ਬਾਘਾ ਪੁਰਾਣਾ, 30 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਗਰਮ ਆਗੂ ਬਲਦੇਵ ਸਿੰਘ ਮਾਣੂੰਕੇ, ਕਾਂਗਰਸੀ ਆਗੂ ਮੁਖਤਿਆਰ ਸਿੰਘ ਤੇ ਜਗਤਾਰ ਸਿੰਘ ਜੇ. ਈ. ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਭਰਾ ਅਵਤਾਰ ਸਿੰਘ ਮਾਣੂੰਕੇ (65) ਪ੍ਰਧਾਨ ਮਜ਼ਦੂਰ ਯੂਨੀਅਨ ਹਲਕਾ ਬਾਘਾ ਪੁਰਾਣਾ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ 'ਚ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਜਰਨੈਲ ਸਿੰਘ ਆੜ੍ਹਤੀਆ, ਸੋਨਾ ਫਾਈਨੈਂਸ ਨਿਹਾਲ ਸਿੰਘ ਵਾਲਾ, ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ, ਪ੍ਰਧਾਨ ਬਲਕਰਨ ਸਿੰਘ ਮਾਣੂੰਕੇ, ਇਕਬਾਲ ਦੀਪ ਹੈਰੀ, ਬਲਤੇਜ ਸਿੰਘ ਲੰਗੇਆਣਾ, ਚਰਨਜੀਤ ਸਿੰਘ ਦੀਨਾ, ਲਾਲ ਸਿੰਘ ਦੀਨਾ, ਡਾ. ਚਮਕੌਰ ਸਿੰਘ, ਗੁਰਜੰਟ ਸਿੰਘ ਭੁੱਟੋ ਰੋਡੇ, ਸਰਪੰਚ ਮੋਹਰ ਸਿੰਘ, ਸਰਪੰਚ ਅਜੈਬ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਪ੍ਰਧਾਨ ਚਰਨਜੀਤ ਸਿੰਘ ਚਰਨਾ, ਸਾਬਕਾ ਪ੍ਰਧਾਨ ਗੁਰਤੇਜ ਸਿੰਘ ਮਾਣੂੰਕੇ, ਸਰਪੰਚ ਜਸਪਾਲ ਸਿੰਘ, ਸਰਪੰਚ ਬਲਦੇਵ ਸਿੰਘ, ਸਰਪੰਚ ਨਿਰਮਲ ਸਿੰਘ ਮਾਣੂੰਕੇ, ਸਰਪੰਚ ਹਰਨੇਕ ਸਿੰਘ, ਪ੍ਰਧਾਨ ਮੇਜਰ ਸਿੰਘ ਕਾਲੇਕੇ, ਦਰਸ਼ਨ ਸਿੰਘ ਘੋਲੀਆ ਆਦਿ ਨੇ ਅਵਤਾਰ ਸਿੰਘ ਮਾਣੂੰਕੇ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |