03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਵਜੋਂ ਕਨਵੈਨਸ਼ਨ 5 ਨੂੰ <br/>

Ad Position 21
repet_subhas-goyals [Copy P29]
ਅਜੀਤ ਡੈਸਕ 31-01-2026
ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ)-ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ 10 ਕੇਂਦਰੀ ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ 12 ਫਰਵਰੀ 2026 ਨੂੰ ਕੀਤੀ ਜਾ ਰਹੀ ਹੜਤਾਲ ਦੀ ਤਿਆਰੀ ਦੇ ਸੰਬੰਧ 'ਚ ਮੀਟਿੰਗ ਕੀਤੀ ਗਈ | ਇਹ ਮੀਟਿੰਗ ਗੁਰਮੇਲ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਖੋਸਾ ਏਟਕ, ਬਲਕਰਨ ਸਿੰਘ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਬਲਜੀਤ ਸਿੰਘ ਇੰਟਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੋਂ ਕਿਰਤ ਕਰਨ ਵਾਲਾ ਹਰ ਵਰਗ ਦੁਖੀ ਹੈ ਕਿਉਂਕਿ ਜਦੋਂ ਤੋਂ ਕੇਂਦਰ ਵਿਚ ਭਾਜਪਾ ਸਰਕਾਰ ਬਣੀ ਹੈ, ਉਹ ਲਗਾਤਾਰ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਮਾਰਦਿਆਂ ਕੁਝ ਕੁ ਮੁੱਠੀ ਭਰ ਸਰਮਾਏਦਾਰਾਂ ਦੇ ਹੱਕ 'ਚ ਕਾਨੂੰਨ ਬਣਾ ਰਹੀ ਹੈ | ਕੰਮ ਕਰਨ ਵਾਲੇ ਲੋਕਾਂ ਦੇ ਹਿਤਾਂ ਲਈ ਬਣੇ ਕਿਰਤ ਕਾਨੂੰਨਾਂ ਨੂੰ ਤੋੜ ਕੇ 4 ਕੋਡ ਬਣਾਉਣਾ, ਕਿਰਤੀਆਂ ਦੇ ਹੱਕ ਵਿਚ ਬਣੇ ਨਰੇਗਾ ਨੂੰ ਖ਼ਤਮ ਕਰਨਾ ਇਸੇ ਲੜੀ ਦਾ ਹਿੱਸਾ ਹੈ | ਇਸੇ ਤਰ੍ਹਾਂ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰ ਕੇ ਜ਼ਮੀਨ ਵੱਡੇ ਸਰਮਾਏਦਾਰਾਂ ਦੇ ਹਵਾਲੇ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ | ਅਜਿਹੀਆਂ ਨੀਤੀਆਂ ਨੂੰ ਦੇਸ਼ ਦੇ ਕਿਰਤੀ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਦਾਇਆ ਕਲਾਂ ਦੀ ਬਰਸੀ ਸਮਾਗਮ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ
Ad Position 24