29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੂਬਾ ਸਰਕਾਰ ਚਾਈਨਾ ਡੋਰ 'ਤੇ ਕੰਟਰੋਲ ਕਰਨ 'ਚ ਫ਼ੇਲ੍ਹ ਸਾਬਤ ਹੋਈ-ਸਨੀ ਗਿੱਲ <br/>

Ad Position 21
No active advertisement
ਅਜੀਤ ਡੈਸਕ 29-01-2026
ਮੋਗਾ, 28 ਜਨਵਰੀ (ਸੁਰਿੰਦਰਪਾਲ ਸਿੰਘ)-ਸੂਬੇ ਦੀ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਅਤੇ ਹੁਣ ਸ਼ਰੇਆਮ ਬਾਜ਼ਾਰਾਂ ਵਿਚ ਧੜੱਲੇ ਨਾਲ ਵਿਕ ਰਹੀ ਚਾਈਨਾ ਡੋਰ ਕਹਿਰ ਵਰਤਾਉਣ ਲੱਗੀ ਹੈ ਅਤੇ ਲੁਧਿਆਣਾ ਸ਼ਹਿਰ ਵਿਚ 15 ਸਾਲਾਂ ਤਰਨਜੋਤ ਦੀ ਚਾਈਨਾ ਡੋਰ ਦੇ ਗਲ ਵਿਚ ਫਸਣ ਨਾਲ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਕਈ ਲੋਕ ਜਾਨਾਂ ਗਵਾ ਚੁੱਕੇ ਹਨ ਤੇ ਹਜ਼ਾਰਾਂ ਦੀ ਤਾਦਾਦ ਵਿਚ ਖ਼ੂਨੀ ਡੋਰ ਦੀ ਲਪੇਟ ਵਿਚ ਆ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਪਏ ਹਨ ਪਰ ਆਪ ਸਰਕਾਰ ਇਹ ਸਭ ਕੁਝ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਤਰਾਹ ਤਰਾਹ ਕਰ ਰਹੇ ਹਨ | ਅਮਨ ਕਾਨੂੰਨ ਦੀ ਸਥਿਤੀ ਬੇਹੱਦ ਮਾੜੀ ਹੋਈ ਪਈ ਹੈ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਸਰਕਾਰ ਦੌਰਾਨ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਹੀ ਨਹੀਂ ਕੀਤਾ ਸਗੋਂ ਕੌਮਾਂਤਰੀ ਪੱਧਰ ਦੇ ਮੁਕਾਬਲੇ ਹਰ ਸਾਲ ਕਰਵਾ ਕੇ ਖੇਡ ਕਬੱਡੀ ਨੂੰ ਚਾਰ ਚੰਨ ਲਾਏ ਸਨ ਪਰ ਹੁਣ ਆਪ ਸਰਕਾਰ ਦੇ ਰਾਜ ਵਿਚ ਚਾਰ ਚੰਨ ਤਾਂ ਕੀ ਲੱਗਣੇ ਸਨ ਹੁਣ ਤਾਂ ਖੇਡ ਮੇਲੇ ਕਰਵਾਉਣ ਵਾਲੇ ਲੋਕ ਵੀ ਗੋਲੀਆਂ ਦੇ ਸਾਏ ਦੇ ਡਰੋਂ ਖੇਡ ਮੇਲਿਆਂ ਤੋਂ ਕੰਨੀ ਕਤਰਾਉਣ ਲੱਗੇ ਹਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਵਲੋਂ ਲੰਗਰ ਲਗਾਇਆ <br/> ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਲਾਕ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ 'ਚ ਕੇਂਦਰ ਸਰਕਾਰ ਦੇ ਫੂਕੇ ਪੁਤਲੇ <br/>
Ad Position 24