02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਵਿਧਾਇਕ ਦਵਿੰਦਰਜੀਤ ਲਾਡੀ ਢੋਸ ਨੇ 10 ਲੱਖ ਦੀ ਸਿਹਤ ਬੀਮਾ ਯੋਜਨਾ ਦੇ ਹੈਲਥ ਕਾਰਡਾਂ ਦੀ ਵੰਡ ਦੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 31-01-2026
ਫ਼ਤਿਹਗੜ੍ਹ ਪੰਜਤੂਰ, 30 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੇ ਤਹਿਤ ਹੈਲਥ ਕਾਰਡਾਂ ਦੀ ਵੰਡ ਦੀ ਰਸਮੀ ਸ਼ੁਰੂਆਤ ਫ਼ਤਿਹਗੜ੍ਹ ਪੰਜਤੂਰ ਤੋਂ ਕੀਤੀ ਗਈ | ਇਸ ਮੌਕੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖ਼ੁਦ ਮੌਜੂਦ ਰਹਿ ਕੇ ਲਾਭਪਾਤਰੀਆਂ ਨੂੰ ਹੈਲਥ ਕਾਰਡ ਵੰਡੇ | ਇਸ ਸਮੇਂ ਸੰਬੋਧਨ ਕਰਦਿਆਂ ਵਿਧਾਇਕ ਢੋਸ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿਚ ਇਤਿਹਾਸਕ ਕਦਮ ਚੁੱਕ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਸਿਹਤ ਬੀਮਾ ਯੋਜਨਾ ਅਧੀਨ ਹਰੇਕ ਯੋਗ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਮਿਲੇਗਾ, ਜਿਸ ਨਾਲ ਗ਼ਰੀਬ ਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਵਿਧਾਇਕ ਲਾਡੀ ਢੋਸ ਨੇ ਦੱਸਿਆ ਕਿ ਹੈਲਥ ਕਾਰਡ ਰਾਹੀਂ ਵੱਡੀਆਂ ਬਿਮਾਰੀਆਂ, ਆਪ੍ਰੇਸ਼ਨ, ਦਾਖ਼ਲਾ ਤੇ ਹੋਰ ਜ਼ਰੂਰੀ ਇਲਾਜ ਮੁਫ਼ਤ ਕਰਵਾਇਆ ਜਾ ਸਕੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਯੋਜਨਾ ਦਾ ਲਾਭ ਲੈਣ ਅਤੇ ਆਪਣਾ ਹੈਲਥ ਕਾਰਡ ਜ਼ਰੂਰ ਬਣਵਾਉਣ | ਇਸ ਮੌਕੇ ਪਾਰਟੀ ਵਰਕਰ ਅਤੇ ਵੱਡੀ ਗਿਣਤੀ 'ਚ ਸਥਾਨਕ ਵਸਨੀਕ ਹਾਜ਼ਰ ਸਨ | ਲੋਕਾਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਸ਼ਹਿਰੀ ਬਲਾਕ ਪ੍ਰਧਾਨ ਭੁਪੇਸ਼ ਕੁਮਾਰ ਗਰਗ, ਹਲਕਾ ਕੋਆਰਡੀਨੇਟਰ ਚੰਦਰ ਸ਼ੇਖਰ ਬਾਂਸਲ, ਪ੍ਰਧਾਨ ਗੁਰਪ੍ਰੀਤ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਦੇਵ ਨਰਾਇਣ, ਪ੍ਰਧਾਨ ਰਸ਼ਪਾਲ ਸਿੰਘ ਮੁੰਡੀ ਜਮਾਲ, ਹਰਜੀਤ ਸਿੰਘ ਥਿੰਦ ਆੜ੍ਹਤੀਆ, ਅਵਤਾਰ ਸਿੰਘ, ਕਰਮਜੀਤ ਸਿੰਘ ਸੋਢੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਵਧੀਆ ਪ੍ਰੋਗਰਾਮ ਪੇਸ਼ ਕਰਨ ਲਈ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <b... ਅਗਲੀ ਖ਼ਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰਨ ਯਤਨਸ਼ੀਲ <br/>
Ad Position 24