29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 29-01-2026
ਫ਼ਤਿਹਗੜ੍ਹ ਪੰਜਤੂਰ, 28 ਜਨਵਰੀ (ਜਸਵਿੰਦਰ ਸਿੰਘ ਪੋਪਲੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਭਾਈ ਸਰਵਨ ਸਿੰਘ ਚੋਟੀਆਂ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਸਬੰਧੀ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾਂਦਾ ਹੈ | ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ ਹੋਈ | ਇਨ੍ਹਾਂ ਤਿੰਨਾਂ ਦਿਨਾਂ ਸਮਾਗਮ ਦੌਰਾਨ ਇਲਾਕੇ ਦੀਆਂ ਸੰਗਤਾਂ ਅਤੇ ਸੇਵਾਦਾਰਾਂ ਵਲੋਂ ਵੱਡੇ ਪੱਧਰ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ ਦੀ ਸਮਾਪਤੀ ਦੌਰਾਨ ਭਾਈ ਸਰਵਨ ਸਿੰਘ ਸੰਮਾ ਸਰਪੰਚ ਚੋਟੀਆਂ ਵੱਲੋਂ ਪਹੁੰਚਿਆਂ ਸੰਗਤਾਂ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤੁਸੀਂ ਬੜੇ ਭਾਗਾਂ ਵਾਲੇ ਹੋ ਜੋ ਇਸ ਸਮਾਗਮ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਪਹੁੰਚੇ ਜਥਿਆਂ ਨੂੰ ਸਿਰੋਪਾਉ ਪਾ ਕੇ ਮਾਣ ਸਤਿਕਾਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਵਿਕਦੀ ਚਾਈਨਾ ਡੋਰ ਬਣ ਰਹੀ ਜਾਨ ਦਾ ਖੌਅ <br/> ਅਗਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਵਲੋਂ ਲੰਗਰ ਲਗਾਇਆ <br/>
Ad Position 24