03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਬਲੂਮਿੰਗ ਬਡਜ਼ ਸਕੂਲ 'ਚ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ

Ad Position 21
repet_subhas-goyals [Copy P29]
ਅਜੀਤ ਡੈਸਕ 31-01-2026
ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਅੱਜ ਸਵੇਰ ਦੀ ਸਭਾ ਦੌਰਾਨ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਦੀ ਮੌਤ ਦੀ ਵਰ੍ਹੇਗੰਢ 'ਤੇ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ ਸੰਬੰਧੀ ਚਾਰਟ ਤੇ ਆਰਟੀਕਲ ਪੇਸ਼ ਕੀਤੇ ਗਏ | ਆਰਟੀਕਲ ਪੇਸ਼ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਬਾਪੂ ਵਜੋਂ ਜਾਣੇ ਜਾਂਦੇ ਸਨ | ਉਨ੍ਹਾਂ ਨੂੰ ਰਾਸ਼ਟਰ ਪਿਤਾ ਵੀ ਕਿਹਾ ਜਾਂਦਾ ਹੈ | ਉਹ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੀ ਇਕ ਅਟੁੱਟ ਕੜੀ ਰਹੇ | ਮਹਾਤਮਾ ਗਾਂਧੀ ਦਾ ਪੂਰਾ ਨਾਂਅ ਮੋਹਨਦਾਸ ਕਰਮਚੰਦ ਗਾਂਧੀ ਸੀ | ਉਨ੍ਹਾਂ ਦੀ ਸ਼ਹੀਦੀ ਦੀ ਯਾਦ 'ਚ 30 ਜਨਵਰੀ ਨੂੰ ਸ਼ਹੀਦ ਦਿਵਸ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਨੇ ਪੂਰੇ ਭਾਰਤ ਨੂੰ ਇਕ ਸ਼ਾਂਤਮਈ ਸੰਘਰਸ਼ ਦੇ ਨਾਲ ਜੋੜਿਆ, ਜਿਸ 'ਚ ਹਿੰਸਾ ਲਈ ਕੋਈ ਵੀ ਥਾਂ ਨਹੀਂ ਸੀ | ਮਹਾਤਮਾ ਗਾਂਧੀ ਦੀ ਬਰਸੀ 'ਤੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਬਿ੍ਟਿਸ਼ ਰਾਜ ਵਿਰੁੱਧ ਸੰਘਰਸ਼ ਨੂੰ ਯਾਦ ਕਰਨਾ ਚਾਹੀਦਾ ਹੈ | ਉਹ ਸਭ ਤੋਂ ਮਹੱਤਵਪੂਰਨ ਮੈਂਬਰਾਂ 'ਚੋਂ ਇਕ ਸਨ, ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦੀ ਪ੍ਰਾਪਤ ਕਰਨ ਵਿਚ ਮਦਦ ਕੀਤੀ | ਇਸ ਦਿਨ ਭਾਰਤ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਮਹਾਤਮਾ ਗਾਂਧੀ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਦੀ ਯਾਦ ਵਿਚ ਭਾਰਤ ਸਰਕਾਰ ਵਲੋਂ ਸਵੱਛਤਾ ਅਭਿਆਨ ਵੀ ਸ਼ੁਰੂ ਕੀਤੇ ਗਏ ਸਨ, ਜਿਸ ਤਹਿਤ ਸਕੂਲ ਵਿਚ ਵਿਦਿਆਰਥੀਆਂ ਵਲੋਂ ਸਵੱਛਤਾ ਸਹੁੰ ਚੁੱਕੀ ਗਈ | ਇਸ ਮੌਕੇ ਸਮੂਹ ਵਿਦਿਆਰਥੀ ਤੇ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਆਗੂ ਅਵਤਾਰ ਸਿੰਘ ਮਾਣੂੰਕੇ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਦਾਇਆ ਕਲਾਂ ਦੀ ਬਰਸੀ ਸਮਾਗਮ ਦਾ ਪੋਸਟਰ ਜਾਰੀ <br/>
Ad Position 24