29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਦਿੱਲੀ ਕਾਨਵੈਂਟ ਸਕੂਲ ਵਲੋਂ ਲੰਗਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਫ਼ਤਿਹਗੜ੍ਹ ਪੰਜਤੂਰ, 28 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਮੁੱਢ ਤੋਂ ਹੀ ਸਿੱਖ ਧਰਮ ਦਾ ਬਹੁਤ ਵੱਡਾ ਪ੍ਰਚਾਰਕ ਰਿਹਾ ਹੈ | ਸਿੱਖ ਇਤਿਹਾਸ ਨਾਲ ਜੁੜਿਆ ਹਰ ਇਕ ਦਿਵਸ ਅਤੇ ਦਿਹਾੜੇ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਉਂਦਾ ਹੈ | ਇਸ ਵਾਰ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਪ੍ਰਬੰਧਕਾਂ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਸਕੂਲ ਦੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਪਿ੍ੰਸੀਪਲ ਨਮਰਤਾ ਭੱਲਾ ਅਤੇ ਅਧਿਆਪਕਾਂ ਵਲੋਂ ਲੰਗਰ ਦੀ ਸੇਵਾ ਨਿਭਾਉਣ ਦੇ ਨਾਲ-ਨਾਲ ਸਕੂਲ ਦੇ ਸਮੂਹ ਸਟਾਫ਼ ਵਲੋਂ ਪਾਠ ਦੇ ਜਾਪ ਕੀਤੇ ਗਏ ਅਤੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਇਤਿਹਾਸ ਨੂੰ ਸਾਂਝਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਸੂਬਾ ਸਰਕਾਰ ਚਾਈਨਾ ਡੋਰ 'ਤੇ ਕੰਟਰੋਲ ਕਰਨ 'ਚ ਫ਼ੇਲ੍ਹ ਸਾਬਤ ਹੋਈ-ਸਨੀ ਗਿੱਲ <br/>
Ad Position 24