿੰਗਲਾ, ਸੁਧੀਰ ਮਿੱਤਲ, ਸੰਜੀਵ ਸਿੰਘ, ਸੰਜੇਵਾਲ, ਸੰਜੇ ਸਿੰਘ ਆਦਿ ਮੌਜੂਦ ਸਨ | ਡਾ. ਸੀਮਾਂਤ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀ ਸਿਆਸੀ ਪਾਰਟੀਆਂ ਨੂੰ 15 ਅਗਸਤ ਅਤੇ 26 ਜਨਵਰੀ ਵਰਗੇ ਕੌਮੀ ਤਿਉਹਾਰਾਂ 'ਤੇ ਸੱਦਾ ਨਹੀਂ ਦਿੰਦੀ | ਉਨ੍ਹਾਂ ਕਿਹਾ ਕਿ ਇਕ ਲੋਕਤੰਤਰੀ ਦੇਸ਼ ਵਿਚ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਦੇ ਜਸ਼ਨ ਸਾਰੇ ਨਾਗਰਿਕਾਂ ਲਈ ਹੁੰਦੇ ਹਨ ਅਤੇ ਇਨ੍ਹਾਂ ਜਸ਼ਨਾਂ ਵਿਚ ਹਿੱਸਾ ਲੈਣਾ ਜ਼ਰੂਰੀ ਹੈ |
ਡੀ.ਐਨ. ਮਾਡਲ ਸਕੂਲ
ਮੋਗਾ-26 ਜਨਵਰੀ ਭਾਰਤ ਦੇ ਇਤਿਹਾਸ ਵਿਚ ਇਕ ਬਹੁਤ ਮਹੱਤਵਪੂਰਨ ਦਿਨ ਹੈ, ਕਿਉਂਕਿ ਇਹ 1950 ਵਿਚ ਉਸ ਦਿਨ ਨੂੰ ਦਰਸਾਉਂਦਾ ਹੈ ਜਦੋਂ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨਾਲ ਭਾਰਤ ਇਕ ਪੂਰਾ ਗਣਤੰਤਰ ਬਣਿਆ ਸੀ | ਇਹ ਦਿਨ ਸਾਨੂੰ ਸਾਡੇ ਅਧਿਕਾਰਾਂ, ਕਰਤੱਵਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦਾ ਹੈ ਅਤੇ ਸਾਡੇ ਦੇਸ਼ ਪ੍ਰਤੀ ਵਫ਼ਾਦਾਰੀ ਅਤੇ ਸਮਰਪਣ ਦੀ ਭਾਵਨਾ ਜਗਾਉਂਦਾ ਹੈ | 26 ਜਨਵਰੀ 2026 ਨੂੰ ਡੀ.ਐਨ. ਮਾਡਲ ਸਕੂਲ ਵਿਚ ਗਣਤੰਤਰ ਦਿਵਸ ਬਹੁਤ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਪ੍ਰਸਿੱਧ ਸਮਾਜ ਸੁਧਾਰਕ ਅਤੇ ਸਮਾਜ ਸੇਵੀ ਡਾ. ਰਾਕੇਸ਼ ਅਰੋੜਾ ਮੁੱਖ ਮਹਿਮਾਨ ਵਜੋਂ ਮੌਜੂਦ ਸਨ | ਇਸ ਪ੍ਰੋਗਰਾਮ ਵਿਚ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਤੁਸ਼ਾਰ ਗੋਇਲ, ਮੈਨੇਜਮੈਂਟ ਮੈਂਬਰ, ਸਕੂਲ ਦੀ ਪਿ੍ੰਸੀਪਲ ਸੋਨੀਆ ਕਲਸੀ ਅਤੇ ਸ਼ਹਿਰ ਦੇ ਪਤਵੰਤੇ ਅਸ਼ਵਨੀ ਸ਼ਰਮਾ ਮੱਟੂ, ਸਾਹਿਲ ਅਰੋੜਾ, ਵਰੁਣ ਮਿੱਤਲ, ਸੌਰਭ ਬਾਂਸਲ, ਸੁਮਿਤ ਬਾਂਸਲ, ਵਿਜੇ, ਰੋਹਿਤ ਉੱਪਲ, ਸਿਮਰ ਤੂਰ, ਡਾ. ਨਿਤਿਨ, ਅਮਿਤ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ, ਬੈਂਡ ਪ੍ਰਦਰਸ਼ਨ ਅਤੇ ਦੇਸ਼ ਭਗਤੀ ਦਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੇ ਆਪਣੇ ਦੇਸ਼ ਭਗਤੀ ਦੇ ਗੀਤਾਂ ਅਤੇ ਨਾਚ ਪ੍ਰਦਰਸ਼ਨਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਆਪਣੇ ਸੰਬੋਧਨ ਵਿਚ ਮੁੱਖ ਮਹਿਮਾਨ ਰਾਕੇਸ਼ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ, ਅਨੁਸ਼ਾਸਨ ਬਣਾਈ ਰੱਖਣ ਅਤੇ ਦੇਸ਼ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਦੀ ਅਪੀਲ ਕੀਤੀ | ਆਪਣੇ ਸਮਾਪਤੀ ਭਾਸ਼ਣ ਵਿਚ ਪਿ੍ੰਸੀਪਲ ਸੋਨੀਆ ਕਲਸੀ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ | ਪ੍ਰਬੰਧਕ ਕਮੇਟੀ ਦੇ ਮੈਂਬਰ ਯੋਗੇਸ਼ ਠਾਕੁਰ, ਅਵਿਨਾਸ਼ ਗੁਪਤਾ, ਸੁਭਾਸ਼ ਸੂਦ, ਅਮਿਤ ਬਾਂਸਲ, ਆਯੂਸ਼ ਅਰੋੜਾ, ਪਰਵੀਨ ਸ਼ਰਮਾ, ਗੌਰਵ ਗਰਗ, ਕਪਿਲ ਸੂਦ, ਰਾਕੇਸ਼ ਗਾਂਧੀ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਆਪਣੇ ਵਧਾਈ ਸੰਦੇਸ਼ ਭੇਜੇ |
ਕੈਂਬਰਿਜ ਇੰਟਰਨੈਸ਼ਨਲ ਸਕੂਲ
ਮੋਗਾ-ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਦੀ ਪ੍ਰਾਰਥਨਾ ਸਭਾ ਦੀ ਅਰੰਭਤਾ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ | ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ ਅਤੇ ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ ਨੇ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ | ਸਕੂਲ ਦੀ ਸੰਗੀਤ ਅਧਿਆਪਕਾ ਰੀਮਾ ਕੌੜਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਵੰਦੇ ਮਾਤਰਮ ਰਾਸ਼ਟਰੀ ਗੀਤ ਦਾ ਉਚਾਰਨ ਕੀਤਾ | ਸਕੂਲ ਦੀ ਅਧਿਆਪਕਾ ਸੋਨੀਆ ਗਰਗ ਨੇ ਗਣਤੰਤਰ ਦਿਵਸ ਦੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਦਿਨ ਦਾ ਇਤਿਹਾਸ ਵਿਦਿਆਰਥੀਆਂ ਨਾਲ ਸਾਂਝਾ ਕੀਤਾ | ਸਕੂਲ ਦੀ ਵਿਦਿਆਰਥਣ ਜਸਮਿਹਰ ਕੌਰ ਅਤੇ ਹਰਪ੍ਰੀਤ ਕੌਰ ਨੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ | ਛੇਵੀਂ ਜਮਾਤ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਸਬੰਧਿਤ ਕੋਰੀਉਗਰਾਫ਼ੀ ਪੇਸ਼ ਕੀਤੀ | ਦਸਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਸ਼ਾਹੀ ਨੇ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾ ਪੇਸ਼ ਕੀਤੀ |
ਰਜਿੰਦਰਾ ਸਕੂਲ 'ਚ ਸਮਾਗਮ
ਮੋਗਾ- ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਇਸ ਮੌਕੇ ਮੌਜੂਦ ਸਨ | ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਭਾਸ਼ਣ ਪੇਸ਼ ਕੀਤੇ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਅਤੇ ਸੰਵਿਧਾਨ ਨਿਰਮਾਣ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਪ੍ਰਤੀ ਆਪਣੀ ਸਮਰਪਣ ਭਾਵਨਾ ਦਾ ਪ੍ਰਗਟਾਵਾ ਕੀਤਾ |
ਆਈ.ਐਸ.ਐਫ. ਕਾਲਜ 'ਚ ਸਮਾਗਮ
ਮੋਗਾ-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਆਈ.ਐਸ.ਐਫ.ਸੀ.ਆਰ. ਡਾ. ਆਰ.ਕੇ. ਨਾਰੰਗ, ਡੀਨ ਪ੍ਰੀਖਿਆ ਇੰਜੀਨੀਅਰ ਜਸਪ੍ਰੀਤ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਜੀ.ਐਸ. ਸ਼ਰਮਾ ਅਤੇ ਸਾਰੇ ਵਿਭਾਗ ਮੁਖੀਆਂ, ਡਾ. ਮਨੀਸ਼ ਕੁਮਾਰ, ਡਾ. ਬਾਲਕ ਦਾਸ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਵੇਦਪਾਲ, ਡਾ. ਖੜਗਾ ਰਾਜ, ਕੋਆਰਡੀਨੇਟਰ ਸੀਮਾ ਬਰਾੜ ਨੇ ਫੈਕਲਟੀ ਅਤੇ ਵਿਦਿਆਰਥੀਆਂ ਦੇ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਇਸ ਨੂੰ ੂ ਸਲਾਮੀ ਦਿੱਤੀ | ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਲਜ ਚੇਅਰਮੈਨ ਪ੍ਰਵੀਨ ਗਰਗ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਾਰੇ ਭਾਈਚਾਰਿਆਂ ਅਤੇ ਉਮਰ ਵਰਗ ਦੇ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦਾ ਹੈ | ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਾਰਤ ਦੇ ਸੰਵਿਧਾਨ ਅਨੁਸਾਰ ਕੰਮ ਕਰੀਏ ਅਤੇ ਰਾਸ਼ਟਰ ਦੀ ਸ਼ਾਨ ਨੂੰ ਬਣਾਈ ਰੱਖਦੇ ਹੋਏ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਈਏ | ਇਸ ਮੌਕੇ ਕਾਲਜ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਸਾਰਿਆਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਫੈਕਲਟੀ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ ਵੀ ਗਾਏ ਅਤੇ ਬਹੁਤ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ | ਸੀਮਾ ਬਰਾੜ ਨੇ ਸਮਾਗਮ ਦਾ ਮੰਚ ਸੰਚਾਲਨ ਕੀਤਾ | ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ.ਐਸ.ਪੀ. ਅਜੈ ਗਾਂਧੀ ਨੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੂੰ ਉਨ੍ਹਾਂ ਦੇ ਨਿਰੰਤਰ ਸ਼ਾਨਦਾਰ ਸਮਾਜਿਕ ਕਾਰਜਾਂ ਅਤੇ ਸਿੱਖਿਆ ਵਿਚ ਸਮਾਜ ਵਿਚ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ |
ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ
ਮੋਗਾ-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਕਵਿਤਾਵਾਂ, ਦੇਸ਼ ਭਗਤੀ ਦੇ ਗੀਤ, ਭਾਸ਼ਣ ਆਦਿ ਪੇਸ਼ ਕੀਤੇ | ਇਸ ਮੌਕੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੇ ਸੰਵਿਧਾਨ ਬਾਰੇ ਚਾਨਣਾ ਪਾਇਆ | ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਵਲੋਂ ਇਸ ਮੌਕੇ ਦੀ ਵਧਾਈ ਦਿੰਦੇ ਹੋਏ ਆਪਣੇ ਫ਼ਰਜ਼ਾਂ ਤੇ ਹੱਕਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ | ਇਸ ਸਬੰਧੀ ਸਕੂਲ ਦੇ ਵਿਚ ਕਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਸਕੂਲ ਦੇ ਵਿਦਿਆਰਥੀਆਂ ਵਲੋਂ ਡਰਾਇੰਗ ਦੇ ਰਾਹੀਂ ਗਣਤੰਤਰ ਦਿਵਸ ਸਬੰਧੀ ਗਤੀਵਿਧੀਆਂ ਰਾਹੀਂ ਆਪਣੀ ਕਲਾ ਪੇਸ਼ ਕੀਤੀ ਗਈ ਤੇ ਕੋਰੀਉਗਰਾਫ਼ੀ ਪੇਸ਼ ਕੀਤੀ |
ਨਿਊ ਗਰੀਨ ਗਰੋਵ ਪਬਲਿਕ ਸਕੂਲ
ਮੋਗਾ-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਤੋਂ ਬਾਅਦ ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨਾਲ ਸਬੰਧਿਤ ਭਾਸ਼ਣ ਪੇਸ਼ ਕੀਤੇ ਗਏ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਮੈਡਮ ਨਿਸ਼ਾ ਅਰੋੜਾ ਵਲੋਂ ਵਿਦਿਆਰਥੀਆਂ ਦੇ ਕੁਝ ਪਲ ਲੈਂਦੇ ਹੋਏ ਉਨ੍ਹਾਂ ਨੇ ਗਣਤੰਤਰ ਦਿਵਸ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਭਾਰਤ ਦਾ ਸੰਵਿਧਾਨ ਇਕ ਅਜਿਹਾ ਸੰਵਿਧਾਨ ਹੈ ਜਿਸ ਵਿਚ ਸਾਰਿਆਂ ਨੂੰ ਬਰਾਬਰ ਸਮਝਦੇ ਹੋਏ ਕਿਸੇ ਵੀ ਪ੍ਰਕਾਰ ਦਾ ਕੋਈ ਭੇਦਭਾਵ ਨਹੀਂ ਕੀਤਾ ਗਿਆ ਹੈ | ਇਸ ਪ੍ਰਕਾਰ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸੰਬੰਧਿਤ ਚਾਰਟ ਆਦਿ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ |
ਮਹਿਲਾ ਅਗਰਵਾਲ ਸਭਾ ਵਲੋਂ ਸਮਾਗਮ
ਮੋਗਾ, (ਸੁਰਿੰਦਰਪਾਲ ਸਿੰਘ)-ਮਹਿਲਾ ਅਗਰਵਾਲ ਸਭਾ ਦੀ ਜ਼ਿਲ੍ਹਾ ਪ੍ਰਧਾਨ ਰਿੰਕਲ ਗੁਪਤਾ ਦੀ ਅਗਵਾਈ ਵਿਚ ਮਹਿਲਾ ਅਗਰਵਾਲ ਸਭਾ ਦੀਆਂ ਔਰਤਾਂ ਨੇ 26 ਜਨਵਰੀ ਨੂੰ ਬਹੁਤ ਧੂਮਧਾਮ ਨਾਲ ਮਨਾਇਆ | ਜ਼ਿਲ੍ਹਾ ਪ੍ਰਧਾਨ ਰਿੰਕਲ ਗੁਪਤਾ ਨੇ ਕਿਹਾ ਕਿ ਗਣਤੰਤਰ ਦਿਵਸ 'ਤੇ ਸਾਨੂੰ ਆਪਣੇ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਦੇਣੀ ਚਾਹੀਦੀ ਹੈ | ਭਾਰਤ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ | ਸਾਡੇ ਮਹਾਨ ਰਾਸ਼ਟਰ ਦੀ ਤਾਕਤ ਅਤੇ ਏਕਤਾ ਦਾ ਪ੍ਰਤੀਕ ਤਿਰੰਗਾ ਹਮੇਸ਼ਾ ਉੱਚਾ ਰਹੇ | ਅੱਜ ਦਾ ਦਿਨ ਸਾਡੇ ਸੰਵਿਧਾਨ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਏਕਤਾ ਦਾ ਮਾਣਮੱਤਾ ਪ੍ਰਤੀਕ ਹੈ | ਸਾਡਾ ਸੰਵਿਧਾਨ, ਆਜ਼ਾਦੀ, ਸਮਾਨਤਾ ਅਤੇ ਨਿਆਂ ਦੇ ਸਿਧਾਂਤਾਂ 'ਤੇ ਆਧਾਰਿਤ ਸਾਡੇ ਰਾਸ਼ਟਰ ਦੀ ਤਾਕਤ ਦੀ ਨੀਂਹ ਹੈ | ਇਸ ਮੌਕੇ ਰਿੰਕਲ ਗੁਪਤਾ, ਅਲਕਾ, ਨੀਰੂ, ਸਰੋਜ, ਸੁਮਨ, ਸ਼ਾਲੂ, ਨਿਸ਼ਾ, ਵੇਨਿਕਾ ਨੇ ਮਿਲ ਕੇ ਵੰਦੇ ਮਾਤਰਮ ਅਤੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਮੋਗਾ ਵਿਚ ਭਾਜਪਾ ਜ਼ਿਲ੍ਹਾ ਦਫ਼ਤਰ 'ਤੇ ਗਣਤੰਤਰ ਦਿਵਸ ਮਨਾਇਆ
ਮੋਗਾ, (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਗਣਤੰਤਰ ਦਿਵਸ 'ਤੇ ਮੋਗਾ ਦੇ ਦੁੱਨੇਕੇ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਚ ਰਾਸ਼ਟਰੀ ਝੰਡਾ ਲਹਿਰਾਇਆ | ਇਸ ਮੌਕੇ ਪਾਰਟੀ ਦੇ ਕਾਰਕੁਨਾਂ, ਅਹੁਦੇਦਾਰਾਂ ਅਤੇ ਸਮਰਥਕਾਂ ਵਿਚ ਦੇਸ਼ ਭਗਤੀ ਅਤੇ ਸਮਾਜ ਸੇਵਾ ਪ੍ਰਤੀ ਉਤਸ਼ਾਹ ਸਾਫ਼ ਤੌਰ 'ਤੇ ਵੇਖਣ ਨੂੰ ਮਿਲੀ | ਸਮਾਰੋਹ ਦੌਰਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਦੇਸ਼ ਭਗਤੀ ਸਿਰਫ਼ ਜੰਗ ਦੇ ਮੈਦਾਨ ਵਿਚ ਲੜਨ ਤੱਕ ਸੀਮਤ ਨਹੀਂ ਹੈ, ਸਗੋਂ ਹਰ ਨਾਗਰਿਕ ਵਲੋਂ ਆਪਣੇ-ਆਪਣੇ ਖੇਤਰ ਵਿਚ ਇਮਾਨਦਾਰੀ ਨਾਲ ਕੰਮ ਕਰਨਾ ਹੀ ਸੱਚੀ ਦੇਸ਼ ਭਗਤੀ ਹੈ | ਉਨ੍ਹਾਂ ਕਿਹਾ ਕਿ ਜਿਸ ਦਿਨ ਅਸੀਂ ਦੇਸ਼ ਲਈ ਜੀਣਾ ਸਿੱਖ ਲਿਆ, ਉਸ ਦਿਨ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਆਪਣੇ ਆਪ ਹੀ ਹੱਲ ਹੋ ਜਾਣਗੀਆਂ | ਦੇਸ਼ ਭਗਤੀ ਦਾ ਅਰਥ ਸਿਰਫ਼ ਫ਼ੌਜ ਵਿਚ ਭਰਤੀ ਹੋ ਕੇ ਜੰਗ ਲੜਨਾ ਨਹੀਂ, ਸਗੋਂ ਜਿਸ ਖੇਤਰ ਵਿਚ ਅਸੀਂ ਕੰਮ ਕਰ ਰਹੇ ਹਾਂ, ਉਸ ਵਿਚ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ, ਮੰਡਲ ਪ੍ਰਧਾਨ, ਯੁਵਾ ਮੋਰਚਾ, ਮਹਿਲਾ ਮੋਰਚਾ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹੇ |
ਵਿਜੇ ਧੀਰ ਐਡਵੋਕੇਟ ਨੇ ਚਾਰ ਮਜ਼ਦੂਰ ਯੂਨੀਅਨਾਂ ਦੇ ਦਫ਼ਤਰਾਂ 'ਤੇ ਝੰਡੇ ਲਹਿਰਾਏ
ਮੋਗਾ, (ਜਸਪਾਲ ਸਿੰਘ ਬੱਬੀ)-ਦੇਸ਼ ਦੇ ਗਣਤੰਤਰ ਦਿਵਸ ਮੌਕੇ ਮਾਲਵੇ ਦੇ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਨੇ ਚਾਰ ਯੂਨੀਅਨ ਦਫ਼ਤਰਾਂ ਨੈਸਲੇ ਠੇਕੇਦਾਰ ਲੇਬਰ ਯੂਨੀਅਨ ਗੁਰੂ ਰਾਮਦਾਸ ਨਗਰ, ਈ ਰਿਕਸ਼ਾ ਮਜ਼ਦੂਰ ਸੰਘ ਨਜ਼ਦੀਕ ਸ਼ਹੀਦ ਭਗਤ ਸਿੰਘ ਮਾਰਕੀਟ ਜੀ.ਟੀ. ਰੋਡ, ਪਾਰਸ ਸਪਾਈਸ ਵਰਕਰਜ਼ ਯੂਨੀਅਨ ਖੋਸਾ ਪਾਂਡੋ ਕੇ ਮੋਗਾ ਰੋਡ, ਭਾਰਤੀ ਕਿਸਨ ਲੱਕੜ ਸਪਲਾਈ ਵਰਕਰਜ਼ ਯੂਨੀਅਨ ਵਿਖੇ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਵਿਜੇ ਧੀਰ ਐਡਵੋਕੇਟ ਦੇ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ, ਐਲ.ਪੀ.ਜੀ. ਸਪਲਾਈ ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਬਚਨ ਰਾਓ, ਸੰਜੀਵ ਕੋੜਾ ਲੱਡੂ ਆਰੇ ਵਾਲਾ ਸ਼ਾਮਲ ਸਨ | ਵਿਜੇ ਧੀਰ ਨੇ ਕਿਹਾ ਕਿ ਰੋਜ਼ੀ, ਰੋਟੀ, ਕਪੜਾ ਅਤੇ ਮਕਾਨ ਦੀ ਆਰਥਿਕ ਆਜ਼ਾਦੀ ਪ੍ਰਾਪਤ ਕਰਨ ਲਈ ਸੰਘਰਸ਼ ਤੇਜ਼ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਆਰਥਿਕ ਸੋਸਣ ਦੇ ਖ਼ਾਤਮੇ ਲਈ ਮਜ਼ਦੂਰਾਂ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਅਪਣੀ ਆਰਥਿਕ ਆਜ਼ਾਦੀ ਦੀ ਲੜਾਈ ਲੜਨੀ ਪਵੇਗੀ | ਇਸ ਮੌਕੇ ਬੂਟਾ ਸਿੰਘ, ਜਸਵਿੰਦਰ ਸਿੰਘ, ਮੇਜਰ ਸਿੰਘ, ਬਲੌਰ ਸਿੰਘ, ਹਰਵਿੰਦਰ ਕੌਰ, ਨਿੰਦਰ ਸਿੰਘ, ਸ਼ੰਕਰ, ਅਰੁਣ ਬੋਹਤ, ਰਣਜੋਧ ਸਿੰਘ, ਸੁਰਜੀਤ ਸਿੰਘ ਗੁਰਮੀਤ ਸਿੰਘ, ਵੀਰਪਾਲ, ਰਜਨੀਸ਼, ਸੁਰਿੰਦਰ, ਰਾਜਵੀਰ, ਗੁਰਚਰਨ ਸਿੰਘ, ਲਖਵੀਰ ਸਿੰਘ ਬਲਵਿੰਦਰ ਸਿੰਘ, ਛਿੰਦਰਪਾਲ, ਅਰਸ਼ਦੀਪ ਸਿੰਘ, ਮਨਜੀਤ ਸਿੰਘ, ਪ੍ਰਤਾਪ ਸਿੰਘ, ਨਛੱਤਰ ਸਿੰਘ, ਬਚਿੱਤਰ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ ਇੰਦਰਪਾਲ ਸਿੰਘ ਜਸਵੀਰ ਸਿੰਘ, ਵਿਕਰਮ, ਜਗਸੀਰ ਸਿੰਘ, ਅੰਗਰੇਜ਼ ਸਿੰਘ, ਜੁਗਰਾਜ ਸਿੰਘ, ਕੁਲਦੀਪ ਚੰਦ, ਇੰਦਰਜੀਤ ਕੌਰ, ਗੁਰਮੀਤ ਕੌਰ, ਜਸਵੀਰ ਕੌਰ, ਕਿਰਨਦੀਪ ਕੌਰ ਗੁਰਮੇਲ ਸਿੰਘ, ਬਸੰਤ ਸਿੰਘ, ਵੀਰ ਸਿੰਘ, ਮੱਖਣ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ ਲਖਵੀਰ ਸਿੰਘ ਸਮੇਤ ਵੱਖ-ਵੱਖ ਯੂਨੀਅਨਾਂ ਦੇ ਮੈਂਬਰ ਸ਼ਾਮਲ ਸਨ |
ਧਰਮਕੋਟ ਵਿਖੇ ਗਣਤੰਤਰ ਦਿਵਸ ਮਨਾਇਆ
ਧਰਮਕੋਟ, (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਧਰਮਕੋਟ ਵਿਖੇ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ | ਜਿਸ ਦੌਰਾਨ ਐਸ.ਡੀ.ਐਮ. ਹਿਤੇਸ਼ ਵੀਰ ਗੁਪਤਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਅਜੇ ਕੁਮਾਰ, ਨਵਜੀਵਨ ਛਾਬੜਾ ਨਾਇਬ ਤਹਿਸੀਲਦਾਰ ਕੋਟ ਈਸੇ ਖਾਂ, ਅਮਰਿੰਦਰ ਸਿੰਘ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਧਰਮਕੋਟ, ਦੇਵੀ ਦਿਆਲ ਇੰਸਪੈਕਟਰ ਨਗਰ ਕੌਂਸਲ ਧਰਮਕੋਟ, ਮਨਪ੍ਰੀਤ ਸਿੰਘ ਜੇ.ਈ. ਨਗਰ ਕੌਂਸਲ ਧਰਮਕੋਟ, ਡੀ.ਐਸ.ਪੀ. ਜਸਵਰਿੰਦਰ ਸਿੰਘ ਧਰਮਕੋਟ, ਇੰਸਪੈਕਟਰ ਲਛਮਣ ਸਿੰਘ ਪੁਲਿਸ ਮੁਖੀ ਥਾਣਾ ਧਰਮਕੋਟ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਗੁਰਮੀਤ ਮੁਖੀਜਾ, ਚੇਅਰਮੈਨ ਹਰਪ੍ਰੀਤ ਸਿੰਘ ਰਿੱਕੀ, ਡਾ. ਗੁਰਮੀਤ ਸਿੰਘ ਗਿੱਲ, ਚੇਅਰਮੈਨ ਗੁਰਦਿਆਲ ਸਿੰਘ ਬੁੱਟਰ, ਕੁੱਕੂ ਮੈਂਬਰ ਬਲਾਕ ਸੰਮਤੀ, ਚੇਅਰਮੈਨ ਗੁਰਤਾਰ ਸਿੰਘ ਕਮਾਲ ਕੇ, ਸਤਵੀਰ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸਰਬਜੀਤ ਸਿੰਘ ਰੀਡਰ ਡੀ.ਐਸ.ਪੀ. ਧਰਮਕੋਟ, ਡਾ. ਹਰਮੀਤ ਸਿੰਘ ਲਾਡੀ, ਹਰਮੰਦਰ ਸਿੰਘ ਚੀਮਾ ਸੰਗਲ਼ਾਂ ਵੀ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਐਸ.ਡੀ.ਐਮ. ਹਿਤੇਸ਼ ਵੀਰ ਗੁਪਤਾ ਨੇ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ |
ਗਲੋਬਲ ਵਿਜ਼ਡਮ ਕਾਨਵੈਂਟ ਸਕੂਲ
ਧਰਮਕੋਟ, (ਪਰਮਜੀਤ ਸਿੰਘ)- ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ, ਬਲਾਕ ਪੱਧਰ 'ਤੇ ਉਲੀਕੇ 77ਵੇਂ ਗਣਤੰਤਰਤਾ ਦਿਵਸ ਸਮਾਗਮ ਵਿਚ ਆਪਣੀ ਪੇਸ਼ਕਾਰੀ ਪੇਸ਼ ਕੀਤੀ | ਜਿਸ ਵਿਚ ਪਹੁੰਚੇ ਹੋਏ ਮੁੱਖ ਮਹਿਮਾਨ ਐਸ.ਡੀ.ਐਮ. ਹਿਤੇਸ਼ਵੀਰ ਗੁਪਤਾ ਦਾ ਵਿਦਿਆਰਥੀਆਂ ਨੇ ਜੀ ਆਇਆਂ ਨੂੰ ਕਿਹਾ | ਇਹ ਸਮਾਗਮ ਹਰ ਸਾਲ 15 ਅਗਸਤ ਅਤੇ 26 ਜਨਵਰੀ ਨੂੰ ਬਲਾਕ ਪੱਧਰ 'ਤੇ ਧਰਮਕੋਟ ਦੀ ਦਾਣਾ ਮੰਡੀ ਵਿਚ ਮਨਾਇਆ ਜਾਂਦਾ ਹੈ | ਇਸ ਵਾਰ ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਨਾਲ ਸੰਬੰਧਿਤ ਸੰਵਿਧਾਨ ਦੀ ਕੋਰੀਓਗ੍ਰਾਫ਼ੀ ਨਾਲ ਆਪਣੀ ਹਾਜ਼ਰੀ ਲਗਵਾਈ | ਇਸ ਪੇਸ਼ਕਾਰੀ 'ਚ ਕੁੱਲ 18 ਵਿਦਿਆਰਥੀ ਸਨ, ਇਹ ਪੇਸ਼ਕਾਰੀ ਨੂੰ ਸਕੂਲ ਦੇ ਪਿ੍ੰਸੀਪਲ ਸਮੀਤਾ ਸਿੰਘ ਅਤੇ ਅਧਿਆਪਕ ਸ੍ਰੀਮਤੀ ਤਜਿੰਦਰ ਕੌਰ ਤੇ ਕੁਮਾਰੀ ਰਮਨਦੀਪ ਕੌਰ ਦੁਆਰਾ ਤਿਆਰ ਕਰਵਾਇਆ ਗਿਆ | ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |
ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਸਮਾਗਮ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਨਵੀਂ ਦਾਣਾ ਮੰਡੀ 'ਚ ਤਹਿਸੀਲ ਪੱਧਰੀ ਗਣਤੰਤਰ ਦਿਵਸ ਤਹਿਸੀਲਦਾਰ ਮਨਦੀਪ ਸਿੰਘ ਦੀ ਅਗਵਾਈ ਹੇਠ ਦਵਿੰਦਰ ਸਿੰਘ ਤੂਰ ਈ.ਓ., ਜਸਪ੍ਰੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਉਪਮੰਡਲ ਮੈਜਿਸਟ੍ਰੇਟ ਮਨਜੀਤ ਸਿੰਘ ਰਾਜਲਾ (ਪੀ.ਸੀ.ਐਸ.) ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲਿਸ ਟੁਕੜੀ ਦੀ ਪਰੇਡ ਤੋਂ ਸਲਾਮੀ ਲਈ ਅਤੇ ਪੁਲਿਸ ਪਾਰਟੀ ਵਲੋਂ ਮਾਰਚ ਪਾਸਟ ਕਰਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਗਣਤੰਤਰ ਦਿਵਸ 'ਤੇ ਉਪਮੰਡਲ ਮੈਜਿਸਟ੍ਰੇਟ ਮਨਜੀਤ ਸਿੰਘ ਰਾਜਲਾ (ਪੀ.ਸੀ.ਐਸ.) ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਦੇਸ਼ ਵਾਸੀਆਂ ਨੂੰ ਧਰਮ ਨਿਰਪੱਖਤਾ ਅਤੇ ਏਕਤਾ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਦੀ ਪੇ੍ਰਰਨਾ ਦਿੰਦਾ ਹੈ | ਇਸ ਮੌਕੇ ਇਲਾਕੇ ਦਾ ਨਾਮਵਰ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਸਕਿੱਟਾਂ, ਕੋਰੀਉਗਰਾਫ਼ੀਆਂ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਦੇਸ਼ ਭਗਤੀ ਦਾ ਚੰਗਾ ਰੰਗ ਬੰਨਿ੍ਹਆ | ਸਟੇਜ ਦਾ ਸੰਚਾਲਨ ਸੁਤੰਤਰ ਰਾਏ ਵਲੋਂ ਨਿਭਾਇਆ ਗਿਆ | ਇਸ ਮੌਕੇ ਸੁਤੰਤਰਤਾ ਸੰਗਰਾਮੀਆਂ, ਆਜ਼ਾਦੀ ਘੁਲਾਟੀਆਂ, ਕਾਰਗਿਲ ਦੇ ਸ਼ਹੀਦ ਅਤੇ ਦੇਸ਼ ਦੇ ਫ਼ੌਜੀ ਸ਼ਹੀਦ ਪਰਿਵਾਰਾਂ, ਅੰਤਰਰਾਸ਼ਟਰੀ ਪੱਧਰ 'ਤੇ ਖੇਡਾਂ 'ਚ ਨਾਮਣਾ ਖੱਟਣ ਵਾਲੇ ਖਿਡਾਰੀਆਂ, ਸਮਾਜ ਸੇਵੀ ਸ਼ਖ਼ਸੀਅਤਾਂ ਦਾ ਉਪਮੰਡਲ ਮੈਜਿਸਟ੍ਰੇਟ ਮਨਜੀਤ ਸਿੰਘ ਰਾਜਲਾ (ਪੀ.ਸੀ.ਐਸ.) ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਾਨਯੋਗ ਜੱਜ ਮੈਡਮ ਪ੍ਰਭਜੋਤ ਕੌਰ, ਮੈਡਮ ਅਮਨਦੀਪ ਕੌਰ ਪਤਨੀ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਜਸਵੰਤ ਸਿੰਘ ਐਸ.ਡੀ.ਓ. ਬਾਘਾ ਪੁਰਾਣਾ (ਪੰਚਾਇਤੀ ਰਾਜ), ਡੀ.ਐਸ.ਪੀ. ਅਨਵਰ ਅਲੀ, ਐਸ.ਐਚ.ਓ. ਪੂਰਨ ਸਿੰਘ ਧਾਲੀਵਾਲ, ਬੀ.ਡੀ.ਪੀ.ਓ. ਮਨਜੀਤ ਕੌਰ, ਖੇਤੀਬਾੜੀ ਅਫ਼ਸਰ ਤਰਨਜੀਤ ਸਿੰਘ, ਅਮਰਜੀਤ ਸਿੰਘ ਰੀਡਰ ਟੂ. ਐਸ.ਡੀ.ਓ., ਸੁਪਰਡੈਂਟ ਸੁਰਿੰਦਰ ਕੌਰ, ਸੰਮਤੀ ਮੈਂਬਰ ਕੁਲਵੰਤ ਸਿੰਘ ਗਰੇਵਾਲ, ਸਰਪੰਚ ਸੁਖਦੀਪ ਸਿੰਘ ਭਾਗੀਕੇ, ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ, ਦਵਿੰਦਰ ਸਿੰਘ ਤਖ਼ਤੂਪੁਰਾ, ਭਾਜਪਾ ਆਗੂ ਪਵਨ ਕੁਮਾਰ ਬੰਟੀ, ਸਰਪੰਚ ਹਰਜੀਤ ਸਿੰਘ ਮੀਨੀਆਂ, ਮੰਡੀ ਸੁਪਰਵਾਈਜ਼ਰ ਦਵਿੰਦਰ ਸਿੰਘ, ਹਰਵਿੰਦਰ ਸਿੰਘ ਬਿਲਾਸਪੁਰ, ਹਰਦੀਪ ਸਿੰਘ, ਗੁਰਵਿੰਦਰ ਸਿੰਘ, ਲਖਬੀਰ ਸਿੰਘ, ਰਣਜੋਧ ਸਿੰਘ ਰਾਜਾ, ਗੁਰਪ੍ਰੀਤ ਸਿੰਘ ਰੌਂਤਾ, ਯੋਗੇਸ਼ ਕੁਮਾਰ, ਜੈਦੀਪ ਸਿੰਘ, ਸੁਰਿੰਦਰ ਸਿੰਘ ਖੋਟੇ, ਮੈਂਬਰ ਕ੍ਰਿਸ਼ਨ ਕੁਮਾਰ, ਸਰਪੰਚ ਜਗਤਾਰ ਸਿੰਘ, ਐਮ.ਸੀ. ਜਗਰੂਪ ਸਿੰਘ ਜੂਪਾ, ਸੁਖਮੰਦਰ ਸਿੰਘ ਰਾਮਾ, ਪ੍ਰਧਾਨ ਮੱਖਣ ਸਿੰਘ ਖਾਈ, ਅਤਿੰਦਰਪਾਲ ਸਿੰਘ ਦੀਨਾ, ਜਸਵਿੰਦਰ ਸਿੰਘ, ਜਗਸੀਰ ਸਿੰਘ ਸੀਰਾ, ਯਸ਼ਪਾਲ ਰਾਇ, ਪਿੰ੍ਰਸੀਪਲ ਬਲਬੀਰ ਸਿੰਘ, ਲੈਕ. ਸੁਖਮਿੰਦਰ ਸਿੰਘ ਆਦਿ ਤੋਂ ਇਲਾਵਾ ਸ਼ਹਿਰ ਦੀਆਂ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ |
ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ 'ਚ ਸਮਾਗਮ
ਨੱਥੂਵਾਲਾ ਗਰਬੀ, (ਨਵਦੀਪ ਸਿੰਘ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ, ਮਨਜੀਤ ਕੌਰ ਵਲੋਂ ਕੋਆਰਡੀਨੇਟਰ, ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ | ਸਾਰੇ ਬੱਚਿਆਂ ਅਤੇ ਅਧਿਆਪਕਾਂ ਨੇ ਰਾਸ਼ਟਰ ਗਾਣ ਗਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਵਿਦਿਆਰਥੀਆਂ ਨੇ ਇਕ ਜੀਵੰਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਦੇਸ਼ ਭਗਤੀ ਦੇ ਗੀਤ, ਨਾਚ ਦੇ ਨਾਲ-ਨਾਲ ਭਾਰਤ ਦੇ ਆਜ਼ਾਦੀ ਸੰਘਰਸ਼ ਅਤੇ ਇਕ ਗਣਰਾਜ ਦੇ ਰੂਪ ਵਿਚ ਇਸ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਵਾਲਾ ਇਕ ਸਕਿੱਟ ਵੀ ਸ਼ਾਮਲ ਸੀ | ਇਸ ਤੋਂ ਇਲਾਵਾ ਛੋਟੇ-ਛੋਟੇ ਬੱਚਿਆਂ ਵਲੋਂ ਆਪਣੇ ਚਿਹਰਿਆਂ ਤੇ ਤਿਰੰਗੇ ਬਣਵਾਏ ਗਏ ਜੋ ਕਿ ਬਹੁਤ ਮਨਮੋਹਕ ਲੱਗ ਰਹੇ ਸਨ | ਡਿਪਟੀ ਡਾਇਰੈਕਟਰ ਸੰਦੀਪ ਥਾਪਰ ਦੁਆਰਾ ਇਕ ਪ੍ਰੇਰਨਾਦਾਇਕ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੁੱਲਾਂ ਨੂੰ ਕਾਇਮ ਰੱਖਣ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਇਸ ਸਮਾਗਮ ਵਿਚ ਪ੍ਰਬੰਧਕੀ ਮੈਂਬਰ ਮੇਘਾ ਥਾਪਰ ਪਿ੍ੰਸੀਪਲ ਮੈਡਮ ਰੇਣੁਕਾ ਦੋਨਾਂ ਸੰਸਥਾਵਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਸ.ਸ.ਸ.ਸ. ਗੁਰੂ ਤੇਗ ਬਹਾਦਰ ਗੜ੍ਹ
ਸਮਾਲਸਰ, (ਗੁਰਜੰਟ ਕਲਸੀ ਲੰਡੇ)-ਗਣਤੰਤਰ ਦਿਵਸ ਦੇ ਮੌਕੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ (ਮੋਗਾ) ਵਿਚ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਸਮਾਰੋਹ ਵਿਚ ਦੇਸ਼ ਦੀ ਆਨ ਸ਼ਾਨ ਦਾ ਪ੍ਰਤੀਕ ਰਾਸ਼ਟਰੀ ਝੰਡਾ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਅਤੇ ਸਟਾਫ਼ ਮੈਂਬਰਾਂ ਵਲੋਂ ਲਹਿਰਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਭਾਸ਼ਣ, ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੜ੍ਹੀਆਂ | ਰਜਿੰਦਰ ਕੌਰ ਸਸ ਮਿਸਟੈੱ੍ਰਸ ਨੇ ਸਟੇਜ ਦਾ ਸੰਚਾਲਨ ਕੀਤਾ | ਸਕੂਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ਦੇ ਚੰਗੇ ਨਾਗਰਿਕ ਬਣ ਕੇ ਆਪਣੇ ਫ਼ਰਜ਼ਾਂ ਅਤੇ ਕਰਤੱਵਾਂ ਨੂੰ ਨਿਭਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨਾਲ ਖ਼ੁਸ਼ੀ ਸਾਂਝੇ ਕਰਦੇ ਹੋਏ ਲੱਡੂ ਵੰਡੇ ਗਏ | ਇਸ ਸਮੇਂ ਸਕੂਲ ਸਟਾਫ਼ ਮੈਂਬਰ ਪਰਮਿੰਦਰ ਕੌਰ, ਸਵੀਟੀ ਸਲੂਜਾ ਅੰਮਿ੍ਤਪਾਲ ਕੌਰ, ਊਸ਼ਾ ਰਾਣੀ, ਰਾਜਿੰਦਰ ਕੌਰ, ਸਿਮਰਨਜੀਤ ਕੌਰ, ਕਮਲਪ੍ਰੀਤ ਕੌਰ, ਰਜਿੰਦਰ ਕੌਰ, ਸੁਰਿੰਦਰ ਕੌਰ ਨਿਤਾਸ਼ਾ ਮਦਾਨ, ਕਿਰਨਦੀਪ ਕੌਰ, ਰਮਨਦੀਪ ਕੌਰ, ਵੀਨੂੰ ਸਿੰਗਲਾ, ਨਵਜੋਤ ਸਿੰਘ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ |
ਬਾਘਾ ਪੁਰਾਣਾ ਦੀ ਮੁੱਖ ਅਨਾਜ ਮੰਡੀ 'ਚ ਸਮਾਗਮ
ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਵਲੋਂ ਕੌਮੀ ਝੰਡਾ ਲਹਿਰਾਇਆ
ਬਾਘਾ ਪੁਰਾਣਾ, (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਦੀ ਮੁੱਖ ਅਨਾਜ ਮੰਡੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਬਾਘਾ ਪੁਰਾਣਾ ਸਾਰੰਗਪ੍ਰੀਤ ਸਿੰਘ ਔਜਲਾ ਵਲੋਂ ਅਦਾ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸੰਵਿਧਾਨ ਦੀ ਮਹੱਤਤਾ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ | ਇਸ ਸਮਾਰੋਹ ਵਿਚ ਸੀਨੀਅਰ ਬੈਂਚ ਜੱਜ ਬਾਘਾ ਪੁਰਾਣਾ ਪਾਰੁਲ, ਜੂਨੀਅਰ ਬੈਂਚ ਜੱਜ ਬਾਘਾ ਪੁਰਾਣਾ ਸੰਜੀਵ ਕੁਮਾਰ, ਗੁਰਮੇਲ ਸਿੰਘ ਰਜਿਸਟਰਾਰ ਬਾਘਾ ਪੁਰਾਣਾ, ਗੁਰਚਰਨ ਸਿੰਘ ਸਬ ਰਜਿਸਟਰ ਸਮਾਲਸਰ, ਸੁਪਰਡੈਂਟ ਨਰੇਸ਼ ਕੁਮਾਰ, ਡੀ.ਐਸ.ਪੀ. ਦਲਵੀਰ ਸਿੰਘ ਸਿੱਧੂ, ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਨਗਰ ਕੌਂਸਲ ਬਾਘਾ ਪੁਰਾਣਾ ਦੀ ਪ੍ਰਧਾਨ ਸੋਨੀਆ ਗੁਪਤਾ, ਸੀਨੀਅਰ ਵਾਈਸ ਪ੍ਰਧਾਨ ਰਣਜੀਤ ਸਿੰਘ ਟੀਟੂ, ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ.ਟੀ. ਪਰੇਡ ਪੇਸ਼ ਕੀਤੀ ਗਈ | ਇਸ ਮੌਕੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ | ਇਸ ਤੋਂ ਇਲਾਵਾ, ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ ਅਤੇ ਸਭਿਆਚਾਰਕ ਪ੍ਰੋਗਰਾਮਾਂ ਰਾਹੀਂ ਮੰਚ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਅਵਸਰ 'ਤੇ ਸੁਤੰਤਰਤਾ ਸੰਘਰਸ਼ ਦੇ ਸੁਨਾਮੀ ਦੇ ਪਰਿਵਾਰਾਂ ਨੂੰ ਐਸ.ਡੀ.ਐਮ. ਬਾਘਾ ਪੁਰਾਣਾ ਅਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਵਲੋਂ ਸਨਮਾਨਿਤ ਕੀਤਾ ਗਿਆ, ਨਾਲ ਹੀ ਵਿਦਿਆਰਥੀਆਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨ ਪੱਤਰ ਅਤੇ ਮੋਮੈਂਟੋ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਹੋਰਨਾਂ ਆਗੂਆਂ ਵਿਚ ਇਕੋ ਮਾਲਕੇ, ਟਿੱਕੂ ਮੱਲਕੇ, ਪ੍ਰਧਾਨ ਟਰੱਕ ਯੂਨੀਅਨ ਬਾਘਾ ਪੁਰਾਣਾ, ਮਨਦੀਪ ਸਿੰਘ ਮਾਨ ਕੋਟਲਾ ਚੇਅਰਮੈਨ ਮਾਰਕੀਟ ਕਮੇਟੀ, ਹਰਜੀਤ ਸਿੰਘ ਖਹਿਰਾ ਸਕੱਤਰ ਮਾਰਕੀਟ ਕਮੇਟੀ ਬਾਘਾ ਪੁਰਾਣਾ, ਅੰਮਿ੍ਤਪਾਲ ਸਿੰਘ ਮੰਡੀ ਸੁਪਰਵਾਈਜ਼ਰ ਬਾਘਾ ਪੁਰਾਣਾ, ਜਤਿੰਦਰ ਸਿੰਘ ਥਾਣਾ ਮੁਖੀ ਬਾਘਾ ਪੁਰਾਣਾ, ਜਗਸੀਰ ਸਿੰਘ ਏ.ਐਸ.ਆਈ., ਅਮਰਜੀਤ ਸਿੰਘ ਏ.ਐਸ.ਆਈ., ਗੁਰਪ੍ਰੀਤ ਸਿੰਘ ਮਾਹਲਾ ਪ੍ਰਧਾਨ ਯੂਥ ਆਮ ਪਾਰਟੀ ਹਲਕਾ ਬਾਘਾ ਪੁਰਾਣਾ, ਕੌਂਸਲਰ ਗੁਰਪ੍ਰੀਤ ਮੰਚਨਦਾ, ਕੌਂਸਲਰ ਤਰੁਣ ਮਿੱਤਲ, ਕੌਂਸਲਰ ਜਸਵੰਤ ਸਿੰਘ, ਕੌਂਸਲਰ ਧਰਮਿੰਦਰ ਸਿੰਘ, ਰਵਿੰਦਰ ਸਿੰਘ ਪੀ.ਏ. ਹਲਕਾ ਵਿਧਾਇਕ, ਸੈਕਟਰੀ ਕੁਲਵੰਤ ਸਿੰਘ ਤੇ ਹੋਰ ਹਾਜ਼ਰ ਸਨ |