29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਿੱਖਿਆ ਮੰਤਰੀ ਪੰਜਾਬ ਅਤੇ ਡੀ.ਪੀ.ਆਈ. ਨੂੰ ਭੇਜੇ ਰੋਸ ਪੱਤਰ- ਬੀ.ਐੱਡ ਫ਼ਰੰਟ <br/>

Ad Position 21
No active advertisement
ਅਜੀਤ ਡੈਸਕ 29-01-2026
ਮੋਗਾ, 28 ਜਨਵਰੀ (ਸੁਰਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਸਰਵਿਸ ਰੂਲਾਂ ਨੂੰ ਛਿੱਕੇ ਟੰਗ ਕੇ ਲੰਬੇ ਸਮੇਂ ਤੋਂ ਤਰੱਕੀਆਂ ਉਡੀਕ ਰਹੇ ਸੀਨੀਅਰ ਅਧਿਆਪਕਾਂ ਨਾਲ ਧੱਕਾ ਕਰ ਰਿਹਾ ਹੈ ਜਿਸ ਨਾਲ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ ਜਿਸ ਸਬੰਧੀ ਅੱਜ ਪੰਜਾਬ ਵਿਚ ਸਿੱਖਿਆ ਮੰਤਰੀ ਪੰਜਾਬ ਅਤੇ ਡੀ.ਪੀ.ਆਈ. ਦੇ ਨਾਂਅ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਰਾਹੀਂ ਮੰਗ ਪੱਤਰ ਭੇਜੇ ਗਏ | ਜਾਣਕਾਰੀ ਦਿੰਦਿਆਂ ਬੀ.ਐਡ ਅਧਿਆਪਕ ਫ਼ਰੰਟ ਪੰਜਾਬ ਦੇ ਪ੍ਰਧਾਨ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਜਾਰੀ ਆਪਣੇ ਹੀ ਨੋਟੀਫ਼ਿਕੇਸ਼ਨ ਅਨੁਸਾਰ 2011 ਤੋਂ ਪਹਿਲਾਂ ਦੇ ਨਿਯੁਕਤ ਅਧਿਆਪਕਾਂ ਨੂੰ ਟੀ.ਈ.ਟੀ. ਤੋਂ ਛੋਟ ਦਿੱਤੀ ਗਈ ਸੀ ਜਿਸ ਕਾਰਨ ਇਹਨਾਂ ਅਧਿਆਪਕਾਂ ਵਲੋਂ ਟੀ.ਈ.ਟੀ. ਪੇਪਰ ਦੇਣ ਦੀ ਜ਼ਰੂਰਤ ਹੀ ਨਹੀਂ ਸਮਝੀ ਪਰ ਹੁਣ ਜਦ ਕਿ ਆਖ਼ਰੀ ਫ਼ੈਸਲਾ ਅਜੇ ਵੀ ਉੱਚ ਅਦਾਲਤ ਕੋਲ ਬਕਾਇਆ ਹੋਣ ਦੇ ਬਾਵਜੂਦ ਵੀ ਵਿਭਾਗ ਵਲੋਂ ਕਾਹਲੀ ਵਿਚ ਸੀਨੀਅਰ ਅਧਿਆਪਕਾਂ ਦੀ ਵਿਭਾਗੀ ਸੇਵਾ ਨੂੰ ਅਣਗੌਲੇ ਕਰਦੇ ਹੋਏ ਜੂਨੀਅਰ ਅਧਿਆਪਕ ਸਾਥੀਆਂ ਨੂੰ ਈ.ਟੀ.ਟੀ. ਤੋਂ ਮਾਸਟਰ ਕਾਡਰ ਤਰੱਕੀਆਂ ਵਿਚ ਸਟੇਸ਼ਨ ਚੁਣਨ ਲਈ ਲਈ ਬੁਲਾਇਆ ਗਿਆ ਹੈ ਜੋ ਕਿ ਗ਼ੈਰ ਸੰਵਿਧਾਨਕ ਹੈ ਅਤੇ ਜਥੇਬੰਦੀਆਂ ਨੂੰ ਸਖ਼ਤ ਸੰਘਰਸ਼ ਕਰਨ ਲਈ ਸਿੱਖਿਆ ਵਿਭਾਗ ਵਲੋਂ ਮਜਬੂਰ ਕੀਤਾ ਜਾ ਰਿਹਾ ਹੈ | ਇਸ ਮੌਕੇ ਹਾਜ਼ਰ ਆਗੂਆਂ ਵਲੋਂ ਕਿਹਾ ਗਿਆ ਕਿ ਜੇਕਰ ਵਿਭਾਗ ਵਲੋਂ ਸੀਨੀਅਰ ਅਧਿਆਪਕਾਂ ਦੇ ਨਾਲ ਹੋ ਰਹੇ ਧੱਕੇ ਵਾਲੇ ਫ਼ੈਸਲੇ ਨੂੰ ਤੁਰੰਤ ਨਾ ਰੋਕਿਆ ਤਾਂ ਜਥੇਬੰਦੀ ਵਲੋਂ ਇਸ ਫ਼ੈਸਲੇ ਦੇ ਵਿਰੋਧ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਦੇਵਿੰਦਰ ਸਿੰਘ ਹਰਾਜ, ਪ੍ਰਦੀਪ ਸਿੰਘ ਰੱਖੜਾ, ਦਿਲਬਾਗ ਸਿੰਘ ਸੈਦੋਕੇ, ਗਗਨਦੀਪ ਸਿੰਘ, ਜਸਪਾਲ ਸਿੰਘ ਮੋਗਾ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਕੌਰ, ਜਤਿੰਦਰ ਕੌਰ, ਹਰਸ਼ ਜੋਤੀ, ਰਮਨਦੀਪ ਕੌਰ ਅਧਿਆਪਕ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਕਰਮਜੀਤ ਸਿੰਘ ਘਾਤੀ ਦੂਸਰੀ ਵਾਰ 'ਆਪ' ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਨੇ ਟਰੈਕਟਰ ਮਾਰਚ ਕੱਢਿਆ <br/>
Ad Position 24