ਮੋਗਾ, 28 ਜਨਵਰੀ (ਜਸਪਾਲ ਸਿੰਘ ਬੱਬੀ)-ਆਮ ਆਦਮੀ ਪਾਰਟੀ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬੀ.ਸੀ. ਵਿੰਗ ਦੇ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿਚ ਕੌਂਸਲਰ ਵਿਕਰਮਜੀਤ ਸਿੰਘ ਘਾਤੀ ਦੂਸਰੀ ਵਾਰ ਆਮ ਆਦਮੀ ਪਾਰਟੀ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ | ਇਸ ਮੌਕੇ ਵਿਕਰਮਜੀਤ ਸਿੰਘ ਘਾਤੀ ਨੇ ਪਾਰਟੀ ਵਲੋਂ ਦਿੱਤੀ ਜ਼ੁੰਮੇਵਾਰੀ ਲਈ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਮਨਜੀਤ ਬਿਲਾਸਪੁਰ, ਵਿਧਾਇਕ ਅੰਮਿ੍ਤਪਾਲ ਸੁਖਾਨੰਦ, ਜ਼ਿਲ੍ਹਾ ਪ੍ਰਧਾਨ ਬਰਿੰਦਰ ਸ਼ਰਮਾ ਦਾ ਧੰਨਵਾਦ ਕੀਤਾ ਅਤੇ ਕਿਹਾ ਪਾਰਟੀ ਨੇ ਜ਼ੁੰਮੇਵਾਰੀ ਦਿੱਤੀ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ |