ਬਾਘਾ ਪੁਰਾਣਾ, 30 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਲਿਟਲ ਬਰਡ ਕਾਨਵੈਂਟ ਤੇ ਕਿਡਜੀ ਮਾਣੂੰਕੇ ਸਕੂਲ ਵਿਚ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ, ਜਿਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ | ਵਿਦਿਆਰਥੀਆਂ ਨੇ ਬਹੁਤ ਹੀ ਸੋਹਣੇ ਭਾਸ਼ਨ ਗਣਤੰਤਰ ਦਿਵਸ ਨਾਲ ਸੰਬੰਧਿਤ ਪੇਸ਼ ਕੀਤੇ | ਵਿਦਿਆਰਥੀਆਂ ਨੇ ਡਾ. ਬੀ. ਆਰ. ਅੰਬੇਡਕਰ ਦੇ ਯੋਗਦਾਨ ਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਸ਼ਹੀਦਾਂ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਪਰਮਿੰਦਰ ਸਿੰਘ ਨੇ ਕਿਹਾ ਕਿ ਇਹ ਜੋ ਅੱਜ ਦੇ ਸਾਡੇ ਬੱਚੇ ਹਨ, ਇਹ ਸਾਡਾ ਕੱਲ੍ਹ ਦਾ ਭਵਿੱਖ ਹਨ | ਅੱਜ ਤੋਂ ਹੀ ਇਨ੍ਹਾਂ ਬੱਚਿਆਂ ਵਿਚ ਦੇਸ਼ ਪ੍ਰਤੀ ਭਾਵਨਾ ਨੂੰ ਪੈਦਾ ਕਰਨਾ ਚਾਹੀਦਾ ਹੈ ਤਾਂ ਜੋ ਇਹ ਆਪਣੇ ਫ਼ਰਜ਼ ਨੂੰ ਦੇਸ਼ ਪ੍ਰਤੀ ਸਮਝ ਸਕਣ ਅਤੇ ਉਸ ਦੀ ਤਰੱਕੀ ਵਿਚ ਆਪਣਾ ਯੋਗਦਾਨ ਦੇ ਸਕਣ | ਉਨ੍ਹਾਂ ਵਲੋਂ ਸਾਰੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਬਹੁਤ ਬਹੁਤ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਰਿਪਨਦੀਪ ਕੌਰ, ਹਰਜੀਤ ਸ਼ਰਮਾ, ਸੁਖਜੀਤ ਕੌਰ ਮੀਨੂ, ਗੁਰਪ੍ਰੀਤ ਕੌਰ, ਸੰਦੀਪ ਕੌਰ ਬਮਰਾ, ਅਮਨਜੋਤ ਕੌਰ, ਰਮਨਦੀਪ ਕੌਰ, ਰਾਜਵਿੰਦਰ ਕੌਰ, ਲਵਪ੍ਰੀਤ ਕੌਰ, ਚੰਦਨਦੀਪ ਕੌਰ ਆਦਿ ਹਾਜ਼ਰ ਸਨ |